ETV Bharat / bharat

ਪੰਜ ਲੱਖ ਮੀਟ੍ਰਿਕ ਟੱਨ ਯੂਰੀਆ ਮੁਹੱਈਆ ਕਰਵਾਏ ਕੇਂਦਰ:ਕਾਕਾ ਰਣਦੀਪ ਨਾਭਾ

author img

By

Published : Nov 23, 2021, 8:25 PM IST

ਪੰਜ ਲੱਖ ਮੀਟ੍ਰਿਕ ਟੱਨ ਯੂਰੀਆ ਮੁਹੱਈਆ ਕਰਵਾਏ ਕੇਂਦਰ:ਕਾਕਾ ਰਣਦੀਪ ਨਾਭਾ
ਪੰਜ ਲੱਖ ਮੀਟ੍ਰਿਕ ਟੱਨ ਯੂਰੀਆ ਮੁਹੱਈਆ ਕਰਵਾਏ ਕੇਂਦਰ:ਕਾਕਾ ਰਣਦੀਪ ਨਾਭਾ

ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Randip Singh Nabha) ਨੇ ਕੇਂਦਰ ਸਰਕਾਰ ਤੋਂ 15 ਦਸੰਬਰ ਤੱਕ 5 ਲੱਖ ਮੀਟਰਿਕ ਟਨ ਯੂਰੀਆ (5 Lakh metric ton urea) ਉਪਲਬਧ ਕਰਾਉਣ ਦੀ ਮੰਗ ਕੀਤੀ ਹੈ (Demand of urea supply)। ਉਨ੍ਹਾਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਖਾਦਾਂ ਦੀ ਸਪਲਾਈ ਕਰਨ ਦਾ ਭਰੋਸਾ (Assures appropriate supply of DAP) ਵੀ ਦਿੱਤਾ।

ਚੰਡੀਗੜ: ਪੰਜਾਬ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਕੋਲ ਪੰਜਾਬ ਲਈ ਡੀਏਪੀ ਦੀ ਮੰਗ ਜ਼ੋਰ ਨਾਲ ਉਠਾਈ ਅਤੇ ਅਪੀਲ ਕੀਤੀ ਕਿ ਇਹੋ ਸਮੇਂ ਦੀ ਮੰਗ ਹੈ ਕਿਉਂਕਿ ਸੂਬੇ ਨੂੰ 15 ਦਸੰਬਰ ਤੱਕ 5 ਲੱਖ ਮੀਟਿ੍ਰਕ ਟਨ ਯੂਰੀਆ ਦੀ ਸਖਤ ਲੋੜ ਹੈ।

ਕੇਂਦਰੀ ਮੰਤਰੀ ਨਾਲ ਮੀਟਿੰਗ ’ਚ ਚੁੱਕੀ ਮੰਗ

ਕੇਂਦਰੀ ਮੰਤਰੀ ਨਾਲ ਕੀਤੀ ਇੱਕ ਆਨਲਾਈਨ ਮੀਟਿੰਗ ਦੌਰਾਨ ਸ੍ਰੀ ਨਾਭਾ ਨੇ ਕਿਹਾ ਕਿ ਸੂਬੇ ਨੂੰ ਕਣਕ ਦੀ ਬਿਜਾਈ ਦੇ ਪਹਿਲੇ 25 ਦਿਨਾਂ ਦੌਰਾਨ ਲੋੜੀਂਦੀ ਮਾਤਰਾ ਵਿੱਚ ਯੂਰੀਆ ਦੀ ਲੋੜ ਹੁੰਦੀ ਹੈ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਹਾੜੀ 2021-22 ਲਈ ਪੰਜਾਬ ਲਈ 14.50 ਲੱਖ ਮੀਟਰਕ ਟਨ ਯੂਰੀਆ ਅਲਾਟ ਕੀਤਾ , ਪਰ ਅਕਤੂਬਰ-2021 ਦੌਰਾਨ 2.76 ਲੱਖ ਮੀਟਰਕ ਟਨ ਯੂਰੀਆ ਦੀ ਅਲਾਟਮੈਂਟ ਲਈ ਸਾਨੂੰ ਸਿਰਫ 2.53 ਲੱਖ ਮੀਟਰਕ ਟਨ ਯੂਰੀਆ ਹੀ ਪ੍ਰਾਪਤ ਹੋਇਆ ਹੈ। ਇਸੇ ਤਰਾਂ ਨਵੰਬਰ-2021 ਵਾਸਤੇ ਅਲਾਟਡ 3.33 ਲੱਖ ਮੀਟਰਕ ਟਨ ਯੂਰੀਆ ਦੇ ਨਿਸਬਤ 22 ਨਵੰਬਰ, 2021 ਤੱਕ 2.26 ਐਲਐਮਟੀ ਯੂਰੀਆ ਹੀ ਵੰਡਿਆ ਗਿਆ । ਸ੍ਰੀ ਨਾਭਾ ਨੇ ਦੱਸਿਆ ਕਿ ਸੂਬੇ ਕੋਲ ਹੁਣ ਤੱਕ ਕੁੱਲ 6.72 ਲੱਖ ਮੀਟਰਕ ਟਨ ਯੂਰੀਆ ਉਪਲਬਧ ਹੈ ਜਦਕਿ ਕਿਸਾਨਾਂ ਨੂੰ ਇਸ ਸਮੇਂ 5 ਐਲਐਮਟੀ ਲੋੜੀਂਦਾ ਹੈ ।

ਯੂਰੀਆ ਦੀ ਨਹੀਂ ਆਏਗੀ ਘਾਟ

ਮੰਤਰੀ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਯੂਰੀਆ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ । ਉਨਾਂ ਕਿਹਾ ਕਿ 2.56 ਲੱਖ ਮੀਟਰਕ ਟਨ ਡੀਏਪੀ ਦੀ ਐਲੋਕੇਸ਼ਨ ਦੇ ਮੁਕਾਬਲੇ 1.49 ਲੱਖ ਮੀਟਰਕ ਟਨ ਯੂਰੀਆ ਹੀ ਪ੍ਰਾਪਤ ਹੋਇਆ ਹੈ ਅਤੇ ਅਕਤੂਬਰ ਅਤੇ ਨਵੰਬਰ 2021 ਦੌਰਾਨ ਯੂਰੀਏ ਦੀ ਕੁੱਲ 3.00 ਲੱਖ ਮੀਟਰਕ ਟਨ ਮਾਤਰਾ ਹੀ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੁੰਦੀ ਹੈ ਅਤੇ ਇਸ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ। ਸੂਬੇ ਵਿੱਚ ਡੀਏਪੀ ਦੀ ਬਹੁਤ ਵੱਧ ਮੰਗ ਹੈ ਅਤੇ ਲੋੜ ਨੂੰ ਪੂਰਾ ਕਰਨ ਲਈ ਡੀਏਪੀ ਰੈਕ ਲਗਾਤਾਰ ਮੰਗਵਾਏ ਜਾ ਰਹੇ ਹਨ!

ਸੂਬੇ ਵਿੱਚ ਯੂਰੀਆ ਤੇ ਡੀਏਪੀ ਦੀ ਸਮੇਂ ਸਿਰ ਸਪਲਾਈ ’ਤੇ ਦਿੱਤਾ ਜੋਰ

ਯੂਰੀਆ ਅਤੇ ਡੀ.ਏ.ਪੀ ਦੇ ਸਟਾਕ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਹੁਣ ਤੱਕ ਸੂਬੇ ਵਿੱਚ ਯੂਰੀਆ ਦੀ ਕੋਈ ਕਮੀ ਨਹੀਂ ਹੈ, ਪਰ ਸਾਨੂੰ ਸਮੇਂ ਸਿਰ ਲੋੜੀਂਦੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਲੋੜ ਹੈ। ਉਨਾਂ ਅੱਗੇ ਕਿਹਾ ਕਿ ਸੂਬੇ ਨੂੰ ਅਕਤੂਬਰ ਅਤੇ ਨਵੰਬਰ 2021 ਦੌਰਾਨ ਕੁੱਲ 3.00 ਐਲ.ਐਮ.ਟੀ. ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਸ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ।

ਇਹ ਵੀ ਪੜ੍ਹੋ:ਇਹਨਾਂ 2 ਸੀਟਾਂ ਤੋਂ ਬਸਪਾ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲ

ETV Bharat Logo

Copyright © 2024 Ushodaya Enterprises Pvt. Ltd., All Rights Reserved.