ETV Bharat / city

ਅੰਮ੍ਰਿਤਸਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

author img

By

Published : Feb 18, 2021, 6:55 PM IST

ਸਥਾਨਕ ਇੰਦਰਾ ਕਲੋਨੀ ਗੁਲਮੋਹਰ ਐਵਿਨਿਉ ਵਿਖੇ ਇੱਕ ਵਿਆਹੁਤਾ ਦੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੇ ਚੱਲਦੇ ਥਾਣਾ ਸਦਰ ਨੇ ਮੌਕੇ 'ਤੇ ਪੁੱਜ ਜਾਂਚ ਸੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ: ਸਥਾਨਕ ਇੰਦਰਾ ਕਲੋਨੀ ਗੁਲਮੋਹਰ ਐਵਿਨਿਉ ਵਿਖੇ ਇੱਕ ਵਿਆਹੁਤਾ ਦੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੇ ਚੱਲਦੇ ਥਾਣਾ ਸਦਰ ਨੇ ਮੌਕੇ 'ਤੇ ਪੁੱਜ ਜਾਂਚ ਸੁਰੂ ਕਰ ਦਿੱਤੀ ਹੈ।

4 ਸਾਲ ਹੋਏ ਸੀ ਵਿਆਹ ਨੂੰ

ਅੰਮ੍ਰਿਤਸਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰੇਖਾ ਦੇ ਪਤੀ ਰਘੁਨਾਜ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਨੂੰ 4 ਸਾਲ ਹੋ ਗਏ ਸਨ। ਪਰ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਸੀ ਜਿਸਦੇ ਚੱਲਦੇ ਉਨ੍ਹਾਂ ਦੀ ਪਤਨੀ ਰੇਖਾ ਨੂੰ ਖੁਦਕੁਸ਼ੀ ਕਰਨੀ ਪਈ ਹੋਵੇ। ਉਨ੍ਹਾਂ ਨੇ ਦੱਸਿਆ ਕਿ ਰਾਤ ਉਨ੍ਹਾਂ ਇੱਕਠੇ ਹੋ ਰੋਟੀ ਖਾਧੀ ਹੈ ਅਤੇ ਸਵੇਰੇ ਜਦੋਂ ਉਹ ਸਬਜੀ ਮੰਡੀ ਸਮਾਨ ਲੈਣ ਪਹੁੰਚੇ ਤਾਂ ਉਥੋਂ ਉਨ੍ਹਾਂ ਨੂੰ ਫੋਨ 'ਤੇ ਇਤਲਾਹ ਮਿਲੀ ਹੈ ਕਿ ਪਤਨੀ ਦਰਵਾਜਾ ਨਹੀਂ ਖੋਲ੍ਹ ਰਹੀ ਅਤੇ ਜਦੋਂ ਉਸ ਨੇ ਘਰ ਆ ਕੇ ਖਿੜਕੀ ਤੋੜ ਕੇ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਪਤਨੀ ਰੇਖਾ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਸੀ।

ਪੇਕੇ ਪਰਿਵਾਰ ਨੇ ਕੀਤੀ ਕੁੱਟਮਾਰ

ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਆਪਣੀ ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪੇਕੇ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਆਪਣੀ ਧੀ ਦੀ ਮੌਤ ਦਾ ਇਲਜ਼ਾਮ ਉਸਦੇ ਸਿਰ ਮੜ੍ਹ ਦਿੱਤਾ ਹੈ। ਉਸਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਦੀ ਮੌਤ 'ਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ।

ਪੁਲਿਸ ਉਡੀਕ ਰਹੀ ਹੈ ਬਿਆਨਾਂ ਨੂੰ

ਥਾਣਾ ਸਦਰ ਦੀ ਪੁਲਿਸ ਦਾ ਕਹਿਣਾ ਹੈ ਕਿ ਉਹ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦਾ ਇੰਤਜ਼ਾਰ ਕਰ ਰਹੀ ਹੈ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਰਜ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.