ETV Bharat / city

ਭਿੰਡਰਾਂਵਾਲਾ ਦੇ ਬਾਰੇ ਅਪਮਾਨਜਨਕ ਸ਼ਬਦਾਵਲੀ ਵਤਰਣ ’ਤੇ ਜਥੇਦਾਰ ਨੇ ਲਿਆ ਨੋਟਿਸ

author img

By

Published : Jul 15, 2022, 8:21 AM IST

Updated : Jul 15, 2022, 10:33 AM IST

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਖਿਲਾਫ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਨਾਲ ਹੀ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦਅਰਸਲ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ’ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਲਿਖਿਆ ਗਿਆ ਹੈ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਖਿਲਾਫ ਸਖਤ ਨੋਟਿਸ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿਚ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਲਿਖਿਆ ਗਿਆ ਜਿਸ ਤੋਂ ਬਾਅਦ ਜਥੇਦਾਰ ਵੱਲੋਂ ਸਖਤ ਨੋਟਿਸ ਲੈਂਦਿਆ ਕਰੜੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।

ਦੱਸ ਦਈਏ ਕਿ ਇਹ ਵਿਵਾਦਤ ਸ਼ਬਦਾਵਲੀ ਪੰਜਾਬੀ ਯੂਨੀਵਰਸਿਟੀ ਵੱਲੋਂ ਰਾਜਨੀਤੀ ਸ਼ਾਸਤਰ ਦੇ ਚੌਥੇ ਸਮੈਸਟਰ ਵਿਚ ਵਰਤੀ ਗਈ ਹੈ। ਸਬੰਧਤ ਪੁਸਤਕ ਦੇ ਪੰਨਾ ਨੰਬਰ 26 ਅਤੇ 27 ’ਤੇ ਪੰਜਾਬ ਦੇ ਸਿੱਖ ਜੰਗਜੂ ਅੰਦੋਲਨ ਦਾ ਵਿਸ਼ਲੇਸ਼ਣ ਕਰਦਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ ਅਤੇ ਪਾਠਕ੍ਰਮ ਵਿਚ ਸਿੱਖ ਸੰਘਰਸ਼ ਬਾਰੇ ਹੋਰ ਕਈ ਤਰ੍ਹਾਂ ਦੀ ਵਿਵਾਦਤ ਜਾਣਕਾਰੀ ਵੀ ਦਰਜ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਅਤੇ ਵਿਭਾਗ ਦੇ ਮੁਖੀ ਨੂੰ ਪੱਤਰ ਲਿਖ ਕੇ ਸਪੱਸ਼ਟ ਕਰਨ ਲਈ ਕਿਹਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ

ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਅਜਿਹੀ ਘਿਨੌਣੀ ਹਰਕਤ ਕੀਤੀ ਜਾਣੀ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ ਮਹਿਸੂਸ ਹੁੰਦੀ ਹੈ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਬੇਹੱਦ ਸੰਗੀਨ ਮਸਲਾ ਹੈ, ਜਿਸ ਜਰੀਏ ਨੌਜਵਾਨਾਂ ਨੂੰ ਸਿਲੇਬਸ ਦੇ ਬਹਾਨੇ ਸਿੱਖ ਵਿਰੋਧੀ ਵਿਚਾਰ ਨਾਲ ਜੋੜਨ ਦੀ ਗੈਰ-ਜ਼ਿੰਮੇਵਾਰਾਨਾ ਹਰਕਤ ਕੀਤੀ ਗਈ ਹੈ।

ਜਥੇਦਾਰ ਨੇ ਅੱਗੇ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਲੜਿਆ ਅਤੇ ਗੁਰਧਾਮਾਂ ਦੀ ਬੇਅਦਬੀ ਲਈ ਚੜ੍ਹ ਕੇ ਆਈ ਫ਼ੌਜ ਨਾਲ ਟੱਕਰ ਲੈਂਦਿਆਂ ਸ਼ਹਾਦਤ ਪ੍ਰਾਪਤ ਕੀਤੀ। ਯੂਨੀਵਰਸਿਟੀ ਵੱਲੋਂ ਕੌਮ ਦੇ ਸ਼ਹੀਦ ਨੂੰ ਅਪਮਾਨਤ ਸ਼ਬਦਾਂ ਨਾਲ ਪ੍ਰਭਾਸ਼ਿਤ ਕਰਨਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜੋ: ਕੈਨੇਡਾ 'ਚ ਸਿੱਖ ਆਗੂ ਰਿਪੁਦਮਨ ਸਿੰਘ ਦਾ ਗੋਲੀ ਮਾਰਕੇ ਕਤਲ

Last Updated :Jul 15, 2022, 10:33 AM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.