ETV Bharat / city

ਪੀਣਯੋਗ ਪਾਣੀ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਰਗਰਮ, ਵਾਟਰ ਸਪਲਾਈ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

author img

By

Published : Sep 2, 2022, 10:55 AM IST

Updated : Sep 2, 2022, 1:44 PM IST

Brahm Shankar Jimpa
ਪੀਣਯੋਗ ਪਾਣੀ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਰਗਰਮ, ਵਾਟਰ ਸਪਲਾਈ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

ਮੰਤਰੀ ਬ੍ਰਹਮ ਸ਼ੰਕਰ ਜਿੰਪਾ (Cabinet Minister Brahm Shankar Jimpa) ਵੱਲੋਂ ਅੰਮ੍ਰਿਤਸਰ ਵਿਖੇ ਵਾਟਰ ਸਪਲਾਈ ਪ੍ਰੋਜੈਕਟਾਂ ਅਤੇ ਲੈਬਾਰਟਰੀ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਵਿੱਚ ਸਾਫ਼ ਪਾਣੀ ਲਈ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

ਅੰਮ੍ਰਿਤਸਰ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Cabinet Minister Brahm Shankar Jimpa) ਵੱਲੋਂ ਪਿੰਡ ਮੱਜੂਪੁਰਾ ਵਿਖੇ ਵਾਟਰ ਸਪਲਾਈ ਪ੍ਰੋਜੈਕਟ ਦਾ ਨਿਰੀਖਣ (water supply project of Amritsar) ਕੀਤੀ ਗਿਆ। ਵਾਟਰ ਸਪਲਾਈ ਪ੍ਰੋਜੈਕਟਾਂ ਅਤੇ ਲੈਬਾਰਟਰੀ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ਼ ਪਾਣੀ ਦੇਣ ਦੀ ਵਚਨਬੱਧਤਾ ਦਿਖਾਈ ਗਈ। ਨਾਲ ਹੀ ਪੰਜਾਬ ਸਰਕਾਰ ਦੇ ਚੱਲ ਵਿਕਾਸ ਕਾਰਜਾਂ 'ਤੇ ਬੋਲਦਿਆਂ ਕਿਹਾ ਕਿ ਆਮ ਲੋਕਾਂ ਦੀ ਜ਼ਰੂਰਤਾਂ ਲਈ ਕੰਮ ਕਰ ਰਹੀ ਹੈ ਅਤੇ ਚੰਗੀ ਗੁਣਵੱਤਾ ਵਾਲਾ ਪਾਣੀ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੋਜੈਕਟ ਲਗਾਏ ਜਾ ਰਹੇ ਹਨ।

ਅੰਮ੍ਰਿਤਸਰ ਪੁੱਜੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨੂੰ ਪੀਣਯੋਗ ਬਣਾਉਣ ਲਈ 15 ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਪੰਜਾਬ ਦੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਲੱਗਭਗ 1700 ਪਿੰਡਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਪੀਣਯੋਗ ਨਹਿਰੀ ਪਾਣੀ ਮਿਲੇਗਾ। ਕਈ ਆਰਸੈਨਿਕ ਪ੍ਰਭਾਵਿਤ ਇਲਾਕਿਆਂ ਵਿੱਚ ਆਈਆਈਟੀ ਮਦਰਾਸ ਦੀ ਮਦਦ ਨਾਲ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸ਼ੁੱਧ ਪਾਣੀ ਪੀ ਸਕਣ।

ਪੀਣਯੋਗ ਪਾਣੀ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਰਗਰਮ

ਉਨਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਪਾਣੀ ਦੀ ਗੁਣਵੱਤਾ ਸੁਧਾਰਨ ਲਈ 1100 ਕਰੋੜ ਰੁਪਏ ਦੇ ਕੰਮ ਚੱਲ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 378 ਕਰੋੜ ਰੁਪਏ ਦੇ ਨਾਲ ਨਹਿਰੀ ਪਾਣੀ ਅਧਾਰਤ ਜਲ ਯੋਜਨਾਵਾਂ ਉਤੇ ਕੰਮ ਚੱਲ ਰਿਹਾ ਹੈ। ਇਸ ਨਾਲ ਜ਼ਿਲ੍ਹੇ ਦੇ 369 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨਾਂ ਕਿਹਾ ਕਿ ਉਕਤ ਕੰਪਨੀਆਂ ਜੋ ਕਿ ਇਹ ਕੰਮ ਕਰ ਰਹੀਆਂ ਹਨ, ਇਨ੍ਹਾਂ ਨੂੰ ਪਾਣੀ ਦੀ ਸਪਲਾਈ ਲਈ 10 ਸਾਲ ਦਾ ਕੰਮ ਵੀ ਦਿੱਤਾ ਗਿਆ ਹੈ। ਜਿਸ ਨਾਲ ਪਾਣੀ ਦੀ ਸਪਲਾਈ ਵਿੱਚ ਵਿਘਨ ਨਹੀਂ ਪਵੇਗਾ।

ਇਹ ਵੀ ਪੜੋ: ਬਾਬੇ ਨਾਨਕ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਬਰਾਤ ਰੂਪੀ ਨਗਰ ਕੀਰਤਨ



Last Updated :Sep 2, 2022, 1:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.