5 ਦਿਨਾਂ ਦੇ ਰਿਮਾਂਡ ਉੱਤੇ ਦੀਪਕ ਮੁੰਡੀ ਸਣੇ ਤਿੰਨ ਹੋਰ, ਰਾਣਾ ਕੰਦੇਵਾਲੀਆ ਕਤਲ ਮਾਮਲੇ ਵਿੱਚ ਕੀਤੀ ਜਾਵੇਗੀ ਪੁੱਛਗਿੱਛ

author img

By

Published : Sep 26, 2022, 4:13 PM IST

Updated : Sep 26, 2022, 5:16 PM IST

Rana Kandowalia murder case

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮੁਲਜ਼ਮ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮੁਲਜ਼ਮ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਰਾਣਾ ਕੰਦੇਵਾਲੀਆ ਕਤਲ ਮਾਮਲੇ ਵਿੱਚ ਤਿੰਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ।

ਰਾਣਾ ਕੰਦੋਵਾਲੀਆ ਕਤਲ ਮਾਮਲੇ ਚ ਹੋਰ ਪੁੱਛਗਿੱਛ ਕਰਨ ਲਈ ਦੀਪਕ ਮੰਡੀ ਤੇ ਉਸਦੇ ਸਾਥੀ ਜੋਕਰ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਵਲੋਂ ਪੱਤਰਕਾਰਾਂ ਦੇ ਨਾਲ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਰੀਕੇ ਦਾ ਪੁਲੀਸ ਨੇ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ

ਦੱਸ ਦਈਏ ਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਰਾਣਾ ਕੰਦੋਵਾਲੀਆਂ ਦੀ ਨਿੱਜੀ ਹਸਪਤਾਲ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਵੱਲੋਂ ਕੰਦੋਵਾਲੀਆ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਪੁਲਿਸ ਵੱਲੋਂ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਕੋਲੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਸ਼ਾਮਲ ਛੇਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਕੇਂਦਰੀ ਏਜੰਸੀ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੱਛਮੀ ਬੰਗਾਲ ਦੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਸੀ। ਦੀਪਕ ਮੁੰਡੀ ਦੇ ਨਾਲ-ਨਾਲ ਉਸ ਦੇ ਦੋ ਸਾਥੀ ਕਪਿਲ ਅਤੇ ਰਾਜੇਂਦਰ ਨੂੰ ਵੀ ਪੱਛਮੀ ਬੰਗਾਲ ਦੇ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ ਕੀਤਾ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਨੂੰ ਪੰਜਾਬ ਲਿਆ ਕੇ ਲਗਾਤਾਰ ਰਿਮਾਂਡ ਹਾਸਿਲ ਕਰ ਰਹੀ ਹੈ।


ਇਹ ਵੀ ਪੜੋ: ਮੋਟਰਸਾਈਕਲ ਮਕੈਨਿਕ ਦੀ ਦੁਕਾਨ 'ਚ ਲੱਗੀ ਅੱਗ, 6 ਮੋਟਰਸਾਇਕਲ ਸੜਕੇ ਸੁਆਹ

Last Updated :Sep 26, 2022, 5:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.