ETV Bharat / bharat

ਦਰਦਨਾਕ ਹਾਦਸਾ: ਅਣਪਛਾਤੇ ਵਾਹਨ ਦੀ ਟੱਕਰ ਨਾਲ ਕਾਰ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

author img

By

Published : Dec 26, 2021, 11:46 AM IST

ਸੋਨੀਪਤ ਵਿੱਚ ਕੁਮਾਸਪੁਰ ਨੰਦਨੌਰ ਪਿੰਡ ਵਿੱਚ ਇੱਕ ਸੜਕ ਹਾਦਸਾ (road accident in sonipat) ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ ਨੌਜਵਾਨ ਦੀ ਜ਼ਿੰਦਾ ਸੜ ਜਾਣ ਕਾਰਨ ਦਰਦਨਾਕ ਮੌਤ ਹੋ ਗਈ।

ਅਣਪਛਾਤੇ ਵਾਹਨ ਦੀ ਟੱਕਰ ਨਾਲ ਕਾਰ ਨੂੰ ਲੱਗੀ ਅੱਗ
ਅਣਪਛਾਤੇ ਵਾਹਨ ਦੀ ਟੱਕਰ ਨਾਲ ਕਾਰ ਨੂੰ ਲੱਗੀ ਅੱਗ

ਸੋਨੀਪਤ: ਐਤਵਾਰ ਸਵੇਰੇ ਪਿੰਡ ਕੁਮਾਸਪੁਰ ਨੰਦਨੌਰ ਵਿੱਚ ਇੱਕ ਸੜਕ ਹਾਦਸਾ (kumaspur nandnaur village sonipat) ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਸੋਨੀਪਤ ਵਿੱਚ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਜ਼ਿੰਦਾ ਸੜ ਗਿਆ। ਮ੍ਰਿਤਕ ਦੀ ਪਛਾਣ ਫੂਲਕੰਵਰ ਵਾਸੀ ਪਿੰਡ ਮਹਿੰਦੀਪੁਰ ਵਜੋਂ ਹੋਈ ਹੈ। ਫੁਲਕੰਵਰ ਪਿੰਡ ਵਿੱਚ ਹੀ ਪਸ਼ੂ ਪਾਲਣ ਦਾ ਕੰਮ ਕਰਦਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਰਾਏ ਥਾਣਾ ਪੁਲਸ ਅਤੇ ਐੱਫਐੱਸਐੱਲ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜੋ: Train Accident in Jharkhand: ਝਾਰਖੰਡ ’ਚ ਵੱਡਾ ਟਰੇਨ ਹਾਦਸਾ, ਕਈ ਟਰੇਨਾਂ ਰੱਦ

ਦੱਸਿਆ ਜਾ ਰਿਹਾ ਹੈ ਕਿ ਫੁਲਕੰਵਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੁਰਥਲ ਗਿਆ ਹੋਇਆ ਸੀ। ਜਦੋਂ ਉਹ ਦੇਰ ਰਾਤ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਕਿਸੇ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਕਾਰ ਨੂੰ ਅੱਗ ਲੱਗ ਗਈ। ਕੁਲਕੰਵਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਨੌਜਵਾਨ ਜ਼ਿੰਦਾ ਸੜ ਗਿਆ। ਰਾਏ ਥਾਣਾ ਇੰਚਾਰਜ ਦਵਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਨੰਦਨੌਰ ਰੋਡ 'ਤੇ ਸੜੀ ਹੋਈ ਕਾਰ 'ਚ ਨੌਜਵਾਨ ਦੀ ਲਾਸ਼ ਪਈ ਹੈ।

ਇਹ ਵੀ ਪੜੋ: ਵੱਡੇ-ਵੱਡੇ ਨਿੱਜੀ ਸਕੂਲਾਂ ਨੂੰ ਮਾਤ ਪਾਉਂਦਾ ਹੈ ਫ਼ਰੀਦਕੋਟ ਜ਼ਿਲ੍ਹੇ ਇਹ ਸਰਕਾਰੀ ਸਕੂਲ

ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਕੀਤੀ ਤਾਂ ਮੁੱਢਲੀ ਜਾਂਚ 'ਚ ਪਤਾ ਲੱਗਾ ਕਿ ਅਣਪਛਾਤੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਮ੍ਰਿਤਕ ਦੀ ਪਛਾਣ ਫੁਲਕੁੰਵਰ ਵਾਸੀ ਮਹਿੰਦੀਪੁਰ ਵਜੋਂ ਹੋਈ ਹੈ, ਐਫਐਸਐਲ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੱਡੀ ਗਿਣਤੀ ’ਚ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੀ ਨਤਮਸਤਕ

ETV Bharat Logo

Copyright © 2024 Ushodaya Enterprises Pvt. Ltd., All Rights Reserved.