ETV Bharat / city

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ, ਸੰਗਤ ਦਰਬਾਰ ਸਾਹਿਬ ਨਤਮਸਤਕ

author img

By

Published : Sep 8, 2022, 9:58 AM IST

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦਰਬਾਰ ਸਾਹਿਬ ਨਤਮਸਤਕ ਹੋਈ।

Sri Guru Ram Das ji gurta gadi diwas
ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ

ਅੰਮ੍ਰਿਤਸਰ: ਬਾਨੀ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੜਕਸਾਰ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਮੱਥਾ ਟੇਕ ਕੇ ਗੁਰੂਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸ਼ੁਭ ਦਿਹਾੜੇ 'ਤੇ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ।

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ

ਇਸ ਮੌਕੇ ਪੁੱਜੀਆਂ ਸੰਗਤਾਂ ਦਾ ਕਹਿਣਾ ਹੈ ਕਿ ਅੱਜ ਦੇ ਦਿਨ ਹੀ ਉਹ ਇੱਥੇ ਪਹੁੰਚੇ ਹਨ। ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ। ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਗੁਰਤਾ ਗੱਦੀ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ।

ਇਹ ਵੀ ਪੜੋ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਵਿੱਚੋਂ ਰਿਹਾਅ

ਦੂਜੇ ਪਾਸੇ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਇਸ ਗੁਰਤਾ ਗੱਦੀ ਦਿਵਸ ’ਤੇ ਵਧਾਈ ਵੀ ਦਿੱਤੀ। ਨਾਲ ਹੀ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਗੁਰੂ ਨਗਰੀ ਦੀ ਸਿਰਜਣਾ ਕੀਤੀ ਸੀ। ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਹ ਵੀ ਪੜੋ: ਮੋਹਾਲੀ ਝੂਲਾ ਹਾਦਸੇ ਤੋਂ ਬਾਅਦ ਸਰਕਾਰ ਸਖ਼ਤ, ਨਵੀਆਂ ਹਦਾਇਤਾਂ ਕੀਤੀਆਂ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.