ETV Bharat / bharat

Kisan Mahapanchayat: ਰਾਮਲੀਲ੍ਹਾ ਮੈਦਾਨ 'ਚ ਕਿਸਾਨਾਂ ਦੀ ਮਹਾਪੰਚਾਇਤ, ਕਿਸਾਨਾਂ ਦਾ ਵਫ਼ਦ ਖੇਤੀਬਾੜੀ ਮੰਤਰੀ ਨਾਲ ਕਰੇਗਾ ਮੁਲਾਕਾਤ

author img

By

Published : Mar 20, 2023, 7:28 AM IST

Updated : Mar 20, 2023, 1:15 PM IST

Today mahapanchayat
ਰਾਮਲੀਲਾ ਮੈਦਾਨ 'ਚ ਕਿਸਾਨਾਂ ਦੀ ਮਹਾਂ ਪੰਚਾਇਤ, ਕਿਸਾਨਾਂ ਦਾ ਵਫ਼ਦ ਖੇਤੀਬਾੜੀ ਮੰਤਰੀ ਨਾਲ ਕਰੇਗਾ ਮੁਲਾਕਾਤ

ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵੱਲੋਂ ਅੱਜ ਮਹਾਪੰਚਾਇਤ ਕੀਤੀ ਜਾ ਰਹੀ ਹੈ। ਇਸ ਦਾ ਐਲਾਨ ਕੱਲ੍ਹ ਐਤਵਾਰ ਨੂੰ ਕੀਤਾ ਗਿਆ ਸੀ। ਇਸ ਨੂੰ ਲੈ ਕੇ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਹੈ।

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਮਹਾਂ ਪੰਚਾਇਤ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ। ਜਿਸ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਰਾਮ ਲੀਲਾ ਮੈਦਾਨ ਵੱਲ ਜਾਣ ਵਾਲੇ ਰਸਤਿਆਂ 'ਤੇ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਸੀ। ਪੂਰੇ ਦੇਸ਼ ਭਰ ਤੋਂ ਕਿਸਾਨ ਇਸ ਮਹਾਂ ਪੰਚਾਇਤ 'ਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ ਪਰ ਇਸ ਦੌਰਾਨ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰਾਮ ਲੀਲਾ ਮੈਦਾਨ ਵੱਲ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਮਹਾਂ ਪੰਚਾਇਤ 'ਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਨੂੰ ਰੋਕਿਆ ਜਾਵੇ ਕਿਉਂਕਿ 3 ਵਜੇ ਤੱਕ ਇਸ ਮਹਾਂ ਪੰਚਾਇਤ ਦਾ ਸਮਾਂ ਰੱਖਿਆ ਗਿਆ ਹੈ।

ਖੇਤੀਬਾੜੀ ਮੰਤਰੀ ਨਾਲ ਮੁਲਾਕਾਤ: ਇਸ ਮਹਾਂ ਪੰਚਾਇਤ ਦੌਰਾਨ ਹੀ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਖੇਤੀਬਾੜੀ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਜਾਣੀ ਹੈ। ਰਾਮ ਲੀਲਾ ਮੈਦਾਨ 'ਚ ਰੱਖੀ ਮਹਾਂ ਪੰਚਾਇਤ ਵਿੱਚ ਮੋਰਚੇ ਦੇ ਵੱਡੇ ਨੇਤਾ ਪਹੁੰਚ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚੇ ਦੇ 15 ਆਗੂਆਂ ਵੱਲੋਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰ ਕੇ ਆਪਣੀਆਂ ਮੰਗਾਂ ਨੂੰ ਉਨ੍ਹਾਂ ਸਾਹਮਣੇ ਰੱਖਿਆ ਜਾਵੇਗਾ।

2000 ਪੁਲਿਸ ਮੁਲਾਜ਼ਮ ਤੈਨਾਤ: ਉੱਧਰ ਦੂਜੇ ਪਾਸੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਵੱਲੋਂ 2000 ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ ਹੈ। ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਰਾਮ ਲੀਲਾ ਮੈਦਾਨ ਨੂੰ ਆਉਣ ਵਾਲੇ ਰਸਤਿਆਂ 'ਤੇ ਨਿਕਲਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।ਇਸ ਦੇ ਨਾਲ ਹੀ ਆਖਿਆ ਕਿ ਲੋਕ ਆਪਣੇ ਕੰਮਕਾਰ ਉੱਤੇ ਜਾਣ ਲਈ ਹੋਰ ਰਸਤਿਆਂ ਦੀ ਵਰਤੋਂ ਕਰ ਸਕਦੇ ਹਨ। ਦਿੱਲੀ ਦੇ ਰਾਮ ਲੀਲ੍ਹਾ ਮੈਦਾਨ 'ਚ ਅੱਜ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਦਾ 19 ਮਾਰਚ ਨੂੰ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਰਾਜਧਾਨੀ ਦਿੱਲੀ ਦੀ ਪੁਲਿਸ ਅਲਰਟ ਉੱਤੇ ਹੈ। ਇਸੇ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਖੱਲਜ-ਖੁਆਰੀ ਤੋਂ ਬਚਾਉਣ ਲਈ ਪਹਿਲਾਂ ਹੀ ਐਡਵਾਇਜਰੀ ਕਰ ਕਰ ਦਿੱਤੀ ਗਈ ਹੈ, ਤਾਂ ਜੋ ਲੋਕਾਂ ਨੂੰ ਉਨ੍ਹਾਂ ਰੂਟਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਜਿੱਥੇ ਮਹਾ ਪੰਚਾਇਤ ਹੋਣ ਵਾਲੀ ਹੈ।

ਕਿਸਾਨ ਮੁੜ ਕਿਉਂ ਕਰ ਰਹੇ ਨੇ ਮਹਾਂ ਪੰਚਾਇਤ: ਦੱਸ ਦਈਏ ਕਿ ਦਿੱਲੀ ਦੇ ਪ੍ਰੈੱਸ ਕਲੱਬ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 19 ਮਾਰਚ ਐਤਵਾਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਹੋਣ ਦਾ ਐਲਾਨ ਕੀਤਾ ਸੀ। ਇਸ ਮਹਾਂ ਪੰਚਾਇਤ ਵਿੱਚ ਸਾਰੇ ਸੂਬਿਆਂ ਦੇ ਲੱਖਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਦੀ ਇਸ ਬਾਰੇ ਬੈਠਕ ਹੋਈ। ਇਸ ਬੈਠਕ ਵਿੱਚ ਖੇਤੀ ਆਮਦਨ ਨੂੰ ਘੱਟ ਕਰਨ ਅਤੇ ਕਾਰਪੋਰੇਟ ਲਾਭ ਲਈ ਖੇਤ, ਜੰਗਲ ਅਤੇ ਕੁਦਰਤੀ ਸਾਧਨਾਂ ਨੂੰ ਖੋਹਣ ਵਰਗੇ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ। ਇਸੇ ਕਾਰਨ ਦਿੱਲੀ ਪੁਲਿਸ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਜਾਣਾਕਾਰੀ ਦੇ ਦਿੱਤੀ ਗਈ ਹੈ ਕਿ ਕਿਸਾਨਾਂ ਵੱਲੋਂ ਰਾਮ ਲੀਲ੍ਹਾ ਮੈਦਾਨ ਵਿੱਚ ਮਹਾਪੰਚਾਇਤ ਰੱਖੀ ਗਈ ਹੈ। ਇਸੇ ਲਈ ਰਾਮ ਲੀਲ੍ਹਾ ਮੈਦਾਨ ਨੂੰ ਆਉਣ ਵਾਲੇ ਸਾਰੇ ਰਸਤਿਆਂ ਉੱਤੇ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਖਾਸਤੌਰ ਉੱਤੇ ਅਜਮੇਰੀ ਗੇਟ, ਦਿੱਲੀ ਗੇਟ ਅਤੇ ਜਵਾਹਰ ਲਾਲ ਨਹਿਰੂ ਮਾਰਗ ਨੂੰ ਜਾਣ ਵਾਲੇ ਲੋਕਾਂ ਨੂੰ ਇਨ੍ਹਾਂ ਰਸਤਿਆਂ ਉੱਤੇ ਜਾਣ ਦੀ ਬਜਾਏ ਹੋਰ ਰਸਤਿਆਂ ਉੱਤੋਂ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: World Oral Health Day: ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਓਰਲ ਹੈਲਥ ਡੇ

Last Updated :Mar 20, 2023, 1:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.