ETV Bharat / city

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਜੀਠੀਆ, ਵਿਰੋਧੀਆਂ ਨੂੰ ਦਿੱਤੀ ਇਹ ਸਲਾਹ

author img

By

Published : Aug 17, 2022, 10:24 AM IST

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ। ਨਾਲ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਲਈ ਅਰਦਾਸਾਂ ਕੀਤੀਆਂ ਸੀ।

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਜੀਠੀਆ
ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਜੀਠੀਆ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੀਤੇ ਦਿਨ ਚੰਡੀਗੜ੍ਹ ਤੋਂ ਸਿੱਧਾ ਅੰਮ੍ਰਿਤਸਰ ਪਹੁੰਚੇ ਜਿੱਥੇ ਵੱਖ-ਵੱਖ ਥਾਵਾਂ ਤੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਤੋਂ ਇਲਾਵਾ ਤੜਕਸਾਰ ਬਿਕਰਮ ਮਜੀਠੀਆ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ (Bikram Majithia paid obeisance to Darbar Sahib) ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਜੀਠੀਆ

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਆਪਣੇ ਪਰਿਵਾਰ ਸਮੇਤ ਗੁਰੂ ਚਰਨਾਂ ’ਚ ਨਤਮਸਤਕ ਹੋਣ ਪਹੁੰਚੇ ਹਨ ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਉਸ ਵਿਅਕਤੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਜ਼ਮਾਨਤ ਲਈ ਅਰਦਾਸ ਬੇਨਤੀਆਂ ਕੀਤੀਆਂ ਹਨ ਅਤੇ ਅੱਜ ਉਹ ਇਕ ਨਿਮਾਣੇ ਸਿੱਖ ਵਜੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੇ ਹਨ ਤੇ ਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਜੇਲ੍ਹ ਦੇ ਵਿੱਚ ਸੀ ਤਾਂ ਉਸ ਸਮੇਂ ਆਪਣੀ ਮਾਤਾ ਅਤੇ ਬੱਚਿਆਂ ਦੇ ਹਾਲਾਤ ਵੇਖ ਕੇ ਦੁੱਖ ਜ਼ਰੂਰ ਹੁੰਦਾ ਸੀ ਪਰ ਲੋਕਾਂ ਦੇ ਪਿਆਰ ਸਦਕਾ ਉਹ ਉੱਥੇ ਵੀ ਚੜ੍ਹਦੀ ਕਲਾ ਚ ਰਹੇ ਅਤੇ ਉਨ੍ਹਾਂ ਕਿਹਾ ਕਿ ਅਜਿਹੀ ਰਾਜਨੀਤੀ ਦਾ ਕੋਈ ਫ਼ਾਇਦਾ ਨਹੀਂ ਜੋ ਰਾਜਨੀਤੀਕ ਨਫ਼ਰਤ ਫੈਲਾਵੇ।

ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ਼ ਲੋਕਾਂ ਦੇ ਭਲੇ ਲਈ ਅਤੇ ਪੰਜਾਬ ਦੇ ਭਲੇ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮਜੀਠਾ ਹਲਕੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਜੀਠਾ ਹਲਕੇ ਦਾ ਹਮੇਸ਼ਾ ਧੰਨਵਾਦੀ ਰਹਾਂਗਾ ਜਿਨ੍ਹਾਂ ਨੇ ਬਹੁਤ ਵੱਡੀ ਲੀਡ ਦੇ ਨਾਲ ਉਨ੍ਹਾਂ ਦੀ ਪਤਨੀ ਗਨੀਵ ਮਜੀਠੀਆ ਨੂੰ ਮਜੀਠਾ ਹਲਕੇ ਚੋਂ ਜਿੱਤ ਦਿਵਾਈ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਨੂੰ ਪੁਲਿਸ ਦਾ ਮਹਿਮਾਨ ਦੱਸਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.