Share Market Update: ਸ਼ੇਅਰ ਬਾਜ਼ਾਰ ਗਿਰਾਵਟ ਦੀ ਰਾਹ 'ਤੇ, ਸੈਂਸੈਕਸ ਅਤੇ ਨਿਫਟੀ ਦੋਵੇਂ ਖਿਸਕੇ

author img

By

Published : May 25, 2023, 4:50 PM IST

Share Market Update: ਸ਼ੇਅਰ ਬਾਜ਼ਾਰ ਗਿਰਾਵਟ ਦੀ ਰਾਹ 'ਤੇ, ਸੈਂਸੈਕਸ ਅਤੇ ਨਿਫਟੀ ਦੋਵੇਂ ਖਿਸਕੇ

ਸ਼ੇਅਰ ਬਾਜ਼ਾਰ ਦੇ ਚੌਥੇ ਕਾਰੋਬਾਰੀ ਦਿਨ ਸ਼ੇਅਰ ਮਾਰਕਿਟ ਗਿਰਾਵਟ ਨਾਲ ਖੁੱਲ੍ਹਿਆ। ਸੈਂਸੈਕਸ 75 ਅੰਕ ਤੱਕ ਹੇਠਾ ਡਿੱਗਿਆ ਜਦਕਿ ਨਿਫਟੀ 16.25 ਅੰਕਾਂ ਦੀ ਗਿਰਾਵਟ ਨਾਲ 18,270.05 'ਤੇ ਕਾਰੋਬਾਰ ਕਰ ਰਿਹਾ ਸੀ।ਜਾਣੋਂ ਲਾਭ ਅਤੇ ਘਾਟੇ ਵਾਲੇ ਸ਼ੇਅਰ

ਮੁੰਬਈ— ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਅਮਰੀਕਾ 'ਚ ਕਰਜ਼ੇ ਦੀ ਸੀਮਾ ਨੂੰ ਲੈ ਕੇ ਗੱਲਬਾਤ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ ਹੈ। ਇਸ ਦੌਰਾਨ ਸਥਾਨਕ ਸ਼ੇਅਰ ਬਾਜ਼ਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਘਾਟੇ ਨਾਲ ਖੁੱਲ੍ਹਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 75.1 ਅੰਕ ਡਿੱਗ ਕੇ 61,698.68 ਅੰਕ 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 31.05 ਅੰਕਾਂ ਦੀ ਗਿਰਾਵਟ ਨਾਲ 18,254.35 'ਤੇ ਖੁੱਲ੍ਹਿਆ। ਹਾਲਾਂਕਿ ਬਾਅਦ 'ਚ ਸੈਂਸੈਕਸ ਕੁਝ ਸੁਧਾਰ ਨਾਲ 25.46 ਅੰਕਾਂ ਦੇ ਨੁਕਸਾਨ ਨਾਲ 61,748.32 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਨਿਫਟੀ 16.25 ਅੰਕਾਂ ਦੀ ਗਿਰਾਵਟ ਨਾਲ 18,270.05 ਅੰਕਾਂ 'ਤੇ ਸੀ।

ਲਾਭ ਅਤੇ ਨੁਕਸਾਨ: ਸੈਂਸੈਕਸ ਕੰਪਨੀਆਂ ਵਿੱਚ, ਟਾਟਾ ਮੋਟਰਜ਼, ਐਸਬੀਆਈ, ਮਹਿੰਦਰਾ ਐਂਡ ਮਹਿੰਦਰਾ, ਐਚਸੀਐਲ ਟੈਕ, ਵਿਪਰੋ, ਇੰਡਸਇੰਡ ਬੈਂਕ, ਐਚਡੀਐਫਸੀ, ਟਾਟਾ ਸਟੀਲ, ਟੀਸੀਐਸ ਅਤੇ ਰਿਲਾਇੰਸ ਇੰਡਸਟਰੀਜ਼ ਘਾਟੇ ਵਿੱਚ ਸਨ। ਇਸ ਦੇ ਨਾਲ ਹੀ ਆਈਟੀਸੀ, ਨੇਸਲੇ, ਕੋਟਕ ਬੈਂਕ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਮੁਨਾਫੇ 'ਚ ਕਾਰੋਬਾਰ ਕਰ ਰਹੇ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ।

ਡਾਲਰ ਦੇ ਮੁਕਾਬਲੇ ਰੁਪਿਆ: ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਮੁਦਰਾ 'ਚ ਮਜ਼ਬੂਤ ​​ਰੁਖ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਗਿਰਾਵਟ ਨਾਲ ਖੁੱਲ੍ਹਿਆ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 82.76 'ਤੇ ਖੁੱਲ੍ਹਿਆ, ਜੋ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਆਪਣੇ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਅੱਠ ਪੈਸੇ ਦੇ ਨੁਕਸਾਨ ਨਾਲ ਖੁੱਲ੍ਹਿਆ। ਬੁੱਧਵਾਰ ਨੂੰ ਰੁਪਿਆ 82.68 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਡਾਲਰ ਸੂਚਕਾਂਕ, ਜੋ ਛੇ ਮੁਦਰਾਵਾਂ ਦੀ ਤੁਲਨਾ ਦੇ ਮੁਕਾਬਲੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਨੂੰ ਮਾਪਣ ਵਾਲੇ ਡਾਲਰ ਸੂਚਕਾਂਕ 0.14 ਫੀਸਦੀ ਵਧ ਕੇ 104.02 ਹੋ ਗਿਆ। ਕੱਚਾ ਆਇਲ 0.05 ਫੀਸਦੀ ਦੇ ਨੁਕਸਾਨ ਦੇ ਨਾਲ 78.32 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

(ਪੀਟੀਆਈ)

ETV Bharat Logo

Copyright © 2024 Ushodaya Enterprises Pvt. Ltd., All Rights Reserved.