ETV Bharat / bharat

ਇੰਦੌਰ ਵਿੱਚ ਗੁਰਦੁਆਰਾ ਇਮਲੀ ਸਾਹਿਬ ਉੱਤੇ ਤਿਰੰਗਾ ਝੰਡਾ ਲਹਿਰਾਉਣ ਦੀ SGPC ਨੇ ਕੀਤੀ ਨਿਖੇਧੀ

author img

By

Published : Aug 14, 2022, 2:13 PM IST

ਇੰਦੌਰ ਦੇ ਗੁਰਦੁਆਰਾ ਸਾਹਿਬ ਉੱਤੇ ਤਿਰੰਗਾ ਝੰਡਾ ਲਹਿਰਾਉਣ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਖੇਧੀ ਕੀਤੀ ਗਈ ਹੈ. ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਕਿ ਸਿੱਖ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਉਤੇ ਸਿਰਫ਼ ਖਾਲਸਾਈ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।

ਇੰਦੌਰ ਵਿੱਚ ਗੁਰਦੁਆਰਾ ਇਮਲੀ ਸਾਹਿਬ ਉੱਤੇ ਤਿਰੰਗਾ ਝੰਡਾ ਲਹਿਰਾਉਣ ਦੀ SGPC ਨੇ ਕੀਤੀ ਨਿਖੇਧੀ
ਇੰਦੌਰ ਵਿੱਚ ਗੁਰਦੁਆਰਾ ਇਮਲੀ ਸਾਹਿਬ ਉੱਤੇ ਤਿਰੰਗਾ ਝੰਡਾ ਲਹਿਰਾਉਣ ਦੀ SGPC ਨੇ ਕੀਤੀ ਨਿਖੇਧੀ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸੋਸ਼ਲ ਮੀਡੀਆ ਰਾਹੀ ਮਿਲੀ ਤਸਵੀਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਵਾਲੀ ਤਸਵੀਰ ਮਿਲੀ ਹੈ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕੀਤੀ। ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੇਵਲ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।

  • 2/ ਸਕਦਾ ਹੈ। ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਕਿਸੇ ਨੇ ਵੀ ਇਹ ਗਲਤੀ ਕੀਤੀ ਹੈ ਉਹ ਜਿੰਮੇਵਾਰ ਹਨ। ਇਸ ਘਟਨਾ ਦੀ ਅਸੀਂ ਤੁਰੰਤ ਪੜਤਾਲ ਕਰਵਾ ਰਹੇ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ।", ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।#ਇੰਦੋਰ

    — Shiromani Gurdwara Parbandhak Committee (SGPC) (@SGPCAmritsar) August 13, 2022 " class="align-text-top noRightClick twitterSection" data=" ">

ਜਾਂਚ ਦੇ ਹੁਕਮ ਦਿੱਤੇ: ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਹ ਘਟਨਾ ਲਈ ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਗੁਰਦੁਆਰਾ ਸਾਹਿਬ 'ਤੇ ਤਿਰੰਗਾ ਨਾ ਲਹਿਰਾਉਣ ਦੀ ਹਦਾਇਤ: ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਗੁਰਦੁਆਰਿਆਂ ਵਿੱਚ ਤਿਰੰਗਾ ਨਾ ਲਹਿਰਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦਾ ਵਿਚਾਰ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਕੇਵਲ ਖਾਲਸਾਈ ਕੇਸਰੀ ਝੰਡਾ ਹੀ ਲਹਿਰਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ 'ਤੇ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ।

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਪਹੁੰਚ ਦਿੱਤੀ ਸ਼ਰਧਾਂਜਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.