ETV Bharat / city

ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਕਿਸਾਨ ਜਥੇਬੰਦੀਆਂ

author img

By

Published : Dec 13, 2021, 9:02 AM IST

ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਕਿਸਾਨ ਜਥੇਬੰਦੀਆਂ
ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਕਿਸਾਨ ਜਥੇਬੰਦੀਆਂ

ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕਿਸਾਨ ਅੰਦੋਲਨ ਮੁਲਤਵੀ (Peasant agitation postponed) ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਜਿਥੇ ਘਰ ਵਾਪਸੀ ਕਰ ਰਹੇ ਹਨ, ਉਥੇ ਹੀ ਅੱਜ ਕਿਸਾਨ ਜਥੇਦਬੰਦੀਆਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ।

ਅੰਮ੍ਰਿਤਸਰ : ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਸੰਘਰਸ਼ (Struggle sitting on the wings of Delhi) ਕਰ ਰਹੇ ਹਨ। ਇਸ ਦੇ ਚੱਲਦਿਆਂ ਜਿਥੇ ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ (Three agricultural laws repealed) ਕੀਤੇ ਗਏ,ਉਥੇ ਹੀ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਮੰਨ ਲਈਆਂ ਗਈਆਂ। ਜਿਸ ਤੋਂ ਬਾਅਦ ਕਿਸਾਨਾਂ ਵਲੋਂ ਦਿੱਲੀ ਮੋਰਚਾ ਮੁਲਤਵੀ (Peasant agitation postponed) ਕਰ ਦਿੱਤਾ ਗਿਆ।

ਦਿੱਲੀ ਮੋਰਚਾ ਮੁਲਤਵੀ ਕਰਨ (Peasant agitation postponed) ਤੋਂ ਬਾਅਦ ਕਿਸਾਨਾਂ ਵਲੋਂ ਘਰ ਵਾਪਸੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ (Farmers Associations of Punjab) ਵਲੋਂ ਸਿੰਘੂ ਬਾਰਡਰ 'ਤੇ ਮੀਟਿੰਗ 'ਚ ਫੈਸਲਾ ਕੀਤਾ ਗਿਆ ਸੀ ਕਿ 13 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ। ਜਿਸ ਦੇ ਚੱਲਦਿਆਂ ਅੱਜ ਸਮੁੱਚੀ ਜਥੇਬੰਦੀਆਂ ਅੰਮ੍ਰਿਤਸਰ ਪਹੁੰਚਣਗੀਆਂ।

ਇਹ ਵੀ ਪੜ੍ਹੋ : ਸਿਰਫ਼ ਢਾਈ ਮਹੀਨੇ ਮਿਲੇ, ਨਹੀਂ ਤਾਂ ਕੈਪਟਨ ਨੂੰ ਵੀ ਅੰਦਰ ਕਰ ਦਿੰਦਾ: ਰੰਧਾਵਾ

ਕਿਸਾਨਾਂ ਦੇ ਅੰਮ੍ਰਿਤਸਰ ਪਹੁੰਚਣ 'ਤੇ ਗੋਲਡਨ ਗੇਟ 'ਤੇ ਭਰਵਾ ਸਵਾਗਤ (Welcome to the Golden Gate) ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਵੀ ਕਿਸਾਨਾਂ ਦੇ ਸਵਾਗਤ ਲਈ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਹੁੰਚਣ 'ਤੇ ਕਿਸਾਨਾਂ ਨੂੰ ਸਨਾਮਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਫੁੱਲਾਂ ਨਾਲ ਸਵਾਗਤ ਵੀ ਕੀਤਾ ਜਾਵੇਗਾ।

ਕਿਸਾਨਾਂ ਦੇ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਰਖਵਾਏ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਪਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਦੀ ਜਿੱਤ ਦੀ ਅਰਦਾਸ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਧਾਨਸਭਾ ਚੋਣਾਂ 2022: ਦਿੱਲੀ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਿਹਤ ਸਿਸਟਮ ’ਤੇ ਚੁੱਕੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.