ETV Bharat / city

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

author img

By

Published : Feb 16, 2021, 4:59 PM IST

ਸ਼ਹੀਦੀ ਸਾਕੇ ਦੀ ਸ਼ਤਾਬਦੀ ਲਈ 18 ਫਰਵਰੀ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਪੀਏ ਨੇ ਬਿਆਨ ਦਿੰਦੇ ਕਿਹਾ ਕਿ 100 ਸਾਲਾ ਦਿਹਾੜੇ 'ਤੇ ਕਮੇਟੀ ਸਿੱਖ ਸ਼ਰਧਾਲੂਆਂ ਦਾ ਜੱਥਾ ਭੇਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੇਰਵੇ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਹਨ।

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਥਾਂ ਸ੍ਰੀ ਨਨਕਾਨਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂ ਭੇਜਣੇ ਹਨ ਤੇ ਉਸ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਪਾਕਿਸਤਾਨ ਅੰਬੈਸੀ ਨੇ 18 ਫਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਹੈ।

18 ਫ਼ਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜੱਥਾ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਲਈ 18 ਫਰਵਰੀ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਪੀਏ ਨੇ ਬਿਆਨ ਦਿੰਦੇ ਕਿਹਾ ਕਿ 100 ਸਾਲਾ ਦਿਹਾੜੇ 'ਤੇ ਕਮੇਟੀ ਸਿੱਖ ਸ਼ਰਧਾਲੂਆਂ ਦਾ ਜੱਥਾ ਭੇਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੇਰਵੇ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਹਨ।

505 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 629 ਲੋਕਾਂ ਦੇ ਪਾਸਪੋਰਟ ਭੇਜੇ ਗਏ ਸੀ, ਜਿਸ 'ਚੋਂ 505 ਲੋਕਾਂ ਨੂੰ ਵੀਜ਼ਾ ਮਿਲਿਆ ਹੈ।

ਕੋਰੋਨਾ ਕੈਂਪ ਲਗਾਇਆ ਗਿਆ

ਸ਼੍ਰੋਮਣੀ ਕਮੇਟੀ ਦੇ ਦਫ਼ਤਰ 'ਚ ਸਿਹਤ ਵਿਭਾਗ ਨੇ 15 ਤੇ 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਕੋਰੋਨਾ ਟੈਸਟ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦਾ ਵੀਜ਼ਾ ਆਇਆ ਹੈ ਉਨ੍ਹਾਂ ਲਈ ਕੋਰੋਨਾ ਟੈਸਟ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦਾ ਕੋਰੋਨਾ ਟੈਸਟ ਮੁਫ਼ਤ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.