ETV Bharat / city

'ਮੁਤਵਾਜ਼ੀ ਜਥੇਦਾਰ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ'

author img

By

Published : Dec 6, 2021, 7:54 AM IST

ਸਰਬੱਤ ਖਾਲਸਾ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰ (Muttawazi Jathedars appointed in Sarbatt Khalsa) ਧਿਆਨ ਸਿੰਘ ਮੰਡ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਦੇ ਮੁੱਦੇ ਤੇ ਸਿਆਸਤ (Politics on the issue of bargari) ਕਰਨ ਅਤੇ ਉਸ ਜਗ੍ਹਾ ਤੋਂ ਧਰਨਾ ਚੁੱਕਣ ਨੂੰ ਲੈ ਕੇ ਮੁੱਖ ਦੋਸ਼ੀ ਠਹਿਰਾਇਆ ਹੈ। ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ ਅਤੇ ਜੇਕਰ ਉਹ ਧਾਰਮਿਕ ਅਤੇ ਸਮਾਜਿਕ ਰੈਲੀਆਂ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਸਨਮਾਨ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਦਿੱਤਾ ਜਾਵੇ।

'ਮੁਤਵਾਜ਼ੀ ਜਥੇਦਾਰ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ'
'ਮੁਤਵਾਜ਼ੀ ਜਥੇਦਾਰ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ'

ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ (Punjab Election on 2022) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖ ਜਥੇਬੰਦੀਆਂ ਦਾ ਸਭ ਤੋਂ ਵੱਡਾ ਮੁੱਦਾ ਬਰਗਾੜੀ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਥੇ ਦੂਸਰੇ ਪਾਸੇ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਉੱਤੇ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ (Punishment of convicts) ਨਾ ਦਿਵਾਉਣ 'ਤੇ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ 2017 'ਚ ਨਸ਼ਾ ਅਤੇ ਬਰਗਾੜੀ ਦੇ ਮੁੱਦੇ ਕਰਕੇ ਹੀ ਪੰਜਾਬ ਵਿੱਚ ਲੋਕਾਂ ਨੇ ਸਾਡੀ ਸਰਕਾਰ ਬਣਾਈ ਸੀ।

ਉੱਥੇ ਹੀ ਸਰਬੱਤ ਖਾਲਸਾ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰ (Muttawazi Jathedars appointed in Sarbatt Khalsa) ਧਿਆਨ ਸਿੰਘ ਮੰਡ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਦੇ ਮੁੱਦੇ ਤੇ ਸਿਆਸਤ (Politics on the issue of bargari) ਕਰਨ ਅਤੇ ਉਸ ਜਗ੍ਹਾ ਤੋਂ ਧਰਨਾ ਚੁੱਕਣ ਨੂੰ ਲੈ ਕੇ ਮੁੱਖ ਦੋਸ਼ੀ ਠਹਿਰਾਇਆ ਹੈ। ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ ਅਤੇ ਜੇਕਰ ਉਹ ਧਾਰਮਿਕ ਅਤੇ ਸਮਾਜਿਕ ਰੈਲੀਆਂ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਸਨਮਾਨ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਦਿੱਤਾ ਜਾਵੇ।

'ਮੁਤਵਾਜ਼ੀ ਜਥੇਦਾਰ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ'

ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਬਿਆਨ 'ਤੇ ਭਖੀ ਸਿਆਸਤ, ਭਾਜਪਾ ਅਤੇ 'ਆਪ' ਆਹਮੋ ਸਾਹਮਣੇ

ਨਵਜੋਤ ਸਿੰਘ ਸਿੱਧੂ ਵੱਲੋਂ ਬਰਗਾੜੀ ਦੇ ਮੁੱਦੇ 'ਤੇ ਲਗਾਤਾਰ ਚੁੱਕੇ ਜਾ ਰਹੇ ਸਵਾਲਾਂ 'ਤੇ ਬੋਲਦੇ ਹੋਏ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿੱਧੂ ਸਿਰਫ਼ ਆਵਾਜ਼ ਚੁੱਕ ਰਹੇ ਹਨ। ਨਵਜੋਤ ਸਿੱਧੂ ਉਸ ਦਾ ਹੱਲ ਨਹੀਂ ਕੱਢ ਰਹੇ ਕਿਉਂਕਿ ਸਾਢੇ ਚਾਰ ਸਾਲ ਸਿੱਧੂ ਖੁਦ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਬੈਠ ਕੇ ਸਰਕਾਰ ਚਲਾ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਇਸ ਦਾ ਹੱਲ ਕੱਢਦੇ ਹਨ ਤਾਂ ਚੰਗੀ ਗੱਲ ਹੈ ਨਹੀਂ ਤਾਂ ਉਨ੍ਹਾਂ ਦਾ ਵੀ ਵਿਰੋਧ ਕੀਤਾ ਜਾਵੇਗਾ।

ਉੱਥੇ ਹੀ ਵਿਰਸਾ ਸਿੰਘ ਵਲਟੋਹਾ ਵਲੋਂ ਬੀਤੇ ਦਿਨੀਂ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਸੀ, ਜਿਸ ਵਿੱਚ ਕਾਂਗਰਸ ਪਾਰਟੀ 'ਤੇ ਬਰਗਾੜੀ ਦੇ ਦੋਸ਼ੀ ਨਾਲ ਮਿਲਣ ਦੇ ਇਲਜ਼ਾਮ ਲਗਾਏ ਗਏ ਸਨ। ਜਿਸ 'ਤੇ ਬੋਲਦੇ ਹੋਏ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੀਤੇ ਦਸ ਸਾਲ ਭਾਜਪਾ ਅਤੇ ਅਕਾਲੀ ਦਲ ਵੱਲੋਂ ਪੰਜਾਬ 'ਚ ਪਤੀ-ਪਤਨੀ ਵਾਲਾ ਰੋਲ ਅਦਾ ਕੀਤਾ ਗਿਆ ਸੀ। ਉਦੋਂ ਪੰਥ ਨੂੰ ਕਿਉਂ ਨਹੀ ਖ਼ਤਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸਭ ਮੁਲਜ਼ਮ ਨੂੰ ਬਚਾਉਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਾਬਰੀ ਮਸਜਿਦ ਢਾਹੇ ਜਾਣ ਦੇ 29 ਸਾਲ... ਕੁਝ ਇਸ ਤਰ੍ਹਾਂ ਬਦਲੀ ਦੇਸ਼ ਦੀ ਚੋਣ ਰਾਜਨੀਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.