ETV Bharat / bharat

Cattle Smuggling Case: ਤ੍ਰਿਣਮੂਲ ਨੇਤਾ ਅਨੁਬਰਤਾ ਮੰਡਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜਾਰੀ ਕੀਤਾ ਨੋਟਿਸ

author img

By ETV Bharat Punjabi Team

Published : Sep 18, 2023, 6:46 PM IST

ਪੱਛਮੀ ਬੰਗਾਲ 'ਚ ਕਥਿਤ ਪਸ਼ੂ ਤਸਕਰੀ (Cattle Smuggling Case) ਮਾਮਲੇ 'ਚ ਗ੍ਰਿਫਤਾਰ ਟੀਐੱਮਸੀ ਨੇਤਾ ਅਨੁਬਰਤਾ ਮੰਡਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਭੇਜਿਆ ਹੈ।

Cattle Smuggling Case, TMC Leader Anubrata Manda
TMC Leader Anubrata Mandal Cattle Smuggling Case SC Seeks CBI Response On Bail Plea

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਥਿਤ ਪਸ਼ੂ ਤਸਕਰੀ ਮਾਮਲੇ 'ਚ ਗ੍ਰਿਫਤਾਰ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਨੇਤਾ ਅਨੁਬਰਤਾ ਮੰਡਲ ਦੀ ਜ਼ਮਾਨਤ ਪਟੀਸ਼ਨ 'ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਨਿਰੁਧ ਬੋਸ ਅਤੇ ਬੇਲਾ ਐਮ. ਤ੍ਰਿਵੇਦੀ ਦੀ ਬੈਂਚ ਨੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕਰਕੇ ਪਟੀਸ਼ਨ 'ਤੇ ਜਵਾਬ ਮੰਗਿਆ ਹੈ। ਸੀਬੀਆਈ ਨੂੰ ਨੋਟਿਸ ਦਾ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਲਕੱਤਾ ਹਾਈ ਕੋਰਟ ਨੇ ਇਸ ਸਾਲ ਜਨਵਰੀ 'ਚ ਅਨੁਬਰਤਾ ਮੰਡਲ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਸੀਬੀਆਈ ਨੇ ਜ਼ਮਾਨਤ ਅਰਜ਼ੀ ਦਾ ਕੀਤਾ ਵਿਰੋਧ: ਅਨੁਬਰਤਾ ਮੰਡਲ ਪੱਛਮੀ ਬੰਗਾਲ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਬੀਰਭੂਮ ਜ਼ਿਲ੍ਹਾ ਪ੍ਰਧਾਨ ਹਨ ਅਤੇ ਉਨ੍ਹਾਂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਮੰਡਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ 145 ਦਿਨਾਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ। ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਹ ਪਸ਼ੂ ਤਸਕਰੀ ਮਾਮਲੇ ਵਿੱਚ ਪੁੱਛਗਿੱਛ ਵਿੱਚ ਸ਼ਾਮਿਲ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਕੇ ਜਾਂਚ ਵਿੱਚ ਰੁਕਾਵਟ ਪਾ ਸਕਦਾ ਹੈ। ਸੀਬੀਆਈ (CBI) ਨੇ ਦਾਅਵਾ ਕੀਤਾ ਕਿ ਮੰਡਲ, ਆਪਣੇ ਸਿਆਸੀ ਪ੍ਰਭਾਵ ਦੀ ਵਰਤੋਂ ਕਰਦਿਆਂ, ਬੀਰਭੂਮ ਜ਼ਿਲ੍ਹੇ ਤੋਂ ਬੰਗਲਾਦੇਸ਼ ਤੱਕ ਪਸ਼ੂਆਂ ਦੀ ਸੁਚਾਰੂ ਆਵਾਜਾਈ ਦਾ ਮੁੱਖ ਸੂਤਰਧਾਰ ਹੈ। ਮੰਡਲ ਦੇ ਵਕੀਲ ਨੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ।

ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਕੀਤਾ ਜਾਰੀ: ਅਨੁਬਰਤਾ ਮੰਡਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦਾ ਮੁਵੱਕਿਲ 14 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਹੁਣ ਤੱਕ ਇਸ ਮਾਮਲੇ ਵਿੱਚ ਪੰਜ ਚਾਰਜਸ਼ੀਟਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਰੋਹਤਗੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਦੇ ਹੁਕਮਾਂ ਤੋਂ ਬਾਅਦ ਮਾਮਲੇ ਦੇ ਮੁੱਖ ਦੋਸ਼ੀ ਨੂੰ ਜ਼ਮਾਨਤ ਦਿੱਤੀ ਗਈ ਸੀ। ਸੰਖੇਪ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਮੰਡਲ ਦੀ ਪਟੀਸ਼ਨ 'ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.