ETV Bharat / bharat

ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ 'ਤੇ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ 'ਚ ਹਥਿਆਰ ਬਰਾਮਦ

author img

By

Published : Apr 4, 2022, 5:04 PM IST

ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਲੱਗਦੇ ਇੱਕ ਪਿੰਡ ਵਿੱਚ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।

Terrorist hideout busted near LoC in J&K's Poonch, huge cache of arms seized
Terrorist hideout busted near LoC in J&K's Poonch, huge cache of arms seized

ਜੰਮੂ: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਲੱਗਦੇ ਇੱਕ ਪਿੰਡ ਵਿੱਚ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਵੱਡਾ ਭੰਡਾਰ ਜ਼ਬਤ ਕੀਤਾ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਨੂਰਕੋਟ ਪਿੰਡ ਵਿੱਚ ਫੌਜ ਅਤੇ ਪੁਲਿਸ ਵੱਲੋਂ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਠਿਕਾਣੇ ਦਾ ਪਤਾ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਠਿਕਾਣੇ ਤੋਂ ਜ਼ਬਤ ਕੀਤੇ ਗਏ ਹਥਿਆਰਾਂ ਵਿੱਚ ਦੋ ਏਕੇ-47 ਰਾਈਫਲਾਂ ਸਮੇਤ ਦੋ ਮੈਗਜ਼ੀਨ ਅਤੇ 63 ਰੌਂਦ, ਇੱਕ 223 ਬੋਰ ਦੀ ਏਕੇ ਆਕਾਰ ਦੀ ਬੰਦੂਕ, ਦੋ ਮੈਗਜ਼ੀਨ ਅਤੇ 20 ਰੌਂਦ ਅਤੇ ਇੱਕ ਚੀਨੀ ਪਿਸਤੌਲ ਇੱਕ ਮੈਗਜ਼ੀਨ ਅਤੇ ਚਾਰ ਰੌਂਦ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਐਤਵਾਰ ਦੇਰ ਸ਼ਾਮ ਸ਼ੁਰੂ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਕਾਂਗਰਸ ਰਾਜ ਸਭਾ ਦੀਆਂ ਸੀਟਾਂ ਘਟਾਉਣ ਲਈ ਤਿਆਰ

ETV Bharat Logo

Copyright © 2024 Ushodaya Enterprises Pvt. Ltd., All Rights Reserved.