4 ਚੋਰਾਂ ਨੂੰ ਨਕਦੀ ਅਤੇ 528 ਗ੍ਰਾਮ ਗੋਲਡ ਨਾਲ ਕੀਤਾ ਗ੍ਰਿਫਤਾਰ

author img

By

Published : Oct 2, 2022, 5:50 PM IST

4 thieves arrested

ਅੰਮ੍ਰਿਤਸਰ ਵਿੱਚ ਰਿਸ਼ੀ ਵਿਹਾਰ ਵਿਚ ਇੱਕ ਘਰ ਵਿੱਚ ਚੋਰਾਂ ਵੱਲੋਂ ਚੋਰੀ ਕੀਤੀ ਗਈ ਸੀ ਜਿਸ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਨਕਦ ਅਤੇ ਸੋਨਾ ਬਰਾਮਦ ਕੀਤਾ ਗਿਆ ਹੈ।

ਅੰਮ੍ਰਿਤਸਰ: ਪਿਛਲੇ ਦਿਨੀਂ ਹੋਈ ਰਿਸ਼ੀ ਵਿਹਾਰ ਵਿਚ ਇੱਕ ਘਰ ਵਿੱਚ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਨੂੰ ਪੁਲਿਸ ਵੱਲੋਂ ਮੁਸਤੈਦੀ ਦੇ ਨਾਲ ਸੁਲਝਾ ਲਿਆ ਗਿਆ ਹੈ। ਮਾਮਲੇ ਵਿੱਚ 4 ਮੁਲਜ਼ਮਾਂ ਨੂੰ 528 ਗ੍ਰਾਮ ਗੋਲਡ ਅਤੇ 35,000 ਰੁਪਇਆ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਚੋਰਾਂ ਵੱਲੋਂ 40000 ਰੁਪਏ ਦੀ ਲੁੱਟ ਕੀਤੀ ਗਈ ਸੀ ਜਿਸ ਵਿੱਚੋਂ 5 ਹਜ਼ਾਰ ਰੁਪਏ ਚੋਰਾਂ ਵੱਲੋਂ ਖਰਚ ਕਰ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਪਿਛਲੇ ਦਿਨੀਂ ਰਿਸ਼ੀ ਵਿਹਾਰ ਕਾਲੋਨੀ ਵਿੱਚ ਵਾਪਰੀ ਚੋਰੀ ਦੀ ਘਟਨਾ ਨੂੰ ਸੁਲਝਾ ਲਿਆ ਗਿਆ ਹੈ।

4 ਚੋਰਾਂ ਨੂੰ ਕੀਤਾ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਦੁਪਹਿਰ ਦੇ ਸਮੇਂ ਘਰ ਵਿੱਚ ਆਰੋ ਠੀਕ ਕਰਨ ਦੇ ਬਾਹਨੇ ਘਰ ਵੀ ਦਾਖਿਲ ਹੋਏ ਸੀ। ਸ਼ਿਕਾਇਤ ਕਰਤਾ ਦੇ ਨਾਲ ਦੋਵੇਂ ਨੌਜਵਾਨ ਘਰ ਅੰਦਰ ਗਏ ਅਤੇ ਫਿਰ ਜੋਰ ਜਬਰਦਸਤੀ ਕਰਕੇ ਉਸਦਾ ਮੁੰਹ ਕਪੜੇ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਘਰ ਦੀਆਂ ਅਲਮਾਰੀਆਂ ਵਿੱਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਗਏ। ਜਿਨ੍ਹਾਂ ਨੂੰ ਪੁਲਿਸ ਦੀ ਟੀਮ ਵੱਲੋਂ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਏਸੀਪੀ ਨੇ ਦੱਸਿਆ ਕਿ ਸਰਬਜੀਤ ਸਿੰਘ ਉਰਫ਼ ਸੋਨੂੰ ਗੁਰਜੰਟ ਸਿੰਘ ਤੇ ਜਰਨੈਲ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 528 ਗ੍ਰਾਮ ਗੋਲਡ ਅਤੇ 35,000 ਰੁਪਏ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਚਾਰੇ ਦੋਸ਼ੀ ਕਾਰਪੇਂਟਰ ਦਾ ਕੰਮ ਕਰਦੇ ਹਨ। ਦੋਸ਼ੀ ਜਰਨੈਲ ਸਿੰਘ ਅਤੇ ਗੁਰਜੰਟ ਸਿੰਘ ਨੇ ਪੀੜਿਤ ਦੇ ਘਰ ਦੀਆਂ ਅਲਮਾਰੀਆਂ ਅਤੇ ਲੋਕਰ ਬਣਾਏ ਸਨ, ਜਿੰਨਾਂ ਨੂੰ ਘਰ ਬਾਰੇ ਸਾਰੀ ਜਾਣਕਾਰੀ ਸੀ। ਜੋ ਦੋਸ਼ੀ ਗੁਰਜੰਟ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਸੋਨੂੰ ਨੇ ਘਰ ਅੰਦਰ ਦਾਖਲ ਹੋ ਕੇ ਚੌਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਲਵਪ੍ਰੀਤ ਸਿੰਘ ਨੇ ਇਹਨਾ ਦਾ ਸਾਥ ਦਿੱਤਾ ਸੀ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਵੱਲੋਂ 40000 ਰੁਪਏ ਦੀ ਲੁੱਟਾ ਕੀਤੀ ਗਈ ਸੀ ਜਿਸ ਵਿਚੋਂ 35000 ਰੁਪਏ ਬਰਾਮਦ ਕਰ ਲਏ ਗਏ ਹਨ ਤੇ 5000 ਰੁਪਏ ਇਨ੍ਹਾਂ ਵਲੋਂ ਖਰਚ ਕਰ ਲਏ ਗਏ ਹਨ। ਪੁਲਿਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਇਹ ਵਾਰਦਾਤ ਨੂੰ ਅੰਜਾਮ ਦੇਕੇ ਜੰਮੂ ਫਰਾਰ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ ਹਨ ਇਨ੍ਹਾਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ: ਗੈਂਗਸਟਰ ਦੀਪਕ ਟੀਨੂੰ ਫ਼ਰਾਰ, ਮੰਤਰੀ ਸਾਬ੍ਹ ਨੇ ਬੋਲੇ- ਇਹੋ ਜਹੀਆਂ ਛੋਟੀਆਂ ਮੋਟੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ !

ETV Bharat Logo

Copyright © 2024 Ushodaya Enterprises Pvt. Ltd., All Rights Reserved.