ਅੰਮ੍ਰਿਤਸਰ ਏਅਰਪੋਰਟ ਉੱਤੇ ਵਿਦੇਸ਼ੀ ਯਾਤਰੀ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ

author img

By

Published : Oct 4, 2022, 10:32 AM IST

Updated : Oct 4, 2022, 4:34 PM IST

Foreign and Indian currency was seized

ਅੰਮ੍ਰਿਤਸਰ ਏਅਰਪੋਰਟ ਵਿੱਚ ਤਲਾਸ਼ੀ ਦੌਰਾਨ ਯਾਤਰੀ ਦੇ ਸਮਾਨ ਵਿੱਚੋਂ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਕੋਲੋਂ ਜਾਂਚ ਕੀਤੇ ਜਾਣ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ’ਤੇ ਲੰਡਨ ਤੋਂ ਆਈ ਫਲਾਈਟ ਦੇ ਇੱਕ ਵਿਦੇਸ਼ੀ ਯਾਤਰੀ ਕੋਲੋਂ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬਰਾਮਦ ਕੀਤੀ ਗਈ ਵਿਦੇਸ਼ੀ ਕਰੰਸੀ 10 ਲੱਖ 14 ਹਾਜਰ ਰੁਪਏ ਅਤੇ ਭਾਰਤੀ ਕਰੰਸੀ ਡੇਢ ਲੱਖ ਰੁਪਏ ਦੇ ਕਰੀਬ ਹੈ। ਯਾਤਰੀ ਦੇ ਸਮਾਨ ਦੀ ਚੈਕਿੰਗ ਕਰਨ ਦੇ ਦੌਰਾਨ ਇਹ ਕਰੰਸੀ ਮਿਲੀ ਹੈ। ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਇਸਦੇ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦੇ ਸਕਿਆ।

ਮਿਲੀ ਜਾਣਕਾਰੀ ਮੁਤਾਬਿਕ ਲੰਡਨ ਤੋਂ ਆਈ ਇੱਕ ਫਲਾਈਟ ਏਅਰਪੋਰਟ 'ਤੇ ਉਤਰੀ। ਫਿਰ ਯਾਤਰੀਆਂ ਦੇ ਸਮਾਨ ਦੀ ਐਕਸਰੇ ਚੈਕਿੰਗ ਦੌਰਾਨ ਲੰਡਨ ਦੇ ਇਕ ਨਾਗਰਿਕ ਦੇ ਸਮਾਨ 'ਚੋਂ ਕਰੰਸੀ ਮਿਲੇ। ਇਸ ਤੋਂ ਬਾਅਦ ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਵਿਦੇਸ਼ੀ ਯੂਰੋ ਅਤੇ ਭਾਰਤੀ ਕਰੰਸੀ ਦੋਵੇਂ ਬਰਾਮਦ ਹੋਈਆਂ। ਇਸ ਤੋਂ ਬਾਅਦ ਜਦੋਂ ਵਿਅਕਤੀ ਕੋਲੋਂ ਪੈਸਿਆਂ ਨਾਲ ਸਬੰਧਿਤ ਜਾਣਕਾਰੀ ਮੰਗੀ ਤਾਂ ਉਹ ਵਿਸਥਾਰਪੂਰਵਕ ਜਾਣਕਾਰੀ ਨਹੀਂ ਦੇ ਸਕਿਆ। ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਤੋਂ ਬਾਅਦ ਜਦੋਂ ਕਸਟਮ ਵਿਭਾਗ ਨੇ ਨੋਟਾਂ ਦੀ ਗਿਣਤੀ ਕੀਤੀ ਤਾਂ ਯਾਤਰੀ ਦੇ ਬੈਗ 'ਚੋਂ ਕਰੀਬ 12 ਹਜ਼ਾਰ ਯੂਰੋ ਅਤੇ 1.50 ਲੱਖ ਰੁਪਏ ਦੀ ਭਾਰਤੀ ਕਰੰਸੀ ਮਿਲੀ। ਵਿਦੇਸ਼ੀ ਨੋਟਾਂ ਵਿੱਚ ਸਭ ਤੋਂ ਵੱਧ 20-50 ਯੂਰੋ ਦੇ ਨੋਟ ਸੀ। ਵਿਦੇਸ਼ੀ ਕਰੰਸੀ ਦਾ ਭਾਰਤੀ ਮੁੱਲ 10,14,560 ਰੁਪਏ ਅਨੁਮਾਨ ਲਗਾਇਆ ਗਿਆ ਹੈ।

ਇਹ ਵੀ ਪੜੋ: JK DG Jail murdered : ਹੇਮੰਤ ਲੋਹੀਆ ਦਾ ਕਤਲ, ਅੱਤਵਾਦੀ ਸੰਗਠਨ PAFF 'ਤੇ ਸ਼ੱਕ

Last Updated :Oct 4, 2022, 4:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.