ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, ਮੰਤਰੀਆਂ ਦੇ ਕੰਮ ਦਾ ਜਾਇਜ਼ਾ

author img

By

Published : Jul 3, 2022, 12:37 PM IST

ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, ਮੰਤਰੀਆਂ ਦੇ ਕੰਮ ਦਾ ਜਾਇਜ਼ਾ

ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਕੇ ਘੱਟੋ-ਘੱਟ ਪੰਜ ਵਿਧਾਇਕਾਂ ਨੂੰ ਮੰਤਰੀ ਬਣਾ ਸਕਦੀ ਹੈ। ਪਾਰਟੀ ਸੂਤਰਾਂ ਅਨੁਸਾਰ ਇਸ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਔਰਤ ਅਤੇ ਇੱਕ ਹਿੰਦੂ ਚਿਹਰਾ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦੋ ਵਾਰ ਵਿਧਾਇਕ ਰਹਿ ਚੁੱਕੇ ਘੱਟੋ-ਘੱਟ ਇੱਕ ਵਿਧਾਇਕ ਨੂੰ ਸ਼ਾਮਲ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਲਕੇ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਕੱਲ੍ਹ ਸਵੇਰੇ ਨਵੇਂ ਮੰਤਰੀਆਂ ਦਾ ਐਲਾਨ ਕੀਤਾ ਜਾਵੇਗਾ। ਭਲਕੇ ਰਾਜ ਭਵਨ ਵਿੱਚ ਨਵੇਂ ਮੰਤਰੀ ਸਹੁੰ ਚੁੱਕਣਗੇ। 5 ਤੋਂ 6 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਇਨ੍ਹਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਦਾ ਨਾਂ ਲਗਭਗ ਤੈਅ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ.ਇੰਦਰਬੀਰ ਸਿੰਘ ਨਿੱਝਰ ਤੇ ਲੁਧਿਆਣਾ ਤੋਂ ਭੋਲਾ ਗਰੇਵਾਲ/ਨੀਨਾ ਮਿੱਤਲ ਮੰਤਰੀ ਬਣ ਸਕਦੇ ਹਨ।



ਮਾਨ ਸਰਕਾਰ ਵਿੱਚ ਸਿਰਫ਼ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਵੇਗਾ। ਨਵੇਂ ਨਿਯੁਕਤ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਖਾਸ ਕਰਕੇ ਸਿਹਤ, ਸਥਾਨਕ ਸਰਕਾਰਾਂ ਵਰਗੇ ਵੱਡੇ ਵਿਭਾਗ ਇਸ ਸਮੇਂ ਮੁੱਖ ਮੰਤਰੀ ਕੋਲ ਹਨ।



ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਮਾਨ ਸਰਕਾਰ ਨੇ ਪਹਿਲਾਂ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸਰਕਾਰ ਵਿੱਚ 8 ਹੋਰ ਮੰਤਰੀ ਬਣਾਏ ਜਾ ਸਕਦੇ ਹਨ। ਫਿਲਹਾਲ ਸਰਕਾਰ 5 ਮੰਤਰੀ ਬਣਾ ਕੇ 3 ਸੀਟਾਂ ਖਾਲੀ ਰੱਖੇਗੀ।

ਇਹ ਵੀ ਪੜ੍ਹੋ:- ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.