ETV Bharat / city

ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨਾਂ ਨੇ ਘਰ 'ਚ ਦਾਖਲ ਕੀਤੀ ਕਾਰ, ਪੀੜਤ ਪਰਿਵਾਰ ਨੇ ਮਸਾਂ ਬਚਾਈ ਜਾਨ

author img

By

Published : Oct 29, 2020, 5:13 PM IST

ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨਾਂ ਨੇ ਘਰ 'ਚ ਮਾਰੀ ਟੱਕਰ
ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨਾਂ ਨੇ ਘਰ 'ਚ ਮਾਰੀ ਟੱਕਰ

ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਦੇਰ ਰਾਤ ਇੱਕ ਵੱਡਾਹਾਦਸਾ ਵਾਪਰਿਆਂ । ਇਥੇ ਸ਼ਰਾਬ ਪੀ ਕੇ ਗੱਡੀ ਚਲਾ ਰਹੇ ਕੁੱਝ ਨੌਜਵਾਨਾਂ ਨੇ ਇੱਕ ਘਰ 'ਚ ਗੱਡੀ ਦਾਖਲ ਕਰ ਦਿੱਤੀ । ਜਿਸ ਨਾਲ ਪੀੜਤਾਂ ਦੇ ਘਰ ਦੀ ਕੱਧ ਟੁੱਟ ਗਈ, ਪੀੜਤ ਪਰਿਵਾਰ ਨੇ ਮਸਾਂ ਜਾਨ ਬਚਾਈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਅੰਮ੍ਰਿਤਸਰ : ਸ਼ਹਿਰ ਦੇ ਬਟਾਲਾ ਰੋਡ 'ਤੇ ਦੇਰ ਰਾਤ ਸ਼ਰਾਬ ਦੇ ਨਸ਼ੇ 'ਚ ਧੁੱਤ ਕੁੱਝ ਨੌਜਵਾਨਾਂ ਨੇ ਇੱਕ ਘਰ 'ਚ ਗੱਡੀ ਦਾਖਲ ਕਰ ਦਿੱਤੀ। ਪੀੜਤ ਪਰਿਵਾਰ ਦੇ ਘਰ ਦੀ ਕੱਧ ਟੁੱਟ ਗਈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਪੀੜਤ ਪਰਿਵਾਰ ਦੀ ਮਹਿਲਾ ਤੇ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਕੁੱਝ ਨੌਜਵਾਨ ਇੱਕ ਗੱਡੀ 'ਚ ਸਵਾਰ ਹੋ ਕੇ ਬਟਾਲਾ ਰੋਡ ਵੱਲੋਂ ਆ ਰਹੇ ਸਨ ਕਿ ਅਚਾਨ ਉਨ੍ਹਾਂ ਨੇ ਇੱਕ ਘਰ 'ਚ ਦਾਖਲ ਕਰ ਦਿੱਤੀ। ਜਿਸ ਕਾਰਨ ਘਰ ਦੀ ਦੀਵਾਰ ਟੁੱਟ ਗਈ। ਧਮਾਕੇ ਦੀ ਆਵਾਜ਼ ਸੁਣ ਪੀੜਤ ਪਰਿਵਾਰ ਨੇ ਘਰ ਦੇ ਦੂਜੇ ਪਾਸੇ ਤੋਂ ਬਾਹਰ ਨਿਕਲ ਆਪਣੀ ਜਾਨ ਬਚਾਈ। ਜਦ ਸਥਾਨਕ ਲੋਕਾਂ ਨੇ ਉਕਤ ਨੌਜਵਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨਾਂ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਤੇ ਉਨ੍ਹਾਂ ਨਾਲ ਗ਼ਲਤ ਵਿਵਹਾਰ ਕੀਤਾ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਉੱਤੇ ਵੀ ਇਸ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲਾਏ।

ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨਾਂ ਨੇ ਘਰ 'ਚ ਮਾਰੀ ਟੱਕਰ

ਦੂਜੇ ਪਾਸੇ ਜਦ ਇਸ ਮਾਮਲੇ ਬਾਰੇ ਜਾਂਚ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਮੌਕੇ 'ਤੇ ਪੁੱਜੇ ਸਨ। ਘਟਨਾ ਤੋਂ ਬਾਅਦ ਮੁਲਜ਼ਮ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗੱਡੀ ਕਬਜ਼ੇ 'ਚ ਲੈ ਲਈ ਗਈ ਹੈ। ਉਨ੍ਹਾਂ ਜਲਦ ਇਸ ਮਾਮਲੇ ਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.