ETV Bharat / business

17 ਵੇਂ ਦਿਨ ਲਗਾਤਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

author img

By

Published : Jun 23, 2020, 9:44 AM IST

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 17ਵੇਂ ਦਿਨ ਵੀ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 0.20 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.55 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਤੇਲ ਦੀਆਂ ਕੀਮਤਾਂ 'ਚ ਵਾਧਾ
ਤੇਲ ਦੀਆਂ ਕੀਮਤਾਂ 'ਚ ਵਾਧਾ

ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 17ਵੇਂ ਦਿਨ ਵੀ ਵਾਧਾ ਜਾਰੀ ਹੈ। ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 0.20 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 0.55 ਪੈਸੇ ਦਾ ਵਾਧਾ ਹੋਇਆ ਹੈ।

ਤੇਲ ਦੀਆਂ ਕੀਮਤਾਂ 'ਚ ਵਾਧਾ
ਤੇਲ ਦੀਆਂ ਕੀਮਤਾਂ 'ਚ ਵਾਧਾ

ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 76.76 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 70.97 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 0.20 ਪੈਸੇ ਦੇ ਵਾਧੇ ਨਾਲ 79.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 0.55 ਪੈਸੇ 79.40 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਮੁਤਾਬਕ ਮੰਗਲਵਾਰ ਨੂੰ ਦਿੱਲੀ 'ਚ ਤੇਲੀ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 80 ਰੁਪਏ ਤੱਕ ਪਹੁੰਚ ਗਈ ਹੈ। ਅਜਿਹਾ ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਰਾਬਰ ਵਾਧਾ ਹੋ ਰਿਹਾ ਤੇ ਕੀਮਤਾਂ ਲਗਭਗ ਬਰਾਬਰ ਹਨ।

17 ਦਿਨਾਂ ਵਿਚ 10 ਰੁਪਏ ਮਹਿੰਗਾ ਹੋਇਆ ਡੀਜ਼ਲ

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ, ਪਰ ਘਰੇਲੂ ਬਾਜ਼ਾਰ ਵਿੱਚ ਇਸ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚਲਦੇ ਕੌਂਮੀ ਬਾਜ਼ਾਰ 'ਚ ਪਿਛਲੇ 17 ਦਿਨਾਂ ਅੰਦਰ ਡੀਜ਼ਲ ਦੀ ਕੀਮਤ 'ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵੀ ਇਨ੍ਹਾਂ ਦਿਨਾਂ ਵਿਚ 8.50 ਰੁਪਏ ਪ੍ਰਤੀ ਲੀਟਰ ਵਧੀ ਹੈ।

ਸੋਨੀਆ ਗਾਂਧੀ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ

ਕੁਝ ਦਿਨ ਪਹਿਲਾਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਰੋਸ ਪ੍ਰਗਟ ਕੀਤਾ ਸੀ। ਕਾਂਗਰਸ ਪ੍ਰਧਾਨ ਨੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਇਹ ਫੈਸਲਾ ਕੋਰੋਨਾ ਵਾਇਰਸ ਸੰਕਟ ਦਾ ਸਾਹਮਣਾ ਕਰ ਰਹੇ ਦੇਸ਼ ਪ੍ਰਤੀ ਅਸੰਵੇਦਨਸ਼ੀਲ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.