ETV Bharat / city

ਪੰਜਾਬ ਭਰ ਵਿੱਚ ਹਰਿਆਣਾ ਦੀ ਵੱਖਰੀ ਕਮੇਟੀ ਬਣਾਉਣ ਦੇ ਵਿਰੋਧ ਵਿੱਚ ਰੋਸ ਮਾਰਚ

author img

By

Published : Oct 7, 2022, 3:15 PM IST

Updated : Oct 7, 2022, 6:07 PM IST

ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਬਣਾਉਣ ਦੇ ਰੋਸ ਵੱਜੋਂ ਮਾਰਚ ਕੱਢਿਆ ਜਾ ਰਿਹਾ ਹੈ।

Protest marches started from different places
ਰੋਸ ਮਾਰਚ ਦੀ ਸ਼ੁਰੂਆਤ

ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਬਠਿੰਡਾ, ਗੜ੍ਹਸ਼ੰਕਰ: ਹਰਿਆਣਾ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਬਣਾਉਣ ਦੇ ਰੋਸ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਦੱਸ ਦਈਏ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰੋਸ ਮਾਰਚ ਰਵਾਨਾ ਹੋ ਗਿਆ ਹੈ। ਜੋ ਕਿ ਅੰਮ੍ਰਿਤਸਰ ਵਿਖੇ ਇੱਕ ਵੱਡਾ ਇੱਕਠ ਕੀਤਾ ਜਾਵੇਗਾ।

ਵਿਸ਼ਾਲ ਪੰਥਕ ਰੋਸ ਮਾਰਚ ਰਵਾਨਾ

ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਕਾਫਲਾ: ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢੇ ਜਾਣ ਵਾਲੇ ਵਿਸ਼ਾਲ ਪੰਥਕ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਸੰਗਤਾਂ ਦਾ ਵੱਡਾ ਕਾਫ਼ਲਾ ਬੱਸਾਂ ਤੇ ਕਾਰਾਂ ਰਾਹੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਈਆਂ ਹਨ।

ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਲਈ ਜੋ ਚਾਲਾਂ ਚੱਲਿਆ ਜਾ ਰਹੀਆਂ ਹਨ ਉਹਨਾਂ ਤੋਂ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਦੀ ਸਿੱਖ ਮਸਲਿਆਂ ਵਿੱਚ ਬੇਵਜ੍ਹਾ ਦਖਲ ਅੰਦਾਜੀ ਸਿੱਖ ਸੰਗਤਾਂ ਬਰਦਾਸ਼ਤ ਨਹੀ ਕਰਨਗੀਆਂ ਅਤੇ ਇਹਨਾਂ ਚਾਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਸੰਗਤਾਂ ਦੇ ਸਹਿਯੋਗ ਨਾਲ ਮੂੰਹ ਤੋੜ ਜਵਾਬ ਦੇਵੇਂਗਾ। ਤਾਂ ਜੋ ਵਿਰੋਧੀ ਤਾਕਤਾਂ ਦੀ ਸਿੱਖ ਸੰਸਥਾਵਾਂ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਨੂੰ ਰੋਕਿਆ ਜਾ ਸਕੇ।

ਗੜ੍ਹਸ਼ੰਕਰ ਤੋਂ ਰਵਾਨਾ ਕਾਫਲਾ

ਗੜ੍ਹਸ਼ੰਕਰ ਤੋਂ ਰਵਾਨਾ ਕਾਫਲਾ: ਇਸੇ ਤਰ੍ਹਾਂ ਹੀ ਹਲਕਾ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿੱਚ ਖਾਲਸਾਈ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਕਾਫ਼ਲਾ ਰਵਾਨਾ ਹੋਇਆ। ਇਸ ਸਬੰਧ ਵਿੱਚ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਨੇ ਵਖਰੀ ਮਾਨਤਾ ਦਿੱਤੀ ਹੈ, ਉਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਤੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਕਾਲ ਤਖ਼ਤ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ, ਕਿਉਂਕਿ ਸੁਪਰੀਮ ਕੋਰਟ ਨੇ ਸਿੱਖ ਸੰਗਤਾਂ ਦੇ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਸਟੇਟ ਨੂੰ ਕੋਈ ਅਧਿਕਾਰ ਨਹੀ ਕਿ ਕੋਈ ਵੀ ਪ੍ਰਬੰਧਕ ਕਮੇਟੀ ਵਿੱਚ ਛੇੜਛਾੜ ਕਰੇ, ਪੰਜਾਬ ਹਰਿਆਣਾ ਹਿਮਾਚਲ ਅਜਾਦੀ ਤੋ ਪਹਿਲਾਂ ਇਕ ਸਟੇਟ ਹੀ ਹੁੰਦੀ ਸੀ,ਉਨ੍ਹਾਂ ਕਿਹਾ ਕਿਸੇ ਵੀ ਨਿਆ ਪਾਲਕਾਂ ਨੂੰ ਕੋਈ ਅਧਿਕਾਰ ਨਹੀ ਹੈ ਜੌ ਕਨੂੰਨ ਦੀ ਉਲੰਘਣਾ ਕਰੇ,ਇਹ ਅਧਿਕਾਰ ਸਿਰਫ ਪਾਰਲੀਮੈਟ ਵਿਚ ਹੀ ਹੋ ਸਕਦਾ ਹੈ ਅੱਜ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਵਿੱਚ ਬਹੁਤ ਵਡਾ ਰੌਸ ਹੈ।

ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਰੋਸ ਮਾਰਚ

ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਰੋਸ ਮਾਰਚ: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋਏ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਿਣਤੀ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪੰਥਕ ਰੋਸ ਮਾਰਚ ਦੀ ਆਰੰਭਤਾ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇਸ ਮੌਕੇ ਪੁੱਜੀਆਂ ਵੱਖ-ਵੱਖ ਸੰਗਤਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਕੇਂਦਰ ਸਰਕਾਰ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ ਇਕਸੁਰ ਹੋ ਕੇ ਕੰਮ ਕਰ ਰਹੀਆਂ ਹਨ।


ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਏ ਰੋਸ ਮਾਰਚ ’ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਰੋਸ ਪ੍ਰਗਟ ਕਰਨ ਲਈ ਕੱਢੇ ਗਏ ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਨ ਸਮਰਥਨ ਹੈ, ਕਿਉਂਕਿ ਸਰਕਾਰਾਂ ਸਿੱਖਾਂ ਦੀ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਰਾਹ ’ਤੇ ਹਨ। ਖ਼ਾਲਸਾ ਪੰਥ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੀ ਸਥਾਪਨਾ ਵਿਰੁੱਧ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਕਮੇਟੀ ਬਣਾਉਣ ਲਈ ਪੰਥ ਵਿਰੋਧੀ ਤਾਕਤਾਂ ਸਰਗਰਮ ਹਨ ਪਰ ਇਨ੍ਹਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।

ਵਿਸ਼ਾਲ ਪੰਥਕ ਰੋਸ ਮਾਰਚ ਰਵਾਨਾ: ਇਸੇ ਹੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਸ਼ਾਲ ਪੰਥਕ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਆਯੋਜਿਤ ਕੀਤਾ ਗਿਆ। ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਅਕਾਲੀ ਦਲ ਦੇ ਸਪੋਕਸਪਰਸਨ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ , ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੋਂ ਇਲਾਵਾ ਸਿੱਖ ਸੰਗਤ ਸ਼ਾਮਲ ਹੋਈ ਹੱਥ ਵਿੱਚ ਕਾਲੀਆਂ ਝੰਡੀਆਂ ਫੜ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਤੋਂ ਬਾਅਦ ਇਹ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਇਆ।

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਰਵਾਨਾ ਕਾਫਲਾ



ਸ੍ਰੀ ਫਤਿਹਗੜ੍ਹ ਸਾਹਿਬ ਤੋਂ ਰਵਾਨਾ ਕਾਫਲਾ: ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਸੰਗਤਾਂ ਦਾ ਵੱਡਾ ਕਾਫ਼ਲਾ ਬੱਸਾਂ ਤੇ ਕਾਰਾਂ ਰਾਹੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਲਈ ਜੋ ਚਾਲਾਂ ਚੱਲਿਆ ਜਾ ਰਹੀਆਂ ਹਨ ਉਹਨਾਂ ਤੋਂ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਦੀ ਸਿੱਖ ਮਸਲਿਆਂ ਵਿੱਚ ਬਿਨ੍ਹਾਂ ਵਜ੍ਹਾ ਤੋਂ ਦਖਲਅੰਦਾਜੀ ਸਿੱਖ ਸੰਗਤਾਂ ਬਰਦਾਸ਼ਤ ਨਹੀ ਕਰਨਗੀਆਂ।

ਇਹ ਵੀ ਪੜੋ: ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ,ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ

Last Updated :Oct 7, 2022, 6:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.