ਟਰਾਂਟੋ ਦੇ ਹਿੰਦੂ ਮੰਦਿਰ 'ਚ ਭਾਰਤ ਵਿਰੋਧੀ ਨਾਅਰੇ, ਕੀਤੀ ਭੰਨਤੋੜ, ਭਾਰਤ ਸਰਕਾਰ ਨੇ ਕਾਰਵਾਈ ਦੀ ਕੀਤੀ ਮੰਗ

author img

By

Published : Sep 15, 2022, 2:54 PM IST

Updated : Sep 15, 2022, 3:42 PM IST

SWAMINARAYAN TEMPLE IN TORONTO DEFACED WITH ANTI INDIA SLOGANS INDIA DEMANDS PROMPT ACTION

ਕੈਨੇਡਾ (Canada) ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਇੱਕ ਪ੍ਰਮੁੱਖ ਹਿੰਦੂ ਮੰਦਿਰ ਵਿੱਚ ਭਾਰਤ ਵਿਰੋਧੀ ਹਰਕਤਾਂ ਅਤੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਇਸ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੈਨੇਡਾ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।

ਟੋਰਾਂਟੋ: ਕੈਨੇਡੀਅਨ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਵਿੱਚ ਇੱਕ ਪ੍ਰਮੁੱਖ ਹਿੰਦੂ ਸਵਾਮੀਨਾਥਨ ਮੰਦਰ ਦੀ ਭਾਰਤ ਵਿਰੋਧੀ (Swaminarayan temple) ਨਾਅਰੇ (anti India slogans) ਬਣਾ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦੇ ਹੋਏ ਭਾਰਤ ਨੇ ਕੈਨੇਡੀਅਨ (Canada)ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਟੋਰਾਂਟੋ ਦੇ ਬੀਏਪੀਐਸ ਸਵਾਮੀਨਾਰਾਇਣ ਮੰਦਿਰ ਵਿੱਚ ਇਹ ਘਟਨਾ ਕਦੋਂ ਵਾਪਰੀ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।


ਟੋਰਾਂਟੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਟਵੀਟ ਕੀਤਾ, “ਅਸੀਂ ਟੋਰਾਂਟੋ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਿਰ (Swaminarayan temple)ਦੀ ਭਾਰਤ ਵਿਰੋਧੀ ਗਰੈਫਿਟੀ ਨਾਲ ਕੀਤੀ ਬੇਅਦਬੀ ਦੀ ਸਖ਼ਤ ਨਿੰਦਾ ਕਰਦੇ ਹਾਂ। ਕੈਨੇਡੀਅਨ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ।


ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵਿੱਟਰ ਉੱਤੇ ਕਿਹਾ ਕਿ ਕੈਨੇਡਾ ਤੋਂ ਖਾਲਿਸਤਾਨੀ ਕੱਟੜਪੰਥੀਆਂ (Khalistani extremists) ਦੁਆਰਾ ਟੋਰਾਂਟੋ ਵਿੱਚ ਬੀਏਪੀਐਸ ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਇਹ ਸਿਰਫ਼ ਇੱਕ ਘਟਨਾ ਨਹੀਂ ਹੈ। ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਹਾਲ ਹੀ ਵਿੱਚ ਕਈ ਅਜਿਹੇ ਨਫ਼ਰਤੀ ਅਪਰਾਧਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਘਟਨਾਵਾਂ ਬਾਰੇ ਕੈਨੇਡਾ ਦੇ ਹਿੰਦੂਆਂ ਦੀਆਂ ਚਿੰਤਾਵਾਂ ਜਾਇਜ਼ ਹਨ।

ਇਹ ਵੀ ਪੜ੍ਹੋ: SCO Summit: ਪ੍ਰਧਾਨ ਮੰਤਰੀ ਅੱਜ ਸਮਰਕੰਦ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹੋਣਗੇ ਰਵਾਨਾ



ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਇਸ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਹੈ। ਉਸਨੇ ਟਵੀਟ ਕੀਤਾ, “ਮੈਂ ਟੋਰਾਂਟੋ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਦੀ ਕਾਰਵਾਈ ਤੋਂ ਬਹੁਤ ਦੁਖੀ ਹਾਂ। ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਵਿਸ਼ਵਾਸੀ ਭਾਈਚਾਰੇ ਵਿੱਚ ਰਹਿੰਦੇ ਹਾਂ, ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ। ਇਸ ਘਟਨਾ ਲਈ ਜਿੰਮੇਵਾਰਾਂ ਦੀ ਸ਼ਨਾਖਤ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਮਿਲ ਸਕੇ।

Last Updated :Sep 15, 2022, 3:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.