ETV Bharat / city

ਮੁੜ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ

author img

By

Published : May 6, 2022, 12:24 PM IST

ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਗੁਲਗੜ ਤੋਂ ਸਾਹਮਣੇ ਆਇਆ ਜਿੱਥੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ’ਚ ਆਉਂਦੇ ਹੋਏ ਡਰੋਨ ਵੱਲ ਜ਼ਬਰਦਸਤ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।

ਅੰਮ੍ਰਿਤਸਰ: ਪਾਕਿਸਤਾਨ ਆਪਣੀ ਨਾਪਾਕ ਹਰਕਤ ਤੋਂ ਬਾਜ਼ ਨਹੀਂ ਆ ਰਿਹਾ ਹੈ ਜਿਸ ਦੇ ਚੱਲਦੇ ਲਗਾਤਾਰ ਪਾਕਿਸਤਾਨ ਭਾਰਤ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਗੁਲਗੜ ਤੋਂ ਸਾਹਮਣੇ ਆਇਆ ਜਿੱਥੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ।

ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ: ਮਿਲੀ ਜਾਣਕਾਰੀ ਮੁਤਾਬਿਕ ਬੀਓਪੀ ਗੁਲਗੜ ਵਿਖੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ’ਚ ਆਉਂਦੇ ਹੋਏ ਡਰੋਨ ਵੱਲ ਜ਼ਬਰਦਸਤ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।

ਇਲਾਕੇ ’ਚ ਸਰਚ ਮੁਹਿੰਮ: ਇਸ ਮਾਮਲੇ ਤੋਂ ਬਾਅਦ ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਸਣੇ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ’ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ।

ਇਹ ਵੀ ਪੜੋ: ਮਾਨ ਸਰਕਾਰ ਦਾ ਫੈਸਲਾ: MSP ’ਤੇ ਖਰੀਦੀ ਜਾਵੇਗੀ ਮੂੰਗ ਦੀ ਫਸਲ

ETV Bharat Logo

Copyright © 2024 Ushodaya Enterprises Pvt. Ltd., All Rights Reserved.