ETV Bharat / city

ਵਿਆਹ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ

author img

By

Published : Jul 11, 2022, 2:31 PM IST

Updated : Jul 11, 2022, 3:29 PM IST

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਨਤਮਸਤਕ ਹੋਏ। ਇਸ ਦੌਰਾਨ ਸੀਐੱਮ ਮਾਨ ਦੀ ਭੈਣ ਅਤੇ ਮਾਤਾ ਵੀ ਨਾਲ ਸਨ।

ਵਿਆਹ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ
ਵਿਆਹ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਤਨੀ ਡਾ. ਗੁਰਪ੍ਰੀਤ ਕੌਰ, ਮਾਂ ਅਤੇ ਭੈਣ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸੀ। ਇਸ ਦੌਰਾਨ ਇੱਕ ਬਜ਼ੁਰਗ ਔਰਤ ਵੱਲੋਂ ਨਵਵਿਆਹੇ ਜੋੜੇ ਨੂੰ ਆਸ਼ਰੀਵਾਦ ਵੱਜੋਂ ਪੈਸੇ ਵੀ ਦਿੱਤੇ ਗਏ ਹਨ। ਜਿਸ ਨੂੰ ਉਨ੍ਹਾਂ ਦੋਹਾਂ ਨੇ ਬਹੁਤ ਹੀ ਪਿਆਰ ਨਾਲ ਸਵੀਕਾਰ ਕੀਤਾ ਗਿਆ।

ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਉਹ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। ਗੁਰੂ ਸਾਹਿਬ ਤੋਂ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਜੋ ਭਰੋਸਾ ਲੋਕਾਂ ਨੇ ਉਨ੍ਹਾਂ ਤੇ ਜਤਾਇਆ ਹੈ ਉਸ ਉਮੀਦ, ਭਰੋਸੇ ਨੂੰ ਉਹ ਪੂਰਾ ਕਰਨ। ਨਾਲ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

ਵਿਆਹ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ

ਸੀਐੱਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਜਲਦ ਹੀ ਗੈਂਗਸਟਰਵਾਦ ਤੋਂ ਮੁਕਤ ਕੀਤਾ ਜਾਵੇਗਾ। ਪੰਜਾਬ ਦੇ ਹਰ ਇੱਕ ਇੱਕ ਵਿਅਕਤੀ ਦੀ ਸੁਰੱਖਿਆ ਦੀ ਜਿੰਮੇਦਾਰੀ ਮੇਰੇ ਸਿਰ ’ਤੇ ਹੈ। ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਗੈਂਗਸਟਰਾਂ ਨੂੰ ਪੈਦਾ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਦੇ ਸਾਥ ਨਾਲ ਜਲਦ ਹੀ ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ।

ਮੱਤੇਵਾੜਾ ਜੰਗਲ ਨੂੰ ਲੈ ਕੇ ਸੀਐੱਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੈਪਟਨ ਸਰਕਾਰ ਨੂੰ ਇਕ ਅਰਜ਼ੀ ਭੇਜੀ ਹੈ ਕਿ ਇੱਥੇ ਇੰਡਸਟਰੀ ਲਗਾਉਣੀ ਹੈ ਤੇ ਅਸੀਂ ਇਸ ਨੂੰ ਮਨ੍ਹਾ ਕਰ ਦਿੱਤਾ ਅਸੀਂ ਪੰਜਾਬ ਦੀ ਧਰਤੀ ਤੇ ਪੰਜਾਬ ਦੇ ਪਾਣੀ ਨੂੰ ਬਚਾਉਣਾ ਹੈ ਜੇ ਜ਼ਰੂਰਤ ਪਈ ਤੇ ਕੋਈ ਹੋਰ ਜਗ੍ਹਾ ਲੱਭ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ।

ਵਿਰੋਧੀਆਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸੀਆਂ ਵੱਲੋਂ ਆਪਣੀ ਸਰਕਾਰ ਸਮੇਂ ਇੱਕ ਵੀ ਬੂਟਾ ਤੱਕ ਨਹੀਂ ਛੱਡਿਆ ਹੁਣ ਧਰਨੇ ਲਗਾ ਰਹੇ ਹਨ। ਜਿਨ੍ਹਾਂ ਦੇ ਆਪ ਦੇ ਮੰਤਰੀਆਂ ਨੇ 500 ਰੁਪਏ ਚ ਬੂਟੇ ਨੂੰ ਵੇਚਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਹੁਣ ਹੋਰ ਕਿਤੇ ਰਾਜਨੀਤਿਕ ਜ਼ਮੀਨ ਲੱਭਣ ਕਿਉਂਕਿ ਪੰਜਾਬ ਦੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਲੋਕਾਂ ਦੇ ਨਾਲ ਹੈ ਤੇ ਲੋਕਾਂ ਦੇ ਲਈ ਵਧੀਆ ਵਧੀਆ ਫ਼ੈਸਲੇ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਫ਼ੈਸਲੇ ਮੁੱਖਮੰਤਰੀ ਕਰਦਾ ਹੈ ਤੇ ਲੋਕਾਂ ਨੂੰ ਪੁੱਛ ਪੁੱਛ ਕੇ ਮੁੱਖਮੰਤਰੀ ਬਜਟ ਬਣਾ ਰਿਹਾ ਅਤੇ ਮੁੱਖ ਮੰਤਰੀ ਲੋਕਾਂ ਨੂੰ ਪੁੱਛ ਪੁੱਛ ਕੇ ਹੀ ਸਾਰੇ ਕੰਮ ਕੀਤੇ ਜਾਣਗੇ। ਪੰਜਾਬ ਨੂੰ ਇਸ ਤਰ੍ਹਾਂ ਦਾ ਜੰਗਲ ਬਣਾਇਆ ਜਾਵੇਗਾ ਕਿ ਪਾਣੀ ਬਚਾਉਣ ਨੂੰ ਲੈ ਕੇ ਇੱਥੇ ਰੁੱਖ ਲਗਾਏ ਜਾਣਗੇ। ਪੰਜਾਬ ਨੂੰ ਟੂਰਿਜ਼ਮ ਵੱਲ ਲੈ ਕੇ ਚੱਲੀਏ।

7 ਜੁਲਾਈ ਨੂੰ ਕੀਤਾ ਸੀ ਵਿਆਹ: ਦੱਸ ਦਈਏ ਕਿ ਸੀਐੱਮ ਮਾਨ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਬਹੁਤ ਦੀ ਸਾਦੇ ਢੰਗ ਦੇ ਨਾਲ ਸੀਐੱਮ ਰਿਹਾਇਸ਼ ਵਿਖੇ ਵਿਆਹ ਕੀਤਾ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸਣੇ ਕਈ ਸਿਆਸੀ ਆਗੂ ਸ਼ਾਮਲ ਹੋਏ ਸੀ।

ਇਹ ਵੀ ਪੜੋ: ਮੱਤੇਵਾੜਾ ਜੰਗਲ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਰੱਦ ਕਰੇਗੀ ਪ੍ਰੋਜੈਕਟ

Last Updated :Jul 11, 2022, 3:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.