ETV Bharat / city

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਐਸਜੀਪੀਸੀ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

author img

By

Published : Feb 13, 2021, 10:58 PM IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕਰਵਾਏ ਗਏ। ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਲੜੀ ਆਰੰਭ ਕੀਤੀ।

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਐਸਜੀਪੀਸੀ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ
ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਐਸਜੀਪੀਸੀ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਅੰਮ੍ਰਿਤਸਰ:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਸੈਮੀਨਾਰਾਂ ਦੀ ਲੜੀ ਤਹਿਤ ਇਥੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪਹਿਲੇ ਸੈਮੀਨਾਰ ’ਚ ਸ਼ਮੂਲੀਅਤ ਕਰਨ ਸਮੇਂ ਕੀਤਾ।

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਐਸਜੀਪੀਸੀ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸੰਗਤੀ ਰੂਪ ਵਿਚ ਹੋਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦੇਸ਼ ਅੰਦਰ ਵੱਖ-ਵੱਖ10 ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਦੌਰਾਨ ਪੜ੍ਹੇ ਗਏ ਪਰਚਿਆਂ ਵਿੱਚੋਂ ਚੋਣਵਿਆਂ ਨੂੰ ਕਿਤਾਬੀ ਰੂਪ ਵਿਚ ਸੰਗ੍ਰਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਸਿੱਖਾਂ ਦੇ ਨਾਲ-ਨਾਲ ਪੂਰੇ ਦੇਸ਼ ਵਾਸੀਆਂ ਅਤੇ ਦੁਨੀਆਂ ਭਰ ਵਿਚ ਵੱਸਦੇ ਲੋਕਾਂ ਲਈ ਪ੍ਰੇਰਣਾ ਸਰੋਤ ਹੈ। ਗੁਰੂ ਸਾਹਿਬ ਦੀ ਕੁਰਬਾਨੀ ਨੇ ਦੇਸ਼ ਦੇ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉਘੜਵੀਂ ਮਿਸਾਲ ਕਾਇਮ ਕੀਤੀ ਅਤੇ ਇਸ ਗੱਲ ਨੂੰ ਸਥਾਪਤ ਕੀਤਾ ਕਿ ਕਿਸੇ ਦਾ ਵੀ ਧਰਮ ਜ਼ਬਰੀ ਤਬਦੀਲ ਕਰਨਾ ਇਕ ਵੱਡਾ ਗੁਨਾਹ ਹੈ। ਉਨ੍ਹਾਂ ਦੇਸ਼ ਦੁਨੀਆਂ ਦੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੇ ਬੱਚਿਆਂ ਨੂੰ ਸਿੱਖ ਧਰਮ ਇਤਿਹਾਸ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.