ETV Bharat / bharat

ਕਾਂਗਰਸ ਦੇ 5 ਸੀਨੀਅਰ ਆਗੂਆਂ ਦਾ ਟਵਿੱਟਰ ਅਕਾਉਂਟ ਬੰਦ !

author img

By

Published : Aug 12, 2021, 8:40 AM IST

Updated : Aug 12, 2021, 9:58 AM IST

ਟਵਿੱਟਰ ਨੇ ਰਣਦੀਪ ਸਿੰਘ ਸੁਰਜੇਵਾਲਾ, ਅਜੇ ਮਾਕਨ ਸਮੇਤ ਪੰਜ ਸੀਨੀਅਰ ਕਾਂਗਰਸੀ ਆਗੂਆਂ ਦੇ ਟਵਿੱਟਰ ਅਕਾਉਂਟ ਬੰਦ ਕਰ ਦਿੱਤੇ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਟਵਿੱਟਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਅਕਾਉਂਟ ਨੂੰ ਅਸਥਾਈ ਰੂਪ ਤੋਂ ਮੁਅੱਤਲ ਕਰ ਦਿੱਤਾ ਸੀ।

ਕਾਂਗਰਸ ਦੇ 5 ਸੀਨੀਅਰ ਆਗੂਆਂ ਦਾ ਟਵਿੱਟਰ ਅਕਾਉਂਟ ਬੰਦ
ਕਾਂਗਰਸ ਦੇ 5 ਸੀਨੀਅਰ ਆਗੂਆਂ ਦਾ ਟਵਿੱਟਰ ਅਕਾਉਂਟ ਬੰਦ

ਨਵੀਂ ਦਿੱਲੀ: ਰਾਹੁਲ ਗਾਂਧੀ ਦੇ ਟਵਿੱਟਰ ਅਕਾਉਂਟ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦੇ ਵਿਚਕਾਰ ਕਾਂਗਰਸ ਨੇ ਬੁੱਧਵਾਰ ਦੇਰ ਰਾਤ ਦਾਅਵਾ ਕੀਤਾ ਕਿ ਰਣਦੀਪ ਸੁਰਜੇਵਾਲਾ ਸਮੇਤ ਪੰਜ ਸੀਨੀਅਰ ਆਗੂਆਂ ਦੇ ਟਵਿੱਟਰ ਖਾਤਿਆਂ ਦੇ ਖਿਲਾਫ ਅਜਿਹੀ ਹੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜੋ: ਕਿਸਾਨੀ ਮੁੱਦੇ ਨੂੰ ਲੈਕੇ ਕੈਪਟਨ ਨੇ ਮੋਦੀ ਅੱਗੇ ਰੱਖੀ ਇਹ ਗੱਲ

ਪਾਰਟੀ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਅਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ, ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ, ਲੋਕ ਸਭਾ ਵਿੱਚ ਪਾਰਟੀ ਦੇ ਵ੍ਹਿਪ ਮਣਿਕਮ ਟੈਗੋਰ, ਅਸਾਮ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਦੇ ਟਵਿੱਟਰ ਅਕਾਉਂਟ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੇ ਹਫ਼ਤੇ ਉਸ 9 ਸਾਲਾ ਬੱਚੀ ਦੀਆਂ ਤਸਵੀਰਾਂ ਟਵੀਟ ਕੀਤੀਆਂ ਸਨ, ਜਿਸ ਦਾ ਦਿੱਲੀ ਵਿੱਚ ਕਥਿਤ ਤੌਰ 'ਤੇ ਬਲਾਤਕਾਰ ਅਤੇ ਕਤਲ ਕੀਤਾ ਗਿਆ ਸੀ। ਜਿਸ ਤੋਂ ਮਗਰੋਂ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਰਾਹੁਲ ਗਾਂਧੀ ਦੇ ਟਵੀਟ ਦਾ ਨੋਟਿਸ ਲਿਆ ਅਤੇ ਟਵਿੱਟਰ ਨੂੰ ਨਿਰਦੇਸ਼ ਦਿੱਤਾ ਕਿ ਉਹ ਨਾਬਾਲਗ ਪੀੜਤ ਦੀ ਨਿੱਜਤਾ ਦੀ ਉਲੰਘਣਾ ਕਰਨ ਲਈ ਕਾਂਗਰਸੀ ਆਗੂ ਦੇ ਖਾਤੇ ਦੇ ਵਿਰੁੱਧ ਕਾਰਵਾਈ ਕਰੇ।

ਇਹ ਵੀ ਪੜੋ: ਇਤਿਹਾਸ ਰਚਣ ਤੋਂ ਖੁੰਝਿਆ ਇਸਰੋ, EOS-03 ਉਪਗ੍ਰਹਿ ਲਾਂਚ ਅਸਫ਼ਲ

Last Updated :Aug 12, 2021, 9:58 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.