ETV Bharat / city

ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

author img

By

Published : Dec 19, 2021, 11:47 AM IST

Updated : Dec 19, 2021, 12:37 PM IST

ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਮਾਮਲੇ ਉਪ ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਬੈਠਕ ਮਗਰੋਂ ਰੰਧਾਵਾ ਨੇ ਕਿਹਾ ਕਿ ਅਜੇ ਤਕ ਵਿਅਕਤੀ ਦੀ ਕੋਈ ਪਛਾਣ ਨਹੀਂ ਹੋਈ ਹੈ ਤੇ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ
ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਮਾਮਲੇ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਰੰਧਾਵਾ ਨੇ ਕਿਹਾ ਕਿ ਉਹ ਨੌਜਵਾਨ ਸਾਜਿਸ਼ ਤਹਿਤ ਆਇਆ ਸੀ, ਜਿਸ ਨੇ ਸਿੱਧਾ ਜਾ ਕਿਰਪਾਨ ਨੂੰ ਚੁੱਕ ਲਿਆ। ਉਹਨਾਂ ਨੇ ਕਿਹਾ ਕਿ ਸਰਹੱਦ ਤੋਂ ਡ੍ਰੋਨ ਦਾ ਫੜ੍ਹੇ ਜਾਣਾ, ਸ੍ਰੀ ਅਨੰਦਪੁਰ ਸਾਹਿਬ ਵਿੱਚ ਬੇਅਦਬੀ ਤੇ ਸ੍ਰੀ ਦਰਬਾਰ ਸਾਹਿਬ ਵਿੱਚ ਲਗਾਤਾਰ ਉਸ ਸ਼ਖ਼ਸ ਦਾ 8 ਤੋਂ 9 ਘੰਟੇ ਰਹਿਣਾ ਇਹ ਸਭ ਆਪਸ ਵਿੱਚ ਤਾਰ ਜੋੜਦੇ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਸਿੱਖ ਜਗਤ ’ਚ ਰੋਸ, ਸੁਰੱਖਿਆ ’ਚ ਵਾਧਾ

‘ਮੁਲਜ਼ਮ ਦੀ ਨਹੀਂ ਹੋਈ ਪਛਾਣ’

ਰੰਧਾਵਾ ਨੇ ਕਿਹਾ ਕਿ ਅਜੇ ਸ਼ਖ਼ਸ ਦੀ ਪਛਾਣ ਨਹੀਂ ਹੋ ਸਕਦੀ ਹੈ, ਪਰ ਅਸੀਂ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ ਕਿ ਇਹ ਸ਼ਖ਼ਸ ਕਿੱਥੋਂ ਆਇਆ ਤੇ ਕਿਸ-ਕਿਸ ਨਾਲ ਇਸ ਨੇ ਸੰਪਰਕ ਕੀਤਾ। ਉਹਨਾਂ ਨੇ ਕਿਹਾ ਕਿ 2 ਤੋਂ 4 ਦਿਨਾਂ ਦੇ ਅੰਦਰ ਪਤਾ ਲੱਗ ਜਾਵੇਗੀ ਕਿ ਇਹ ਕਿੱਥੋਂ ਆਇਆ ਸੀ। ਰੰਧਾਵਾ ਨੇ ਕਿਹਾ ਕਿ ਉਸ ਦੀ ਮੌਤ (man dead in Golden temple) ਨਾਲ ਇਹ ਵੀ ਖ਼ਤਮ ਹੋ ਗਿਆ ਹੈ ਕਿ ਉਹ ਕਿਸ ਇਰਾਦੇ ਨਾਲ ਇਹ ਹਰਕਤ ਕਰ ਰਿਹਾ ਸੀ, ਪਰ ਫਿਰ ਵੀ ਅਸੀਂ ਜਾਂਚ ਕਰ ਰਹੇ ਹਾਂ ਤੇ ਜਲਦ ਤੋਂ ਜਲਦ ਸੱਚ ਲੋਕਾਂ ਸਾਹਮਣੇ ਆ ਜਾਵੇਗਾ।

‘ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ’

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਪਿੰਡਾਂ ਦੇ ਗੁਰੂ ਘਰਾਂ ਵਿੱਚ ਸੀਸੀਟੀਵੀ ਪੁਲਿਸ ਤੇ ਐਸਜੀਪੀਸੀ ਅਧਿਕਾਰੀਆਂ ਵੱਲੋਂ ਚੈੱਕ ਕੀਤੇ ਜਾਣਗੇ ਤਾਂ ਜੋ ਹੋਰ ਅਜਿਹੀ ਘਟਨਾ ਨਾ ਵਾਪਰ ਸਕੇ। ਰੰਧਾਵਾ ਨੇ ਕਿਹਾ ਕਿ ਬਾਹਰੀ ਏਜੰਸੀਆਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜੋ ਅਸੀਂ ਨਹੀਂ ਹੋਣ ਦੇਵਾਂਗੇ।

ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

‘295 ਏ ਧਾਰਾ ਬਾਰੇ ਕੇਂਦਰ ਨੂੰ ਲਿਖਿਆ ਪੱਤਰ’

ਮੰਤਰੀ ਰੰਧਾਵਾ ਨੇ ਕਿਹਾ ਕਿ 295 ਏ ਧਾਰਾ ਬਾਰੇ ਅਸੀਂ ਕੇਂਦਰ ਨੂੰ ਲਿਖ ਕੇ ਭੇਜਿਆ ਹੈ, ਪਰ ਕੇਂਦਰ ਨੇ ਅਜੇ ਤਕ ਕੋਈ ਜਵਾਬ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਜੋ ਇਹ ਧਾਰਾ ਹੈ ਉਸ ਵਿੱਚ ਅਸੀਂ ਘੱਟੋਂ-ਘੱਟ 10 ਸਾਲ ਦੀ ਸਜਾ ਹੋਣ ਬਾਰੇ ਲਿਖਿਆ ਹੈ, ਪਰ ਜੋ ਇਸ ਸਮੇਂ ਇਹ ਕਾਨੂੰਨ ਹੈ ਉਸ ਵਿੱਚ 3 ਦਿਨਾਂ ਅੰਦਰ ਜ਼ਮਾਨਤ ਮਿਲ ਜਾਂਦੀ ਹੈ।

ਇਹ ਵੀ ਪੜੋ: ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ

‘ਐਸਜੀਪੀਸੀ ਲਿਖਕੇ ਦੇਵੇ ਪੱਤਰ’

ਉਥੇ ਹੀ ਦਰਬਾਰ ਸਾਹਿਬ ਅੰਦਰ ਪੁਲਿਸ ਲਗਾਉਣ ਬਾਰੇ ਰੰਧਾਵਾ ਨੇ ਕਿਹਾ ਕਿ ਜੇਕਰ ਐਸਜੀਪੀਸੀ ਸਾਨੂੰ ਲਿਖ ਕੇ ਦੇਵੇਗੀ ਤਾਂ ਅਸੀਂ ਫੋਰਸ ਗੁਰੂ ਘਰ ਦੇ ਅੰਦਰ ਲਗਾ ਦੇਵਾਂਗੇ, ਨਹੀਂ ਤਾਂ ਅਸੀਂ ਨਾ ਹੀ ਸਿਵਲ ਅਤੇ ਨਾ ਹੀ ਵਰਦੀ ਵਿੱਚ ਫੋਰਸ ਲਗਾ ਸਕਦੇ ਹਾਂ।

ਪੁਲਿਸ ਕਮਿਸ਼ਨਰ ਦਾ ਬਿਆਨ

ਇਸ ਮੌਕੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਧਾਰਾ 295ਏ ਅਤੇ 307 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਦੋਂ ਤੋਂ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ।

ਪੁਲਿਸ ਕਮਿਸ਼ਨਰ ਦਾ ਬਿਆਨ

ਉਹਨਾਂ ਨੇ ਕਿਹਾ ਕਿ ਅਜੇ ਤਕ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਕੱਲ੍ਹ ਸਵੇਰੇ 11 ਵਜੇ ਇਕੱਲਾ ਹੀ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ ਅਤੇ ਸ਼ਾਮ ਕਰੀਬ 6 ਵਜੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।

ਇਹ ਹੈ ਮਾਮਲਾ

ਦਰਾਅਸਰ ਇਸ ਮੰਦਭਾਗੀ ਘਟਨਾ (Sikh holy place desecrated) ਨੂੰ ਅੰਜ਼ਾਮ ਇੱਕ ਨੌਜਵਾਨ ਵੱਲੋਂ ਦਿੱਤੀ ਗਿਆ ਹੈ, ਜਿਸ ਦੀ ਮੌਤ (man dead in Golden temple) ਵੀ ਹੋ ਗਈ ਹੈ। ਘਟਨਾ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ ਤੇ ਨੌਜਵਾਨ ਨੂੰ ਜੰਗਲੇ ਤੋਂ ਬਾਹਰ ਸੁੱਟ ਦਿੱਤਾ ਗਿਆ।

ਇਸ ਤੋਂ ਮਗਰੋਂ ਗੁਸਾਈ ਭੀੜ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਕੁੱਟ ਕੁੱਟ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਮਗਰੋਂ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜੇ ’ਚ ਲੈ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Last Updated :Dec 19, 2021, 12:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.