ETV Bharat / bharat

ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

author img

By

Published : Oct 2, 2021, 1:00 PM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ(Central Government) ਅਤੇ ਪੰਜਾਬ ਸਰਕਾਰ(Government of Punjab) ਤੋਂ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ। ਇਸ ਲਈ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕੀਤੀ ਜਾਵੇ।

ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ
ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ: ਕੇਂਦਰ ਸਰਕਾਰ(Central Government) ਵਲੋਂ ਬਰਸਾਤਾਂ ਨੂੰ ਦੇਖਦਿਆਂ ਫੈਸਲਾ ਲਿਆ ਗਿਆ ਸੀ, ਜਿਸ 'ਚ ਝੋਨੇ ਦੀ ਖਰੀਦ ਨੂੰ ਦਸ ਦਿਨ ਅੱਗੇ ਵਧਾ ਦਿੱਤਾ ਗਿਆ ਸੀ। ਇਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ(Chief Minister Charanjit Channi) ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ(Prime Minister Narendra Modi) ਨਾਲ ਮੁਲਾਕਾਤ ਵੀ ਕੀਤੀ।

ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ
ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਇਸ ਨੂੰ ਲੈਕੇ ਦਿੱਲੀ ਦੇ ਮੁੱਖ ਮੰਤਰੀ(Chief Minister of Delhi) ਅਰਵਿੰਦ ਕੇਜਰੀਵਾਲ(Arvind Kejriwal) ਵਲੋਂ ਕੇਂਦਰ(Central Government) ਅਤੇ ਪੰਜਾਬ ਸਰਕਾਰ(Government of Punjab) ਨੂੰ ਅਪੀਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ਪੰਜਾਬ 'ਚ ਕਿਸਾਨ ਬਹੁਤ ਪਰੇਸ਼ਾਨ ਹੈ, ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ਨੂੰ ਦਸ ਦਿਨ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਨਾਲ ਭਰੀਆਂ ਟਰਾਲੀਆਂ ਲੈਕੇ ਮੰਡੀਆਂ ਦੇ ਬਾਹਰ ਖੜੇ ਹਨ।

ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ
ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਕੇਜਰੀਵਾਲ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਆਪਸੀ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰੇ।

ਅਰਵਿੰਦ ਕੇਜਰੀਵਾਲ ਦੇ ਟਵੀਟ ਤੋਂ ਬਾਅਦ 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸਰਕਾਰਾਂ ਵਲੋਂ ਕਿਸਾਨਾਂ ਨੂੰ ਲਵਾਰਿਸ ਛੱਡ ਦਿੱਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ
ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਉਧਰ ਕਿਸਾਨਾਂ ਵਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਜਿਸ 'ਚ ਅੱਜ ਕਿਸਾਨਾਂ ਵਲੋਂ ਪੰਜਾਬ ਅਤੇ ਹਰਿਆਣਾ 'ਚ ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਦੇ ਬਾਹਰ ਪਹੁੰਚੇ ਕਿਸਾਨ, ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ(Chief Minister Charanjit Channi) ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ(Prime Minister Narendra Modi) ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ 'ਚ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਰੱਖਦਿਆਂ ਮੰਗ ਕੀਤੀ ਸੀ ਕਿ ਝੋਨੇ ਦੀ ਖਰੀਦ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਜਿਸ 'ਚ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ (Prime Minister) ਨੇ ਕਿਹਾ ਹੈ ਕਿ ਇਸਦਾ ਹੱਲ ਜਲਦ ਹੀ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਆਰਗੈਨਿਕ (Agriculture) ਖੇਤੀ ਬਾਰੇ ਵੀ ਗੱਲ ਕੀਤੀ ਹੈ।

ਉਧਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਐਫ.ਸੀ.ਆਈ ਦਫ਼ਤਰ ਦੇ ਬਾਹਰ ਝੋਨੇ ਦੀ ਭਰੀ ਟਰਾਲੀ ਲਿਜਾ ਕੇ ਆਪਣੇ ਰੋਸ ਜਾਹਿਰ ਕੀਤਾ ਸੀ।

ਇਹ ਵੀ ਪੜ੍ਹੋ:ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਲੈ ਸਕਦੇ ਹਨ ਹਰੀਸ਼ ਰਾਵਤ ਦੀ ਥਾਂ !

ETV Bharat Logo

Copyright © 2024 Ushodaya Enterprises Pvt. Ltd., All Rights Reserved.