ETV Bharat / bharat

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ 'ਤੇ ਤਾਮਿਲਨਾਡੂ ਦੇ ਮੰਤਰੀ ਦਾ ਹਮਲਾ -"ਸਾਨੂੰ ਪੁੱਛ ਕੇ ਵਧਾਈਆ ਸੀ ਕੀਮਤਾਂ"

author img

By

Published : May 22, 2022, 5:23 PM IST

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ 'ਤੇ ਤਾਮਿਲਨਾਡੂ ਦੇ ਮੰਤਰੀ ਦਾ ਹਮਲਾ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ 'ਤੇ ਤਾਮਿਲਨਾਡੂ ਦੇ ਮੰਤਰੀ ਦਾ ਹਮਲਾ

ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਇਹ ਕਦਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਪਰ ਇਸ 'ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ, ਕਈ ਰਾਜਾਂ ਵੱਲੋਂ ਇਸ ਨੂੰ ਨਾਕਾਫ਼ੀ ਦੱਸਦਿਆਂ ਕੇਂਦਰ ’ਤੇ ਜਵਾਬੀ ਹਮਲਾ ਕੀਤਾ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਲੋਕਾਂ ਦੇ ਹਿੱਤ 'ਚ ਲਏ ਗਏ ਫੈਸਲਿਆਂ 'ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਗੈਰ-ਭਾਜਪਾ ਸ਼ਾਸਤ ਰਾਜਾਂ ਤੋਂ ਵਿੱਤ ਮੰਤਰੀ ਨੂੰ ਸਵਾਲ ਪੁੱਛੇ ਜਾ ਰਹੇ ਹਨ।

ਤਿੱਖੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਐਤਵਾਰ ਨੂੰ ਤਾਮਿਲਨਾਡੂ ਦੇ ਵਿੱਤ ਮੰਤਰੀ ਪਲਾਨੀਵੇਲ ਥਿਆਗਰਾਜਨ ਨੇ ਕੇਂਦਰ ਨੂੰ ਸਵਾਲ ਪੁੱਛੇ, ਉਥੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਵੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਨ੍ਹਾਂ ਸਰਕਾਰਾਂ ਦੀ ਤਰਫ਼ੋਂ ਇਸ ਰਾਹਤ ਨੂੰ ਨਾਕਾਫ਼ੀ ਕਰਾਰ ਦਿੱਤਾ ਗਿਆ।

ਤਾਮਿਲਨਾਡੂ ਦੇ ਵਿੱਤ ਮੰਤਰੀ ਪਲਾਨੀਵੇਲ ਥਿਆਗਰਾਜਨ ਨੇ ਟਵੀਟ ਕੀਤਾ, "ਕੇਂਦਰ ਸਰਕਾਰ ਨੇ ਇਹ ਨਹੀਂ ਪੁੱਛਿਆ ਕਿ ਕੇਂਦਰੀ ਟੈਕਸ ਕਦੋਂ ਵਧਾਇਆ ਗਿਆ ਸੀ। ਸਾਲ 2014 ਤੋਂ ਪੈਟਰੋਲ ਦੀ ਕੀਮਤ 23 ਰੁਪਏ ਪ੍ਰਤੀ ਲੀਟਰ ਵਧਾਈ ਗਈ ਸੀ।"

  • 🤔The Union Government didn't INFORM, let alone ASK for ANY state's view when they INCREASED Union taxes on Petrol ~23 Rs/ltr (+250%) & Diesel ~29 Rs/ltr (+900%) from 2014

    Now, after rolling back ~50% of their INCREASES, they're EXHORTING States to cut

    Is this Federalism ? https://t.co/moYsfqHtdL

    — Dr P Thiaga Rajan (PTR) (@ptrmadurai) May 21, 2022 " class="align-text-top noRightClick twitterSection" data=" ">

ਇਹ ਵੀ ਪੜ੍ਹੋ- PM ਮੋਦੀ ਨੇ ਕੀਤੀ ਥਾਮਸ ਕੱਪ ਜੇਤੂਆਂ ਨਾਲ ਮੁਲਾਕਾਤ, ਕਿਹਾ- ਤੁਸੀਂ ਇਤਿਹਾਸ ਰਚਿਆ ਹੈ

ਇਹ ਵਾਧਾ 250 ਫੀਸਦੀ ਹੈ, ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ 29 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ 900 ਫੀਸਦੀ ਹੈ, ਹੁਣ ਜਦੋਂ ਵਧੀਆਂ ਹੋਈਆਂ ਦਰਾਂ ਵਿੱਚ 50 ਫੀਸਦੀ ਦੀ ਕਟੌਤੀ ਕਰ ਦਿੱਤੀ ਗਈ ਹੈ ਤਾਂ ਰਾਜਾਂ ਨੂੰ ਕਟੌਤੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਅੰਤ ਵਿੱਚ ਉਸਨੇ ਪੁੱਛਿਆ, ਕੀ ਇਹ ਸੰਘਵਾਦ ਹੈ ?

ETV Bharat Logo

Copyright © 2024 Ushodaya Enterprises Pvt. Ltd., All Rights Reserved.