ETV Bharat / city

ਸਨਮਾਨ ਸਮਾਰੋਹ ਵਿੱਚ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਐਸਡੀਐਮ ਵੱਲੋਂ ਅਪਮਾਨ

author img

By

Published : Aug 16, 2022, 12:00 PM IST

Commonwealth Bronze Medalist ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਅਪਮਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ. ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ.

ਵੇਟਲਿਫਟਰ ਲਵਪ੍ਰੀਤ ਸਿੰਘ ਦਾ ਐਸਡੀਐਮ ਵੱਲੋਂ ਅਪਮਾਨ
ਵੇਟਲਿਫਟਰ ਲਵਪ੍ਰੀਤ ਸਿੰਘ ਦਾ ਐਸਡੀਐਮ ਵੱਲੋਂ ਅਪਮਾਨ

ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਹੋਏ ਸਨਮਾਨ ਸਮਾਗਮ ਵਿੱਚ ਵੇਟਲਿਫਟਰ ਲਵਪ੍ਰੀਤ ਸਿੰਘ (Commonwealth Bronze Medalist) ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਇਸ ’ਚ ਲਵਪ੍ਰੀਤ ਨੂੰ ਮੌਕੇ ’ਤੇ ਮੌਜੂਦ ਐਸਡੀਐਮ ਵੱਲੋਂ ਰੋਕਿਆ ਗਿਆ, ਪਰ ਬਾਅਦ ’ਚ ਉਹ ਸਫਾਈ ਦਿੰਦੇ ਹੋਏ ਵੀ ਨਜ਼ਰ ਆਏ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿੰਦਾ ਹੋ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਗਾਂਧੀ ਗਰਾਊਂਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ।

ਵੇਟਲਿਫਟਰ ਲਵਪ੍ਰੀਤ ਸਿੰਘ ਦਾ ਐਸਡੀਐਮ ਵੱਲੋਂ ਅਪਮਾਨ

ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਅੰਮ੍ਰਿਤਸਰ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਜਿਵੇਂ ਹੀ ਵੇਟਲਿਫਟਰ ਲਵਪ੍ਰੀਤ ਸਿੰਘ ਆਪਣਾ ਸਨਮਾਨ ਲੈਣ ਦੇ ਲਈ ਮੰਚ ਵੱਲ ਨੂੰ ਜਾ ਰਹੇ ਸੀ ਤਾਂ ਸਟੇਜ ਕੋਲ ਖੜੇ ਐਸਡੀਐਮ ਨੇ ਉਨ੍ਹਾਂ ਨੂੰ ਰੋਕਿਆ ਅਤੇ ਪਿੱਛੇ ਧੱਕਾ ਮਾਰ ਦਿੱਤਾ ਇਸ ਦੌਰਾਨ ਜਦੋਂ ਲਵਪ੍ਰੀਤ ਕੁਝ ਕਹਿਣ ਲੱਗੇ ਪਰ ਅਧਿਕਾਰੀ ਨੇ ਉਨ੍ਹਾਂ ਦੀ ਨਹੀਂ ਸੁਣੀ। ਜਿਸ ਤੋਂ ਬਾਅਦ ਲਵਪ੍ਰੀਤ ਚੁੱਪਚਾਪ ਉੱਥੇ ਖੜੇ ਰਹੇ।

ਐਸਡੀਐਮ ਨੇ ਦਿੱਤੀ ਸਫਾਈ: ਦੱਸ ਦਈਏ ਕਿ ਜਿਸ ਸਮੇਂ ਇਹ ਸਾਰੀ ਘਟਨਾ ਹੋਈ ਤਾਂ ਉੱਥੇ ਮੌਜੂਦ ਪੁਲਿਸ ਅਧਿਕਾਰੀ ਨੇ ਐਸਡੀਐਮ ਨੂੰ ਰੋਕਿਆ ਅਤੇ ਦੱਸਿਆ ਕਿ ਇਹ ਬ੍ਰਾਂਜ ਜੇਤੂ ਲਵਪ੍ਰੀਤ ਸਿੰਘ ਹੈ। ਜਿਸ ਤੇ ਐਸਡੀਐਮ ਨੇ ਕਿਹਾ ਕਿ ਜਦੋਂ ਤੱਕ ਨਾਂ ਨਹੀਂ ਲਿਆ ਜਾਂਦਾ ਤਾਂ ਅੱਗੇ ਜਾਣ ਦਾ ਕੋਈ ਫਾਇਦਾ ਨਹੀਂ ਹੈ।

ਲਵਪ੍ਰੀਤ ਨੇ ਕੀਤੀ ਕੋਈ ਟਿੱਪਣੀ: ਹਾਲਾਕਿ ਪੂਰੇ ਘਟਨਾਕ੍ਰਮ ’ਤੇ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ। ਸਮਾਗਮ ’ਚ ਲਵਪ੍ਰੀਤ ਆਪਣਾ ਬਣਦਾ ਸਨਮਾਨ ਲੈ ਕੇ ਉੱਥੇ ਚੱਲੇ ਗਏ। ਇਸ ਪੂਰੇ ਘਟਨਾਕ੍ਰਮ ’ਤੇ ਕੋਈ ਟਿੱਪਣੀ ਨਹੀਂ ਕੀਤੀ। ਦੂਜੇ ਪਾਸੇ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਜ਼ਿਲ੍ਹੇ ਪ੍ਰਸ਼ਾਸਨ ਦੀ ਨਿੰਦਾ ਹੋ ਰਹੀ ਹੈ।

ਕਾਬਿਲੇਗੌਰ ਹੈ ਕਿ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ 109 ਕਿਲੋ ਵਰਗ ਵਿੱਚ ਕੁੱਲ 355 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ ਅਤੇ ਦੇਸ਼ ਦੇ ਨਾਲ ਨਾਲ ਪੰਜਾਬ ਦਾ ਨਾਂ ਪੂਰੀ ਦੁਨੀਆ ਚ ਰੋਸ਼ਨ ਕੀਤਾ।

ਇਹ ਵੀ ਪੜੋ: ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵਿਰੋਧੀਆਂ ਦੇ ਸਵਾਲਾਂ ਤੋਂ ਆਪ ਵਿਧਾਇਕਾਂ ਦਾ ਕਿਨਾਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.