ETV Bharat / bharat

Coronavirus Update : ਦੇਸ਼ 'ਚ ਲਗਾਤਾਰ ਵਧ ਰਹੇ ਕੋਰੋਨਾ ਕੇਸ, 1 ਮੌਤ, ਪੰਜਾਬ 'ਚ 12 ਮਾਮਲੇ, ਜਾਣੋ, H3N2 ਦੀ ਸਥਿਤੀ

author img

By

Published : Mar 17, 2023, 7:19 AM IST

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 754 ਨਵੇਂ ਮਾਮਲੇ ਦਰਜ ਹੋਏ ਹਨ। ਜੇਕਰ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਵੀਰਵਾਰ ਨੂੰ ਕੋਰੋਨਾ ਦੇ 12 ਨਵੇਂ ਮਾਮਲੇ ਦਰਜ ਹੋਏ। ਉੱਥੇ ਹੀ, ਕੋਰੋਨਾ ਤੋਂ ਬਾਅਦ ਹੁਣ H3N2 ਵਾਇਰਸ ਨਾਲ ਪੀੜਤ ਦੇਸ਼ ਵਿੱਚ 90 ਮਰੀਜ਼ ਹੋ ਗਏ ਹਨ।

Coronavirus Update
Coronavirus Update

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਜਿਸ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ 754 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 92, 710 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 4,623 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 327 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਵੀਰਵਾਰ ਨੂੰ ਇਕ ਮੌਤ ਦਰਜ ਹੋਈ।



ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਵੀਰਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 57, 293 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,80, 756 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 1, 01, 160 ਨਮੂਨੇ ਜਾਂਚ ਲਈ ਲਏ ਗਏ।



Coronavirus Update
Coronavirus Update : ਦੇਸ਼ 'ਚ ਲਗਾਤਾਰ ਵਧ ਰਹੇ ਕੋਰੋਨਾ ਕੇਸ, 1 ਮੌਤ, ਪੰਜਾਬ 'ਚ 12 ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਦਰਜ ਹੋਏ ਹਨ। ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-6. ਜਲੰਧਰ-2, ਲੁਧਿਆਣਾ-2 ਅਤੇ ਹੁਸ਼ਿਆਰਪੁਰ-2 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 3 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਜਲੰਧਰ-1, ਗੁਰਦਾਸਪੁਰ-1 ਅਤੇ ਮੋਹਾਲੀ-1 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤੇ। ਉੱਥੇ ਹੀ, ਹਸਪਤਾਲ ਵਿੱਚ ਵਿੱਚ 2 ਮਰੀਜ਼ ਆਕਸੀਜ਼ਨ ਸਪੋਰਟ ਉੱਤੇ ਹਨ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 16 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 784 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 62 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 206 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 50 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। ਕੇਂਦਰੀ ਮੰਤਰਾਲੇ ਨੇ ਉਮੀਦ ਜਤਾਈ ਹੈ ਕਿ ਮਾਰਚ ਦੇ ਅੰਤ ਤੱਕ ਸੰਕਰਮਣ ਦੇ ਫੈਲਣ ਵਿੱਚ ਕਮੀ ਆ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ ਅਜੇ ਤੱਕ ਕੁੱਲ 3 ਮੌਤਾਂ ਦਰਜ ਹੋਈਆਂ ਹਨ। ਡਾਕਟਰਾਂ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ H3N2 ਲੱਛਣ ਦਿਖੇ ਜਾਣ ਉੱਤੇ ਤੁਰੰਤ RTPCR ਕਰਵਾਉਣਾ ਚਾਹੀਦਾ ਹੈ। ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਅਤੇ ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ। ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਚੋ।

ਇਹ ਵੀ ਪੜ੍ਹੋ : Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ETV Bharat Logo

Copyright © 2024 Ushodaya Enterprises Pvt. Ltd., All Rights Reserved.