ਅੰਮ੍ਰਿਤਸਰ ਫੇਰੀ 'ਚ ਮੁੱਖ ਮੰਤਰੀ ਦਾ ਨਵਾਂ ਅੰਦਾਜ਼

author img

By

Published : Sep 22, 2021, 1:47 PM IST

ਅੰਮ੍ਰਿਤਸਰ ਫੇਰੀ 'ਚ ਮੁੱਖ ਮੰਤਰੀ ਦਾ ਨਵਾਂ ਅੰਦਾਜ਼

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ। ਇਸਤੋਂ ਬਾਅਦ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਵੀ ਪਚੁੰਚੇ। ਇਸ ਦੌਰਾਨ ਮੁੱਖ ਮੰਤਰੀ ਦਾ ਨਵਾਂ ਅੰਦਾਜ਼ ਵੇਖਣ ਨੂੰ ਮਿਲਿਆ, ਪੜੋ ਪੂਰੀ ਖ਼ਬਰ...

ਅੰਮ੍ਰਿਤਸਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਫੇਰੀ 'ਤੇ ਹਨ। ਇਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਵਿਖੇ ਨਤਮਸਤਕ ਹੋਣ ਤੇ ਜਲ੍ਹਿਆਂਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ।

ਦੁਰਗਿਆਣਾ ਮੰਦਰ ਨਤਮਸਤਕ ਹੋਣ ਪੁੱਜੇ ਸੀਐਮ
ਦੁਰਗਿਆਣਾ ਮੰਦਰ ਨਤਮਸਤਕ ਹੋਣ ਪੁੱਜੇ ਸੀਐਮ

ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸੀ ਆਗੂ ਗੁਰਜੀਤ ਔਜਲਾ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੀ ਮੌਜੂਦ ਰਹੇ।

ਅੰਮ੍ਰਿਤਸਰ ਫੇਰੀ 'ਚ ਮੁੱਖ ਮੰਤਰੀ ਦਾ ਨਵਾਂ ਅੰਦਾਜ਼

ਅੰਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਪੁੱਜ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਜੀ ਮਹਾਰਾਜ ਤੋਂ ਅਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪੰਜਾਬ ਨੂੰ ਅੱਗੇ ਲਿਜਾਣ ਸਬੰਧੀ ਅਰਦਾਸ ਕੀਤੀ।

ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਵਾਲਮੀਕਿ ਭਾਈਚਾਰੇ ਨੇ ਕੀਤਾ ਸਵਾਗਤ

ਇਸ ਮੌਕੇ ਵਾਲਮੀਕਿ ਭਾਈਚਾਰੇ ਵੱਲੋਂ ਮੁੱਖ ਮੰਤਰੀ ਤੇ ਉਨ੍ਹਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂ ਨੇ ਕਿਹਾ ਕਿ ਸੰਤ ਸਮਾਜ ਤੇ ਵਾਲਮੀਕਿ ਭਾਈਚਾਰੇ ਵੱਲੋਂ ਮਾਣਯੋਗ ਮੁਖ ਮੰਤਰੀ ਤੇ ਉਨ੍ਹਾਂ ਦੀ ਟੀਮ ਦਾ ਉਹ ਤਹੇ ਦਿਲੋਂ ਸਵਾਗਤ ਕਰਦੇ ਹਨ। ਮੁੱਖ ਮੰਤਰੀ ਨੇ ਇਥੇ 100 ਕਰੋੜ ਰੁਪਏ ਦਾ ਪ੍ਰੌਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ।

ਪੁਲਿਸ ਬੈਂਡ ਟੀਮ ਨਾਲ ਤਸਵੀਰਾਂ ਖਿੱਚਵਾਈਆਂ

ਇਸ ਤੋਂ ਬਾਅਦ ਮੁੱਖ ਮੰਤਰੀ ਆਪਣੀ ਟੀਮ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ। ਇਥੇ ਰਸਮੀ ਤੌਰ 'ਤੇ ਪੁਲਿਸ ਵੱਲੋਂ ਸਲਾਮੀ ਲੈਣ ਮਗਰੋਂ ਉਨ੍ਹਾਂ ਨੇ ਪੁਲਿਸ ਬੈਂਡ ਟੀਮ ਨਾਲ ਤਸਵੀਰਾਂ ਖਿੱਚਵਾਈਆਂ।

ਪੁਲਿਸ ਬੈਂਡ ਟੀਮ ਨਾਲ ਤਸਵੀਰ ਖਿਚਵਾਉਂਦੇ ਹੋਏ
ਪੁਲਿਸ ਬੈਂਡ ਟੀਮ ਨਾਲ ਤਸਵੀਰ ਖਿਚਵਾਉਂਦੇ ਹੋਏ

ਟੀ ਸਟਾਲ 'ਤੇ ਸੁਣਾਏ ਸ਼ੇਅਰ

ਇਸ ਮਗਰੋਂ ਦੁਰਗਿਆਣਾ ਮੰਦਰ ਦੇ ਬਾਹਰ ਮੁੱਖ ਮੰਤਰੀ ਨੇ ਗਿਆਨੀ ਟੀ ਸਟਾਲ 'ਤੇ ਬੈਠ ਕੇ ਆਪਣੀ ਟੀਮ ਨਾਲ ਚਾਹ ਪੀਤੀ ਤੇ ਸ਼ੇਅਰ ਸੁਣਾਏ। ਟੀ ਸਟਾਲ ਉੱਤੇ ਚਾਹ ਪੀਣ ਮਗਰੋਂ ਸੀਐਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ,ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡਾ. ਰਾਜ ਕੁਮਾਰ ਵੇਰਕਾ ਦੇ ਘਰ ਪੁੱਜੇ।

ਸੀਐਮ ਨੇ ਟੀ ਸਟਾਲ 'ਤੇ ਸੁਣਾਏ ਸ਼ੇਅਰ
ਸੀਐਮ ਨੇ ਟੀ ਸਟਾਲ 'ਤੇ ਸੁਣਾਏ ਸ਼ੇਅਰ

ਇਸ ਤੋਂ ਪਹਿਲਾਂ ਮੁੱਖ ਮੰਤਰੀ ਆਪਣੀ ਟੀਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ। ਮ੍ਰਿਤਸਰ ਫੇਰੀ ਦੌਰਾਨ ਮੁੱਖ ਮੰਤਰੀ ਦਾ ਨਵਾਂ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ETV Bharat Logo

Copyright © 2024 Ushodaya Enterprises Pvt. Ltd., All Rights Reserved.