ETV Bharat / bharat

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

author img

By

Published : Jan 23, 2022, 10:08 AM IST

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਦੇ ਦੋ ਅੱਤਵਾਦੀ ਮਾਰੇ ਗਏ।

ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ
ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਦੇ ਦੋ ਅੱਤਵਾਦੀ ਮਾਰੇ ਗਏ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਲਬਾਲ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜੋ: ਪੰਜਾਬ ਸਮੇਤ ਉੱਤਰ ਭਾਰਤ ’ਚ ਅੱਜ ਵੀ ਲਗਾਤਾਰ ਪਵੇਗਾ ਮੀਂਹ, ਜਾਣੋ ਮੌਸਮ ਕਦੋਂ ਹੋਵੇਗਾ ਸਾਫ਼

ਬੁਲਾਰੇ ਨੇ ਕਿਹਾ, "ਸਰਚ ਅਭਿਆਨ ਦੇ ਦੌਰਾਨ, ਜਦੋਂ ਸੰਯੁਕਤ ਖੋਜ ਟੀਮ ਸ਼ੱਕੀ ਸਥਾਨ ਵੱਲ ਵਧ ਰਹੀ ਸੀ, ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ।" ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ ਅਤੇ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਦੇ ਦੋ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਵੀ ਪੜੋ: ਤੜਕਸਾਰ ਹੀ ਕਿਸਾਨਾਂ ਦਾ ਚੜ੍ਹਿਆ ਪਾਰਾ, ਪਾੜੇ ਨਰਿੰਦਰ ਮੋਦੀ ਦੇ ਪੋਸਟਰ

ਉਨ੍ਹਾਂ ਦੱਸਿਆ ਕਿ ਦੋਵੇਂ ਅੱਤਵਾਦੀਆਂ ਦੀ ਪਛਾਣ ਸਮੀਰ ਅਹਿਮਦ ਸ਼ਾਹ ਅਤੇ ਰਈਸ ਅਹਿਮਦ ਮੀਰ ਵਜੋਂ ਹੋਈ ਹੈ ਅਤੇ ਦੋਵੇਂ ਕ੍ਰਮਵਾਰ ਸ਼ੋਪੀਆਂ ਅਤੇ ਪੁਲਵਾਮਾ ਦੇ ਰਹਿਣ ਵਾਲੇ ਸਨ। ਪੁਲਸ ਰਿਕਾਰਡ ਮੁਤਾਬਕ ਦੋਵੇਂ ਕਈ ਅੱਤਵਾਦੀ ਕਾਰਵਾਈਆਂ 'ਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜੋ: ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.