ਅੰਮ੍ਰਿਤਸਰ ਏਅਰਪੋਰਟ ਪਹੁੰਚੇ CWG 2022 ਦੇ ਖਿਡਾਰੀ, ਵੇਟਲਿਫਟਰ ਲਵਪ੍ਰੀਤ ਦੇ ਪਿਤਾ ਹੋਏ ਬੇਹੋਸ਼

author img

By

Published : Aug 6, 2022, 11:00 AM IST

Updated : Aug 6, 2022, 2:23 PM IST

ਅੰਮ੍ਰਿਤਸਰ ਏਅਰਪੋਰਟ ਪਹੁੰਚੇ CWG 2022 ਦੇ ਖਿਡਾਰੀ

ਕਾਮਨਵੇਲਥ ਗੇਮਸ 2022 (CWG 2022) ਚ ਹਿੱਸਾ ਲੈਣ ਵਾਲੇ ਅਥਲੀਟਾਂ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਅੰਮ੍ਰਿਤਸਰ: ਕਾਮਨਵੇਲਥ ਖੇਡ ’ਚ ਜਿੱਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਖਿਡਾਰੀ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਏਅਰਪੋਰਟ ’ਤੇ ਪਹੁੰਚੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਗੁਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਇੱਥੋਂ ਦੇ ਲੋਕਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ। ਅਸੀਂ ਏਸ਼ੀਅਨ ਖੇਡਾਂ, ਓਲੰਪਿਕ ਦੀ ਤਿਆਰੀ ਲਈ ਉਤਸੁਕ ਹਾਂ।

ਅੰਮ੍ਰਿਤਸਰ ਏਅਰਪੋਰਟ ਪਹੁੰਚੇ CWG 2022 ਦੇ ਖਿਡਾਰੀ

ਦੂਜੇ ਪਾਸੇ ਕਾਮਨਵੇਲਥ ਖੇਡ ’ਚ ਪੁਰਸ਼ਾਂ ਦੇ ਵੇਟਲਿਫਟਿੰਗ 109 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇੱਥੇ ਆ ਕੇ ਉਨ੍ਹਾਂ ਨੂੰ ਚੰਗਾ ਮਹਿਸੂਸ ਹੋ ਰਿਹਾ ਹੈ ਅਤੇ ਦੇਸ਼ ਵਾਪਸ ਆ ਕੇ ਅਸੀਂ ਸਾਰੇ ਕਾਫੀ ਖੁਸ਼ ਹਾਂ। ਦੱਸ ਦਈਏ ਕਿ ਅੰਮ੍ਰਿਤਸਰ ਏਅਰਪੋਰਟ ਪੁੱਲ ਨੂੰ ਲੈਣ ਪਹੁੰਚ ਵੇਟਲੀਫਟਰ ਲਵ੍ਪ੍ਰੀਤ ਦੇ ਪਿਤਾ ਜਿਆਦਾ ਗਰਮੀ ਹੋਣ ਕਾਰਨ ਬੇਹੋਸ਼ ਹੋ ਗਏ ਸੀ। ਉਨ੍ਹਾਂ ਨੂੰ ਚੁੱਕ ਕੇ ਬਾਹਰ ਲਿਜਾਇਆ ਗਿਆ।

ਇਸ ਮੌਕੇ ਖਿਡਾਰੀਆਂ ਦਾ ਸਨਮਾਨ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੁਦਨ ਨੇ ਕਿਹਾ ਕਿ ਅੱਜ ਬਹੁਤ ਹੀ ਮਾਣ ਦੀ ਗੱਲ ਹੈ ਕਿ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਅਸੀਂ ਨੌਜਵਾਨ ਪੀੜੀ ਨੂੰ ਇਹ ਅਪੀਲ ਕਰਦੇ ਹਾਂ ਕਿ ਉਹ ਵੀ ਖੇਡਾਂ ਪ੍ਰਤੀ ਆਪਣਾ ਉਤਸ਼ਾਹ ਬਰਕਰਾਰ ਰੱਖਣ ਅਤੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਯਤਨਸ਼ੀਲ ਹੋਣ। ਅਸੀਂ ਕਾਮਨਵੈਲਥ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਬਹੁਤ ਬਹੁਤ ਵਧਾਈ ਦਿੰਦੇ ਹਾਂ।

ਇਹ ਵੀ ਪੜੋ: ਸਰਾਵਾਂ ’ਤੇ GST ਮਾਮਲਾ: 'ਕੇਂਦਰ ਦੇ ਫੈਸਲੇ ਨਾਲ ਸਿੱਖ ਸੰਗਤਾਂ ’ਚ ਖੁਸ਼ੀ ਦੀ ਲਹਿਰ'

Last Updated :Aug 6, 2022, 2:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.