ETV Bharat / city

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਮਾਮਲਾ: ਐਸਜੀਪੀਸੀ ਵੱਲੋਂ ਬੋਰਡ ਲਗਾ ਸੰਗਤ ਨੂੰ ਕੀਤਾ ਗਿਆ ਜਾਗਰੂਕ

author img

By

Published : Mar 23, 2022, 10:29 AM IST

Updated : Mar 23, 2022, 2:58 PM IST

ਸ੍ਰੀ ਹਰਿਮੰਦਰ ਸਾਹਿਬ ਚ ਲਗਾਇਆ ਬੋਰਡ
ਸ੍ਰੀ ਹਰਿਮੰਦਰ ਸਾਹਿਬ ਚ ਲਗਾਇਆ ਬੋਰਡ

ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੀੜੀ ਪੀਣ ਦੀ ਕੋਸ਼ਿਸ਼ (Woman caught smoking in Golden Temple) ਕੀਤੀ ਗਈ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਘਰ ਵਿਖੇ ਵੱਖ ਵੱਖ ਥਾਵਾਂ ’ਤੇ ਬੋਰਡ ਲਗਾਇਆ ਗਿਆ ਹੈ ਜਿਸ ’ਚ ਦੱਸਿਆ ਗਿਆ ਹੈ ਕਿ ਸਿਗਰੇਟ ਬੀੜੀ ਪੀਣਾ ਜਾਂ ਤੰਬਾਕੂ ਦਾ ਇਸਤੇਮਾਲ ਕਰਨ ’ਤੇ ਪੂਰੀ ਤਰ੍ਹਾਂ ਦੇ ਨਾਲ ਪਾਬੰਦੀ ਹੈ।

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੇਅਦਬੀ (Woman caught smoking in Golden Temple) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਦੇ ਲਈ ਇੱਕ ਬੋਰਡ ਲਗਾਇਆ ਗਿਆ ਹੈ ਜਿਸ ਨਾਲ ਕੋਈ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ।

ਸ੍ਰੀ ਹਰਿਮੰਦਰ ਸਾਹਿਬ ਚ ਲਗਾਇਆ ਬੋਰਡ

ਕਮੇਟੀ ਵੱਲੋਂ ਇਸ ਬੋਰਡ ’ਤੇ ਸਾਫ ਤੌਰ ’ਤੇ ਲਿਖਿਆ ਹੈ ਕਿ ਸਿਗਰੇਟ ਬੀੜੀ ਪੀਣਾ ਜਾਂ ਤੰਬਾਕੂ ਦਾ ਇਸਤੇਮਾਲ ਕਰਨ ’ਤੇ ਪੂਰੀ ਤਰ੍ਹਾਂ ਦੇ ਨਾਲ ਪਾਬੰਦੀ ਹੈ। ਇਸਦੀ ਸਖਤੀ ਦੇ ਨਾਲ ਪਾਲਣਾ ਕੀਤੀ ਜਾਵੇ, ਬੀੜੀ ਜਾਂ ਸਿਗਰੇਟ ਪੀਣਾ ਇੱਥੇ ਪੂਰੀ ਤਰ੍ਹਾਂ ਦੇ ਨਾਲ ਮਨਾਹੀ ਹੈ ਅਤੇ ਇਸਦੀ ਸਖਤੀ ਦੇ ਨਾਲ ਪਾਲਣਾ ਕੀਤੀ ਜਾਵੇ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਤਿੰਨੋ ਹੀ ਭਾਸ਼ਾ ਹਿੰਦੀ ਪੰਜਾਬੀ ਅਤੇ ਅੰਗਰੇਜੀ ਭਾਸ਼ਾ ’ਚ ਲਿਖਿਆ ਗਿਆ ਹੈ, ਨਾਲ ਹੀ ਇਸ ਬੋਰਡ ਨੂੰ ਗੁਰੂਘਰ ਦੇ ਵੱਲ ਨੂੰ ਜਾਣ ਵਾਲੇ ਰਸਤਿਆਂ ਅਤੇ ਜੋੜਾਘਰ ਵਿਖੇ ਲਗਾਇਆ ਗਿਆ ਹੈ ਤਾਂ ਜੋ ਲੋਕ ਜਾਗਰੂਕ ਹੋ ਸਕਣ।

ਇਹ ਸੀ ਮਾਮਲਾ: ਦਰਬਾਰ ਸਾਹਿਬ ਵਿਖੇ ਇੱਕ ਬਿਹਾਰੀ ਔਰਤ ਵੱਲੋਂ ਬੇਅਦਬੀ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਕਿ ਇੱਕ ਮੁਲਾਜ਼ਮ ਵੱਲੋਂ ਉਸ ਔਰਤ ਨਾਲ ਗੱਲਬਾਤ ਕੀਤੀ ਗਈ ਜਿਸ ਚ ਉਹ ਔਰਤ ਵੀਡੀਓ ਚ ਬੋਲ ਰਹੀ ਹੈ ਕਿ ਉਸ ਵੱਲੋਂ ਗਲਤੀ ਨਾਲ ਸ੍ਰੀ ਦਰਬਾਰ ਸਾਹਿਬ ’ਚ ਬੀੜੀ ਪੀਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਆਪਣੀ ਗਲਤੀ ਦੀ ਮੁਆਫੀ ਮੰਗਦੀ ਹੈ। ਇਸ ਤੋਂ ਬਾਅਦ ਗੁੱਸੇ ਵਿੱਚ ਐੱਸਜੀਪੀਸੀ ਦੇ ਮੁਲਾਜ਼ਮ ਵੱਲੋਂ ਉਸ ਔਰਤ ਨਾਲ ਕੁੱਟਮਾਰ ਵੀ ਕੀਤੀ ਜਾਂਦੀ, ਕਿਹਾ ਜਾ ਰਿਹਾ ਹੈ ਕਿ ਉਸ ਔਰਤ ਕੋਲੋਂ ਮੁਆਫੀ ਮੰਗਵਾ ਕੇ ਉਸ ਔਰਤ ਨੂੰ ਛੱਡ ਦਿੱਤਾ ਗਿਆ ਹੈ।

ਇਹ ਵੀ ਪੜੋ: ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੱਢੀ ਤਿਰੰਗਾ ਯਾਤਰਾ

Last Updated :Mar 23, 2022, 2:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.