ETV Bharat / bharat

ਅੱਜ ਪੰਜਾਬ ਨੂੰ ਮਿਲੇਗੀ ਵੰਦੇ ਭਾਰਤ ਟਰੇਨ, ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਤੋਂ ਦੇਣਗੇ ਹਰੀ ਝੰਡੀ

author img

By ETV Bharat Punjabi Team

Published : Dec 30, 2023, 11:08 AM IST

Vande Bharat train will start in punjab from today Prime Minister Modi will give the green flag to Ayodhya
ਅੱਜ ਪੰਜਾਬ ਨੂੰ ਮਿਲੇਗੀ ਵੰਦੇ ਭਾਰਤ ਟਰੇਨ,ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਤਪਨ ਦੇਣਗੇ ਹਰੀ ਝੰਡੀ

Punjab Vande Bharat: ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਵਾਸੀਆਂ ਲਈ ਵੰਦੇ ਭਾਰਤ ਰਾਹੀਂ ਨਵੀਂ ਦਿੱਲੀ, ਅੰਮ੍ਰਿਤਸਰ ਅਤੇ ਕਟੜਾ ਦਾ ਸਫਰ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਅੱਜ 4 ਵੰਦੇ ਭਾਰਤ ਅਤੇ ਦੋ ਅੰਮ੍ਰਿਤ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦੇਣਗੇ। ਇਨ੍ਹਾਂ ਵਿੱਚੋਂ ਟਰੇਨ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਵੇਗੀ।

ਅੱਜ ਪੰਜਾਬ ਨੂੰ ਮਿਲੇਗੀ ਵੰਦੇ ਭਾਰਤ ਟਰੇਨ

ਅੰਮ੍ਰਿਤਸਰ : ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਵੱਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਅੱਜ ਤੋਂ ਯਾਤਰੀਆਂ ਨੂੰ ਸਫ਼ਰ ਕਰਨ ਲਈ ਬਹੁਤ ਜ਼ਿਆਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੋਵੇਗੀ। ਦਰਅਸਲ ਅੱਜ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ ਸ਼ੁਰੂ ਹੋਣ ਜਾ ਰਹੀ ਹੈ। ਇਸ ਦਾ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਤੋਂ ਛੇ ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕਰਨਗੇ। ਇਨ੍ਹਾਂ 'ਚੋਂ ਇਕ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ। ਇਸ ਦੀ ਰਫਤਾਰ ਲਗਭਗ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਹਫ਼ਤੇ ਵਿੱਚ ਛੇ ਦਿਨ ਚੱਲੇਗੀ ਅਤੇ ਸ਼ੁੱਕਰਵਾਰ ਦੇ ਦਿਨ ਨਹੀਂ ਚੱਲੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੰਮ੍ਰਿਤਸਰ 'ਚ ਉਦਘਾਟਨ ਮੌਕੇ ਪਹੁੰਚਣਗੇ। ਜਿਸ ਦੇ ਲਈ ਰੇਲਵੇ ਨੇ ਕਰੀਬ 100 ਵੀਆਈਪੀਜ਼ ਨੂੰ ਸੱਦਾ ਪੱਤਰ ਵੀ ਭੇਜਿਆ ਹੈ।

ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ : ਅੱਜ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਦੇ ਮੱਦੇਨਜ਼ਰ ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਵੱਲੋਂ ਵੇਰਵਾ ਵੀ ਦਿੱਤਾ ਗਿਆ। ਮੀਡੀਆ ਨਾਲ ਗੱਲ ਬਾਤ ਕਰਦਿਆਂ ਸ਼ਵੇਤ ਮਲਿਕ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ 30 ਦਸੰਬਰ ਨੂੰ ਗੁਰੂਨਗਰੀ ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਤਰਫੋਂ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ। ਸ਼ਵੇਤ ਮਲਿਕ ਨੇ ਕਿਹਾ ਕਿ ਭਾਰਤ ਵਿਚ ਬਣੀ ਅਤਿ-ਆਧੁਨਿਕ ਵੰਦੇ ਭਾਰਤ ਰੇਲਗੱਡੀ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਆਵਾਜਾਈ ਵਿਚ ਹੋਰ ਆਸਾਨੀ ਹੋਵੇਗੀ ਅਤੇ ਯਾਤਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਵੀ ਮਿਲਣਗੀਆਂ।

  • #WATCH | Punjab: On Amritsar-Delhi Vande Bharat Express to be flagged off by PM Modi today, Amritsar Congress MP Gurjeet Singh Aujla says, "I thank PM Narendra Modi and Railway Minister Ashwini Vaishnaw for starting this train from Amritsar. Amritsar is a tourist city and it is a… pic.twitter.com/YRH3r2eCe9

    — ANI (@ANI) December 30, 2023 " class="align-text-top noRightClick twitterSection" data=" ">

ਧਾਰਮਿਕ ਥਾਵਾਂ ਦਾ ਦਰਸ਼ਨ ਕਰ ਸਕਣਗੇ ਯਾਤਰੀ : ਅੰਮ੍ਰਿਤਸਰ ਤੋਂ ਦਿੱਲੀ ਵਾਇਆ ਜਲੰਧਰ ਅਤੇ ਲੁਧਿਆਣਾ ਵਿਚਕਾਰ 450 ਕਿਲੋਮੀਟਰ ਦਾ ਸਫਰ ਸਿਰਫ 5 ਘੰਟਿਆਂ ਵਿੱਚ ਪੂਰਾ ਕੀਤਾ ਜਾਵੇਗਾ। ਸ਼ਵੇਤ ਨੇ ਕਿਹਾ ਕਿ ਅੰਮ੍ਰਿਤਸਰ ਲਈ ਟਰਾਂਸਪੋਰਟ ਸੰਪਰਕ ਵਧਣ ਨਾਲ ਦੇਸ਼ ਭਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੀਰਥ, ਸ੍ਰੀ ਰਾਮ ਤੀਰਥ, ਅਟਾਰੀ ਬਾਰਡਰ ਸਮੇਤ ਜਲ੍ਹਿਆਂਵਾਲਾ ਬਾਗ ਅਤੇ ਹੋਰ ਕਈ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੇਗੀ।

ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ : ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਆਮ ਲੋਕ ਇਸ 'ਚ ਸਫਰ ਕਰ ਸਕਣਗੇ। ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸ਼ੁੱਕਰਵਾਰ ਦੇਰ ਰਾਤ ਤੱਕ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੰਦੇ ਭਾਰਤ ਟਰੇਨ ਲਈ ਵਾਸ਼ਿੰਗ ਲਾਈਨ ਨੰਬਰ ਪੰਜ ਤਿਆਰ ਕੀਤੀ ਗਈ ਹੈ। ਦੱਸ ਦਈਏ ਕਿ ਇਹ ਟਰੇਨ ਅੰਮ੍ਰਿਤਸਰ ਤੋਂ ਸਵੇਰੇ 9:26 'ਤੇ ਰਵਾਨਾ ਹੋਵੇਗੀ, ਜਲੰਧਰ ਕੈਂਟ, ਲੁਧਿਆਣਾ ਤੋਂ 10.16 'ਤੇ, ਅੰਬਾਲਾ ਤੋਂ 11.34 'ਤੇ ਅਤੇ 1.30 'ਤੇ ਦਿੱਲੀ ਪਹੁੰਚੇਗੀ। ਇਸ ਤੋਂ ਬਾਅਦ ਇਹ ਟਰੇਨ ਦਿੱਲੀ ਤੋਂ ਦੁਪਹਿਰ 3:15 'ਤੇ ਰਵਾਨਾ ਹੋਵੇਗੀ ਅਤੇ ਰਾਤ 8:35 'ਤੇ ਅੰਮ੍ਰਿਤਸਰ ਪਹੁੰਚੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.