ETV Bharat / city

ਪੰਜਾਬ ਵਿੱਚ ਬਣਾਈ ਜਾਵੇ ਐਂਟੀ ਬੇਅਦਬੀ ਟਾਸਕ ਫੋਰਸ : ਸਿੱਖ ਚਿੰਤਕ

author img

By

Published : Jun 11, 2022, 8:52 PM IST

Anti Disrespect Task Force to be formed in Punjab Sikh thinkers
ਪੰਜਾਬ ਵਿੱਚ ਬਣਾਈ ਜਾਵੇ ਐਂਟੀ ਬੇਅਦਬੀ ਟਾਸਕ ਫੋਰਸ : ਸਿੱਖ ਚਿੰਤਕ

ਪੰਜਾਬ ਵਿੱਚ ਬਣੀ "ਆਮ ਆਦਮੀ ਪਾਰਟੀ" ਦੀ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਾਅਵਾ ਕੀਤਾ ਸੀ ਕਿ 24 ਘੰਟਿਆਂ ਵਿੱਚ ਬਰਗਾੜੀ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ 90 ਦਿਨ ਬੀਤ ਜਾਣ ਉੱਤੇ ਵੀ ਅੱਜ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਸਗੋਂ ਆਏ ਦਿਨ ਹੀ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਸ਼ਾਰਟ ਸਰਕਟ ਨਾਲ ਬੇਅਦਬੀਆਂ ਵਧਦੀਆਂ ਜਾ ਰਹੀਆਂ ਹਨ।

ਅੰਮ੍ਰਿਤਸਰ : ਬਰਗਾੜੀ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲ ਪਾਇਆ। ਬਰਗਾੜੀ ਦੇ ਮੁੱਦੇ ਉੱਤੇ ਪੰਜਾਬ ਵਿੱਚ 3 ਸਰਕਾਰਾਂ ਬਦਲ ਗਈਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਗਈ ਸੀ ਕਿ ਉਹ ਬੇਅਦਬੀ ਦੇ ਮੁੱਦੇ ਅਤੇ ਇਨਸਾਫ਼ ਦਿਵਾਉਣਗੇ ਪਰ 4 ਸਾਲ ਤੱਕ ਉਹ ਵੀ ਇਨਸਾਫ਼ ਨਾ ਦਿਵਾ ਸਕੇ। ਪੰਜਾਬ ਵਿੱਚ ਬਣੀ "ਆਮ ਆਦਮੀ ਪਾਰਟੀ" ਦੀ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਾਅਵਾ ਕੀਤਾ ਸੀ ਕਿ 24 ਘੰਟਿਆਂ ਵਿੱਚ ਬਰਗਾੜੀ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ 90 ਦਿਨ ਬੀਤ ਜਾਣ ਉੱਤੇ ਵੀ ਅੱਜ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਸਗੋਂ ਆਏ ਦਿਨ ਹੀ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਸ਼ਾਰਟ ਸਰਕਟ ਨਾਲ ਬੇਅਦਬੀਆਂ ਵਧਦੀਆਂ ਜਾ ਰਹੀਆਂ ਹਨ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਚਿੰਤਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਬੀਤੇ 20 ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਬੇਅਦਬੀ ਦੇ ਮੁੱਦੇ ਉੱਤੇ ਮੀਟਿੰਗ ਕਰਨ ਲਈ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਜੋ ਮੁੱਖ ਮੰਤਰੀ 24 ਘੰਟਿਆਂ ਦੇ ਵਿੱਚ ਬੇਅਦਬੀ ਦੇ ਇਨਸਾਫ ਦਿਵਾਉਣ ਦੀਆਂ ਗੱਲਾਂ ਕਰਦੇ ਸੀ ਉਹ 20 ਦਿਨਾਂ ਤੋਂ ਕਿਸੇ ਵੀ ਸਿੱਖ ਆਗੂ ਨੂੰ ਨਹੀਂ ਮਿਲ ਰਿਹਾ।

ਪੰਜਾਬ ਵਿੱਚ ਬਣਾਈ ਜਾਵੇ ਐਂਟੀ ਬੇਅਦਬੀ ਟਾਸਕ ਫੋਰਸ : ਸਿੱਖ ਚਿੰਤਕ

ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਧਦੀ ਗੁੰਡਾਗਰਦੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਐਂਟੀ ਗੁੰਡਾ ਟਾਸਕ ਕਮੇਟੀ ਬਣਾਈ ਗਈ ਸੀ ਤਾਂ ਜੋ ਕਿ ਗੁੰਡਾਗਰਦੀ ਨੂੰ ਨਕੇਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਬੇਅਦਬੀਆਂ ਰੋਕਣੀਆਂ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿਚ ਐਂਟੀ ਬੇਅਦਬੀ ਟਾਸਕ ਬਣਾਈ ਜਾਵੇ ਜਿਸ ਨੂੰ ਇਸ ਮੁੱਦੇ ਉੱਤੇ ਗੰਭੀਰਤਾ ਨਾਲ ਪਤਾ ਹੋਵੇ ਅਤੇ ਗੰਭੀਰਤਾ ਨਾਲ ਇਸ ਦੀ ਜਾਂਚ ਕੀਤੀ ਜਾ ਸਕੇ ਗੁਰਪ੍ਰੀਤ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਦੋਂ ਵੀ ਗੁਰਦੁਆਰਾ ਸਾਹਿਬ ਬਾਅਦ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਗੁਰਦੁਆਰਾ ਪ੍ਰਬੰਧਕ ਤੇ ਪੁਲਿਸ ਇਸ ਗੱਲ ਨੂੰ ਸ਼ਾਰਟ ਸਰਕਟ ਦਾ ਹਵਾਲਾ ਦੇ ਕੇ ਪੱਲਾ ਝਾੜਦੇ ਦਿਖਾਈ ਦਿੰਦੇ ਹਨ ਪਰ ਇਸ ਪਿੱਛੇ ਕਿਹੜੀਆਂ ਤਾਕਤਾਂ ਹਨ।

ਉਸ ਨੂੰ ਜਾਨਣ ਦੀ ਕੋਈ ਵੀ ਕੋਸ਼ਿਸ਼ ਨਹੀਂ ਕਰਦਾ ਗੁਰਪ੍ਰੀਤ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੀਆਂ ਬੇਅਦਬੀਆਂ ਕਰਕੇ ਸਿੱਖਾਂ ਦਾ ਗੁਰੂ ਗ੍ਰੰਥ ਸਾਹਿਬ ਪ੍ਰਤੀ ਸਤਿਕਾਰ ਘਟਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਜਿਸ ਨੂੰ ਕਿ ਅਸੀਂ ਕਾਮਯਾਬ ਨਹੀਂ ਹੋਣ ਦਵਾਂਗੇ। ਇਸ ਨਾਲ ਹੀ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਇੱਕ ਵੱਡਾ ਮੋਰਚਾ ਵੀ ਲਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਬਰਗਾੜੀ ਵਿਖੇ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੰਜਾਬ ਵਿੱਚ ਕਾਫ਼ੀ ਸਿਆਸਤ ਗਰਮਾਈ ਅਤੇ ਉਸ ਤੋਂ ਬਾਅਦ ਤਿੰਨ ਸਰਕਾਰਾਂ ਬੇਅਦਬੀ ਦੇ ਮੁੱਦੇ ਉੱਤੇ ਹੀ ਬਦਲੀਆਂ ਪਰ ਅੱਜ ਤੱਕ ਬੇਅਦਬੀ ਦੇ ਮੁਲਜ਼ਮਾਂ ਪੁਲਿਸ ਅਤੇ ਸਰਕਾਰਾਂ ਦੇ ਹੱਥ ਨਹੀਂ ਲੱਗ ਸਕੇ। ਬੇਅਦਬੀ ਦੇ ਮੁੱਦੇ ਉੱਤੇ ਸਰਕਾਰ ਵੱਲੋਂ ਸਿੱਟ ਬਣਾ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਸ ਦੀ ਜਾਂਚ ਲਈ ਭੇਜਿਆ ਗਿਆ ਸੀ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਕੇ "ਆਮ ਆਦਮੀ ਪਾਰਟੀ" ਦਾ ਪੱਲਾ ਫੜਿਆ ਅਤੇ ਹੁਣ "ਆਮ ਆਦਮੀ ਪਾਰਟੀ" ਦੀ ਸਰਕਾਰ ਬਣਨ ਉੱਤੇ ਲੋਕਾਂ ਨੂੰ ਆਸ ਸੀ ਕਿ ਹੁਣ ਬੇਅਦਬੀ ਦੇ ਮੁੱਦੇ ਉੱਤੇ ਇਨਸਾਫ਼ ਜ਼ਰੂਰ ਮਿਲੇਗਾ ਪਰ ਅਜੇ ਤੱਕ ਲੋਕਾਂ ਨੂੰ ਕਿਸੇ ਵੀ ਤਰੀਕੇ ਦਾ ਇਨਸਾਫ ਮਿਲਦਾ ਦਿਖਾਈ ਨਹੀਂ ਦੇ ਰਿਹਾ।

ਇਹ ਵੀ ਪੜ੍ਹੋ : ਕਿਸਾਨਾਂ ਨੇ ਮੰਤਰੀ ਜਿੰਪਾ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਜਾਣੋ ਕਿਉਂ ?

ETV Bharat Logo

Copyright © 2024 Ushodaya Enterprises Pvt. Ltd., All Rights Reserved.