ETV Bharat / city

ਪਾਕਿਸਤਾਨ ਤੋਂ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇੱਕ ਕੈਦੀ ਸਮੇਤ ਦੋ ਗ੍ਰਿਫ਼ਤਾਰ

author img

By

Published : Oct 6, 2022, 6:43 AM IST

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ (drone based arms smuggling module) ਕਰਦੇ ਹੋਏ ਇੱਕ ਕੈਦੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਤੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਕਰਦੇ (Arms smuggling from Pakistan) ਸਨ।

Punjab Police has busted a drone based arms smuggling module
ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ (drone based arms smuggling module) ਹੈ। ਇਸ ਦੌਰਾਨ ਪੁਲਿਸ ਨੇ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ ਅਤੇ ਰਤਨਬੀਰ ਸਿੰਘ ਵਾਸੀ ਤਰਨਤਾਰਨ, ਖੇਮਕਰਨ ਜੋ ਕਿ ਜ਼ਮਾਨਤ ਉੱਤੇ ਰਿਹਾਅ ਹੈ, ਵਜੋਂ ਹੋਈ ਹੈ।

ਇਹ ਵੀ ਪੜੋ: ਮਾਨਸਾ ਵਿਖੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦਾ ਦਹਿਨ

ਪੁਲਿਸ ਨੇ ਦੋਵਾਂ ਕੋਲੋਂ ਪੰਜ .30 ਬੋਰ (ਚਾਈਨਾ ਵਿੱਚ ਬਣੇ) ਅਤੇ ਪੰਜ 9 ਐਮਐਮ (ਯੂਐਸਏ ਅਧਾਰਤ ਬਰੇਟਾ ) ਸਮੇਤ 10 ਵਿਦੇਸ਼ੀ ਪਿਸਤੌਲਾਂ ਅਤੇ 8 ਸਪੇਅਰ ਮੈਗਜੀਨਾਂ ਤੋਂ ਇਲਾਵਾ ਜਸਕਰਨ ਵੱਲੋਂ ਆਪਣੀ ਬੈਰਕ ਵਿੱਚ ਛੁਪਾਇਆ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੱਸਿਆ ਕਿ ਮੁਲਜ਼ਮ ਜਸਕਰਨ ਸਿੰਘ ਨੂੰ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਕੇਸ, ਜੋ ਅਗਸਤ 2022 ਵਿੱਚ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਸੀ , ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।

Punjab Police has busted a drone based arms smuggling module
ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਪੁੱਛਗਿੱਛ ਦੌਰਾਨ ਦੋਸ਼ੀ ਜਸਕਰਨ ਨੇ ਕਬੂਲਿਆ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ / ਗੋਲੀ ਸਿੱਕੇ ਦੀ ਤਸਕਰੀ ਸਬੰਧੀ ਵਟਸਐਪ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰ (Arms smuggling from Pakistan) ਰਿਹਾ ਸੀ। ਏਆਈਜੀ ਨੇ ਦੱਸਿਆ ਕਿ ਇਸ ਮੰਤਵ ਲਈ ਮੁਲਜ਼ਮ ਰਤਨਬੀਰ ਦੀ ਮਦਦ ਲੈ ਰਿਹਾ ਸੀ, ਜੋ ਵੱਖ-ਵੱਖ ਸਰਹੱਦੀ ਇਲਾਕਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਨੂੰ ਹਾਸਲ ਕਰਦਾ ਸੀ। ਜਿਕਰਯੋਗ ਹੈ ਕਿ ਰਤਨਬੀਰ ਵੀ ਜਸਕਰਨ ਸਿੰਘ ਨਾਲ ਐਨਡੀਪੀਐਸ ਦੇ ਕਈ ਕੇਸਾਂ ਵਿੱਚ ਸਹਿ-ਮੁਲਜਮ ਹੈ।

ਉਨਾਂ ਦੱਸਿਆ ਕਿ ਮੁਲਜਮ ਜਸਕਰਨ ਵੱਲੋਂ ਤਰਨਤਾਰਨ-ਫਿਰੋਜਪੁਰ ਰੋਡ ’ਤੇ ਸਥਿਤ ਪਿੰਡ ਪਿੱਧੀ ਵਿਖੇ ਦੱਸੇ ਟਿਕਾਣੇ ਤੋਂ ਪੰਜ .30 ਬੋਰ ਦੇ ਪਿਸਤੌਲ ਅਤੇ ਚਾਰ ਵਾਧੂ ਮੈਗਜੀਨਾਂ ਸਮੇਤ ਇੱਕ ਖੇਪ ਬਰਾਮਦ ਕੀਤੀ ਗਈ ਹੈ, ਜਿਸ ਨੂੰ ਰਤਨਬੀਰ ਵੱਲੋਂ 28 ਅਤੇ 28 ਸਤੰਬਰ,2022 ਦੀ ਦਰਮਿਆਨੀ ਰਾਤ ਨੂੰ ਛੁਪਾਇਆ ਗਿਆ ਸੀ। ਏ.ਆਈ.ਜੀ.ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਜਸਕਰਨ ਵੱਲੋਂ ਦਿੱਤੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀਆਂ ਪੁਲਿਸ ਟੀਮਾਂ ਨੇ ਰਤਨਬੀਰ ਨੂੰ ਖੇਮਕਰਨ ਤੋਂ ਗ੍ਰਿਫ਼ਤਾਰ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸਦੇ ਖੁਲਾਸੇ ‘ਤੇ 9 ਐਮਐਮ ਦੇ ਪੰਜ ਹੋਰ ਪਿਸਤੌਲਾਂ ਸਮੇਤ ਚਾਰ ਵਾਧੂ ਮੈਗਜੀਨ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਖੇਮਕਰਨ ਦੇ ਪਿੰਡ ਮਾਛੀਕੇ ਵਿਖੇ ਡਰੇਨ ਨੇੜੇ ਛੁਪਾਏ ਹੋਏ ਸਨ।

ਇਹ ਵੀ ਪੜੋ: Love Rashifal 6 October 2022: ਡੇਟ ਨਾਲ ਹੋ ਸਕਦੀ ਹੈ ਅੱਜ ਦੇ ਦਿਨ ਦੀ ਸ਼ੁਰੂਆਤ, ਜ਼ਿਆਦਾ ਇਮੋਸ਼ਨ ਨਾਲ ਹੋਵੇਗਾ 5 ਰਾਸ਼ੀਆਂ ਨੂੰ ਨੁਕਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.