ETV Bharat / city

ਪੰਜਾਬ ਕਾਂਗਰਸ ਵੱਲੋਂ ਫੌਜਾ ਸਿੰਘ ਸਰਾਰੀ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

author img

By

Published : Oct 10, 2022, 3:23 PM IST

Updated : Oct 10, 2022, 4:02 PM IST

Congress protests against Fauja Singh Sarari
Congress protests against Fauja Singh Sarari

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ cabinet minister Fauja Singh Sarari ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਕੋਈ ਵੀ ਕਾਰਵਾਈ ਨਾ ਹੋਣ ਕਾਰਨ ਪੰਜਾਬ ਕਾਂਗਰਸ ਦੇ ਆਗੂਆਂ ਵੱਲੋ ਬਠਿੰਡਾ/ ਅੰਮ੍ਰਿਤਸਰ/ਰੂਪਨਗਰ/ਗੁਰਦਾਸਪੁਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। Congress protests against Fauja Singh Sarari

ਬਠਿੰਡਾ/ ਅੰਮ੍ਰਿਤਸਰ/ਰੂਪਨਗਰ/ਗੁਰਦਾਸਪੁਰ: ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ Congress protests against Fauja Singh Sarari ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਸੋਮਵਾਰ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਠਿੰਡਾ ਵਿੱਚ ਰੋਸ ਪ੍ਰਦਰਸ਼ਨ:- ਜ਼ਿਲ੍ਹਾ ਕਾਂਗਰਸ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਹੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦਾ ਨਾਅਰਾ ਦੇ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਘਿਰਦੀ ਜਾ ਰਹੀ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ cabinet minister Fauja Singh Sarari ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਕੋਈ ਵੀ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਨਹੀਂ ਕੀਤੀ ਗਈ। ਜਿਸ ਖ਼ਿਲਾਫ਼ ਹੁਣ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ।

ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ:- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਵਾਇਰਲ ਮਾਮਲੇ ਵਿੱਚ ਅੰਮ੍ਰਿਤਸਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਅਤੇ ਸ਼ਹਿਰੀ ਕਾਂਗਰਸ ਵੱਲੋਂ ਵਿਸ਼ਾਲ ਰੋਸ ਧਰਨਾ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਇਸ ਦੌਰਾਨ ਹੀ ਸੂਬੇ ਦੇ ਰਾਜਪਾਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਦਿੱਤਾ ਗਿਆ।

ਪੰਜਾਬ ਕਾਂਗਰਸ ਵੱਲੋਂ ਫੌਜਾ ਸਿੰਘ ਸਰਾਰੀ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

ਇਸ ਦੌਰਾਨ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸੈਨਿਕ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਸਰਕਾਰ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਇਸ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਭੇਜਣ।

ਰੂਪਨਗਰ ਵਿੱਚ ਰੋਸ ਪ੍ਰਦਰਸ਼ਨ:- ਅੱਜ ਸੋਮਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਰੂਪਨਗਰ ਵਿਖੇ ਯੂਥ ਕਾਂਗਰਸ ਪ੍ਰਧਾਨ ਪੰਜਾਬ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਪੰਜਾਬ ਸਰਕਾਰ ਉਤੇ ਤਿੱਖੇ ਵਾਰ ਕੀਤੇ ਅਤੇ ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਯੂਥ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ।

ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ:- ਕੈਬਨਿਟ ਮੰਤਰੀ ਪੰਜਾਬ ਫੌਜਾ ਸਿੰਘ ਸਰਾਰੀ ਦੀ ਆਡੀਓ ਮਾਮਲੇ ਵਿਚ ਮੰਤਰੀ ਪੰਜਾਬ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵਲੋ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਗਾ ਕੇ ਰੋਸ਼ ਪ੍ਰਦਰਸਨ ਕੀਤਾ ਗਿਆ। ਜਿਸ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਅਰੁਣਾ ਚੌਧਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਨੇ ਸਾਧੇ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਦੀ ਗੱਲ ਕਹੀ ਸੀ ਅਤੇ ਆਪਣੇ ਇਕ ਮੰਤਰੀ ਵਿਜੇ ਇੰਦਰ ਸਿੰਗਲਾ ਉਪਰ ਕਾਰਵਾਈ ਕੀਤੀ ਸੀ। ਉਸੇ ਤਰ੍ਹਾਂ ਹੁਣ ਉਹਣਾ ਨੂੰ ਮੰਤਰੀ ਫੌਜਾ ਸਿੰਘ ਸਰਾਰੀ ਉਪਰ ਵੀ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜੋ:- ਰੋਪੜ ਜੇਲ੍ਹ ਵਿੱਚੋ ਤਲਾਸ਼ੀ ਦੌਰਾਨ ਮੋਬਾਇਲ ਫੋਨ ਅਤੇ ਤੰਬਾਕੂ ਬਰਾਮਦ

Last Updated :Oct 10, 2022, 4:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.