ETV Bharat / bharat

ਕੇਜਰੀਵਾਲ ਨੂੰ ਖਾਲਿਸਤਾਨੀ ਅੱਤਵਾਦੀਆਂ ਨੇ ਦਿੱਤੀ ਧਮਕੀ : ਪੰਜਾਬ ਪੁਲਿਸ ਨੇ ਸੁਰੱਖਿਆ ਵਧਾਉਣ ਦੀ ਕੀਤੀ ਸਿਫਾਰਿਸ਼

author img

By

Published : May 15, 2022, 3:54 PM IST

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪੁਲਿਸ ਨੇ ਖਾਲਿਸਤਾਨੀ ਅੱਤਵਾਦੀਆਂ ਤੋਂ ਆਪਣੀ ਜਾਨ ਨੂੰ ਖਤਰੇ ਨੂੰ ਦਾ ਅੰਦੇਸ਼ ਪੰਜਾਬ ਪੁਲਿਸ ਨੇ ਜਤਾਇਆ ਹੈ ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਦਿੱਲੀ ਪੁਲਿਸ ਨੂੰ ਕੇਜਰੀਵਾਲ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।

ਕੇਜਰੀਵਾਲ ਨੂੰ ਖਾਲਿਸਤਾਨੀ ਅੱਤਵਾਦੀਆਂ ਨੇ ਦਿੱਤੀ ਧਮਕੀ : ਪੰਜਾਬ ਪੁਲਿਸ ਨੇ ਸੁਰੱਖਿਆ ਵਧਾਉਣ ਦੀ ਕੀਤੀ ਸਿਫਾਰਿਸ਼
ਕੇਜਰੀਵਾਲ ਨੂੰ ਖਾਲਿਸਤਾਨੀ ਅੱਤਵਾਦੀਆਂ ਨੇ ਦਿੱਤੀ ਧਮਕੀ : ਪੰਜਾਬ ਪੁਲਿਸ ਨੇ ਸੁਰੱਖਿਆ ਵਧਾਉਣ ਦੀ ਕੀਤੀ ਸਿਫਾਰਿਸ਼

ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪੁਲਿਸ ਨੇ ਖਾਲਿਸਤਾਨੀ ਅੱਤਵਾਦੀਆਂ ਤੋਂ ਆਪਣੀ ਜਾਨ ਨੂੰ ਖਤਰੇ ਨੂੰ ਦਾ ਅੰਦੇਸ਼ ਪੰਜਾਬ ਪੁਲਿਸ ਨੇ ਜਤਾਇਆ ਹੈ ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਦਿੱਲੀ ਪੁਲਿਸ ਨੂੰ ਕੇਜਰੀਵਾਲ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।

ਦਿੱਲੀ ਪੁਲਿਸ ਨੇ ਇਸ ਸਲਾਹ ਨੂੰ ਕੀਤਾ ਨਜ਼ਰ ਅੰਦਾਜ਼: ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਇਸ ਮੰਗ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਕੇਜਰੀਵਾਲ ਨੂੰ ਪਹਿਲਾਂ ਹੀ ਜ਼ੈੱਡ ਸ਼੍ਰੇਣੀ ਦੀ ਉੱਚ ਪੱਧਰੀ ਸੁਰੱਖਿਆ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੋਸ਼ ਲਗਾ ਰਹੀਆਂ ਹਨ ਕਿ ਕੇਜਰੀਵਾਲ ਦੇ ਨਾਲ ਪੰਜਾਬ ਪੁਲਿਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਇਸ ਦੋਸ਼ ਨੂੰ ਸਿਰੇ ਤੋਂ ਨਕਾਰਦੀ ਆ ਰਹੀ ਹੈ।

ਜੇਕਰ ਤੁਹਾਡੇ ਕੋਲ ਖੁਫੀਆ ਜਾਣਕਾਰੀ ਹੈ ਤਾਂ ਪੰਜਾਬ ਪੁਲਿਸ ਨਾਲ ਸ਼ੇਅਰ ਕਰੋ: ਦਿੱਲੀ ਪੁਲਿਸ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਕੋਲ ਅਰਵਿੰਦ ਕੇਜਰੀਵਾਲ ਨੂੰ ਧਮਕੀ ਸਬੰਧੀ ਕੋਈ ਖੁਫੀਆ ਜਾਣਕਾਰੀ ਹੈ ਤਾਂ ਸ਼ੇਅਰ ਕਰੋ। ਕਾਰਵਾਈ ਕਰਨ ਲਈ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਮਦਦ ਕਰੇਗੀ। ਜ਼ਾਹਿਰ ਹੈ ਕਿ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਧਾਉਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਸੁਰੱਖਿਆ ਲਈ ਬਾਹਰੀ ਮਦਦ ਦੀ ਲੋੜ ਨਹੀਂ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਨਹੀ ਦਿੱਤਾ ਕੋਈ ਰਸਮੀ ਬਿਆਨ: ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਹੈ। ਉਨ੍ਹਾਂ ਨੂੰ ਕਾਫੀ ਪੁਲਿਸ ਮੁਲਾਜ਼ਮ ਦਿੱਤੇ ਗਏ ਹਨ। ਹਰ ਵੀਆਈਪੀ ਨੂੰ ਨਿਯਮਤ ਧਮਕੀ ਦਾ ਮੁਲਾਂਕਣ ਮਿਲਦਾ ਹੈ। ਜੇਕਰ ਲੋੜ ਪਈ ਤਾਂ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇਗੀ।

ਚਿੱਠੀ ਬਾਰੇ ਪੰਜਾਬ ਪੁਲਿਸ ਨੇੇ ਕੋਈ ਖੁਲਾਸਾ ਨਹੀਂ ਕੀਤਾ: ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਅੱਤਵਾਦੀਆਂ ਤੋਂ ਖਤਰੇ ਬਾਰੇ ਚੇਤਾਵਨੀ ਦਿੱਤੀ ਗਈ ਹੈ। ਇਹ ਪੱਤਰ ਕਦੋਂ ਲਿਖਿਆ ਗਿਆ, ਇਸ ਬਾਰੇ ਉਨ੍ਹਾਂ ਕੁਝ ਨਹੀਂ ਦੱਸਿਆ। ਦੂਜੇ ਪਾਸੇ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

ਬੱਗਾ 'ਤੇ ਕਾਰਵਾਈ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ: ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਗਾ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਸਮੇਂ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ। ਇਸ ਤੋਂ ਬਾਅਦ ਬੱਗਾ ਨੂੰ ਵਾਪਸ ਦਿੱਲੀ ਹਵਾਲੇ ਕਰ ਦਿੱਤਾ ਗਿਆ। ਹੁਣ ਬੱਗਾ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਮਿਲ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਇਹ ਪੱਤਰ ਕੇਜਰੀਵਾਲ ਨੂੰ ਸੁਰੱਖਿਆ ਖਤਰੇ ਦੇ ਸਿਲਸਿਲੇ 'ਚ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ:- ਕਾਂਗਰਸੀ ਆਗੂ ਟੀਨਾ ਚੌਧਰੀ ‘ਤੇ FIR ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.