ETV Bharat / city

ਕੀ ਰਾਜਾਸਾਂਸੀ ਸੀਟ ’ਤੇ ਸਰਕਾਰੀਆ ਮਾਰਨਗੇ ਚੌਕਾ ਜਾਂ ਲੋਪੋਕੇ ਕਰਨਗੇ 3-3 ਨਾਲ ਮੈਚ ਬਰਾਬਰ ?

author img

By

Published : Jan 18, 2022, 1:46 PM IST

Punjab Assembly Election 2022: ਕੀ ਰਾਜਾ ਸਾਂਸੀ ਸੀਟ 'ਤੇ ਸਰਕਾਰੀਆ ਮਾਰਨਗੇ ਜਿੱਤ ਦਾ ਚੌਕਾ ਜਾਂ ਧੁਰ ਵਿਰੋਧੀ ਉਮੀਦਵਾਰ ਲੋਪੋਕੋ ਕਰਨਗੇ ਹਿਸਾਬ ਬਰਾਬਰ, ਜਾਣੋਂ ਇਥੋਂ ਦਾ ਸਿਆਸੀ ਹਾਲ...।Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਰਾਜਾ ਸਾਂਸੀ (Raja Sansi Assembly Constituency) ’ਤੇ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ (Sukhwinder Singh Sukh Sarkaria) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...।

ਕੀ ਰਾਜਾਸਾਂਸੀ ਸੀਟ ’ਤੇ ਸਰਕਾਰੀਆ ਮਾਰਨਗੇ ਚੌਕਾ ਜਾਂ ਲੋਪੋਕੇ
ਕੀ ਰਾਜਾਸਾਂਸੀ ਸੀਟ ’ਤੇ ਸਰਕਾਰੀਆ ਮਾਰਨਗੇ ਚੌਕਾ ਜਾਂ ਲੋਪੋਕੇ

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਰਾਜਾ ਸਾਂਸੀ ਸੀਟ (Raja Sansi Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਰਾਜਾ ਸਾਂਸੀ (Raja Sansi Assembly Constituency)

ਜੇਕਰ ਰਾਜਾ ਸਾਂਸੀ ਸੀਟ (Raja Sansi Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਸੁਖਵਿੰਦਰ ਸਿੰਘ ਸੁਖ ਸਰਕਾਰੀਆ (Sukhwinder Singh Sukh Sarkaria) ਮੌਜੂਦਾ ਵਿਧਾਇਕ ਹਨ। ਵਿਧਾਇਕ ਸੁਖਵਿੰਦਰ ਸਿੰਘ ਸੁਖ ਸਰਕਾਰੀਆ 2017 ਵਿੱਚ ਤੀਜੀ ਵਾਰ ਵਿਧਾਇਕ ਬਣੇ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੋ ਵਾਰ ਚੋਣ ਜਿੱਤ ਚੁੱਕੇ ਹਨ। ਪਿਛਲੇ 25 ਸਾਲਾਂ ਤੋਂ ਕਾਂਗਰਸ ਉਨ੍ਹਾਂ ਨੂੰ ਉਮੀਦਵਾਰ ਬਣਾਉਂਦੀ ਆ ਰਹੀ ਹੈ ਤੇ 2012 ਵਿੱਚ ਤੇ 2007 ਵਿੱਚ ਵੀ ਉਹ ਚੋਣ ਜਿੱਤ ਚੁੱਕੇ ਸੀ। 2017 ਵਿੱਚ ਸਰਕਾਰੀਆ ਨੂੰ ਪੰਜਵੀਂ ਵਾਰ ਟਿਕਟ ਮਿਲੀ ਤੇ ਉਨ੍ਹਾਂ ਜਿੱਤ ਹਾਸਲ ਕੀਤੀ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਕਾਂਗਰਸ ਲਈ ਉਮੀਦਵਾਰ ਦੁਹਰਾਉਣਾ ਕਿੰਨਾ ਲਾਹੇਵੰਦ ਹੋਵੇਗਾ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਰਾਜਾ ਸਾਂਸੀ ਸੀਟ (Raja Sansi Assembly Constituency) ’ਤੇ 78.95 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੁਖਵਿੰਦਰ ਸਿੰਘ ਸੁਖ ਸਰਕਾਰੀਆ (Sukhwinder Singh Sukh Sarkaria) ਵਿਧਾਇਕ ਚੁਣੇ ਗਏ ਸੀ। ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ (Veer Singh Lopoke) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਨੂੰ 59628 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੂੰ 53901 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਜੋਤ ਸਿੰਘ ਢਿੱਲੋਂ ਨੂੰ 13213 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 45.49 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 41.12 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 10.08 ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਰਾਜਾ ਸਾਂਸੀ (Raja Sansi Assembly Constituency) 'ਤੇ 82.03 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਦੀ ਜਿੱਤ ਹੋਈ ਸੀ ਤੇ ਉਨ੍ਹਾਂ ਨੂੰ 62085 ਵੋਟਾਂ ਪਈਆਂ ਸੀ। ਉਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ (SAD-BJP) ਦੇ ਵੀਰ ਸਿੰਘ ਲੋਪੋਕੇ (Veer Singh Lopoke) ਨੂੰ 61001 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਓਪੀ (PPOP) ਦੇ ਉਮੀਦਵਾਰ 1557 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਰਾਜਾ ਸਾਂਸੀ (Raja Sansi Assembly Constituency) 'ਤੇ ਕਾਂਗਰਸ ਦਾ ਵੋਟ ਸ਼ੇਅਰ 48.63 ਰਿਹਾ ਸੀ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ 47.78 ਫੀਸਦ ਵੋਟ ਲੈ ਕੇ ਜਿੱਤ ਹਾਸਲ ਕੀਤੀ ਸੀ। hrhrAhr ਉਮੀਦਵਾਰ ਨੇ 1.22 ਫੀਸਦੀ ਵੋਟ ਸ਼ੇਅਰ ਹਾਸਲ ਕੀਤਾ ਸੀ।

ਰਾਜਾ ਸਾਂਸੀ (Raja Sansi Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਕਾਂਗਰਸ ਵਲੋਂ ਇਸ ਸੀਟ 'ਤੇ ਆਪਣਾ ਉਮੀਦਵਾਰ ਛੇਵੀਂ ਵਾਰ ਦੁਹਰਾਇਆ ਗਿਆ ਹੈ। ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੂੰ ਮੁੜ ਟਿਕਟ ਦਿੱਤੀ ਗਈ ਹੈ। ਉਹ ਪੰਜ ਵਾਰ ਚੋਣ ਲੜ ਚੁੱਕੇ ਹਨ ਤੇ ਛੇਵੀਂ ਵਾਰ ਫੇਰ ਮੈਦਾਨ ਵਿੱਚ ਹਨ। ਹਰ ਵਾਰ ਉਨ੍ਹਾਂ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੀਰ ਸਿੰਘ ਲੋਪੋਕੇ ਹੀ ਹੁੰਦੇ ਹਨ। ਪੰਜ ਵਾਰ ਸਿੱਧੇ ਮੁਕਾਬਲੇ ਵਿੱਚ ਦੋ ਵਾਰ ਲੋਪੋਕੇ ਅਤੇ ਸਰਕਾਰੀਆ ਤਿੰਨ ਵਾਰ ਵਿਧਾਇਕ ਬਣੇ ਹਨ। ਹੁਣ ਛੇਵੀਂ ਵਾਰ ਫੇਰ ਦੋਵੇਂ ਮੈਦਾਨ ਵਿੱਚ ਹਨ ਤੇ ਵੇਖਣਾ ਇਹ ਹੋਵੇਗਾ ਕਿ ਕੀ ਸਰਕਾਰੀਆ ਚੌਥੀ ਵਾਰ ਜਿੱਤਦੇ ਹਨ ਜਾਂ ਫੇਰ ਲੋਪੋਕੇ 3-3 ਨਾਲ ਮੈਚ ਬਰਾਬਰ ਕਰਨਗੇ। ਹਾਲਾਂਕਿ ਆਮ ਆਦਮੀ ਪਾਰਟੀ ਨੇ ਇਥੋਂ ਉਮੀਦਵਾਰ ਬਦਲ ਦਿੱਤਾ ਹੈ ਤੇ ਹਰਦੇਵ ਸਿੰਘ ਮਿਆਦੀਆਂ ਨੂੰ ਟਿਕਟ ਦਿੱਤੀ ਹੈ ਤੇ ਅਜੇ ਭਾਜਪਾ-ਪੀਐਲਸੀ ਤੇ ਅਕਾਲੀ ਦਲ ਸੰਯੁਕਤ ਗਠਜੋੜ ਦੇ ਉਮੀਦਵਾਰ ਦਾ ਐਲਾਨ ਬਾਕੀ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਕਰ ਗਏ 'ਖੇਲਾ' ! ਸਿੱਧੂ ਨੂੰ ਵੀ ਦੱਸਿਆ 'ਆਪ' ਤੋਂ ਸੀਐਮ ਦੀ ਪਸੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.