ETV Bharat / city

'ਐਗਜ਼ਿਟ ਪੋਲ ਹਮੇਸ਼ਾ ਕਰਦੇ ਨੇ ਗੁੰਮਰਾਹ, ਨਹੀਂ ਰਿਹਾ ਹੁਣ ਪੰਜਾਬ ਦੇ ਲੋਕਾਂ ਨੂੰ ਯਕੀਨ'

author img

By

Published : Mar 9, 2022, 3:18 PM IST

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਨਤੀਜੇ 10 ਮਾਰਚ ਨੂੰ ਆਉਣ ਵਾਲੇ ਅਤੇ ਇਸ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਜਿੱਥੇ ਬਾਦਲ ਜੋੜੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉੱਥੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਤੇ ਨਤਮਸਤਕ ਹੋਣ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਐਗਜ਼ਿਟ ਪੋਲ ਨਿਊਜ਼ ਚੈਨਲਾਂ ਦੇ ਉੱਤੇ ਦਿਖਾਏ ਜਾ ਰਹੇ ਹਨ ਹੁਣ ਉਨ੍ਹਾਂ ਐਗਜ਼ਿਟ ਪੋਲਾਂ ਦੇ ਉੱਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ ਅਤੇ ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ ਚੈਨਲਾਂ ’ਤੇ ਹਰ ਵਾਰ ਗ਼ਲਤ ਐਗਜ਼ਿਟ ਪੋਲ ਦਿਖਾਏ ਜਾਂਦੇ ਹਨ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਵੇ ਕਿਉਂਕਿ ਸਰਕਾਰਾਂ ਸਰਕਾਰੀ ਪੈਸੇ ਦਾ ਗ਼ਲਤ ਫ਼ਾਇਦਾ ਚੁੱਕ ਕੇ ਨਿਊਜ਼ ਚੈਨਲਾਂ ਨੂੰ ਪੈਸੇ ਦੇ ਕੇ ਆਪਣੇ ਹੱਕ ਚ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਯੂਕਰੇਨ ਵਿੱਚ ਹੋ ਰਹੇ ਯੁੱਧ ’ਤੇ ਬੋਲਦੇ ਹੋਏ ਕਿਹਾ ਕਿ ਯੂਕਰੇਨ ਚੋਂ ਬਹੁਤ ਸਾਰੇ ਪੰਜਾਬੀ ਆਪਣੀਆਂ ਜਾਨਾਂ ਬਚਾ ਕੇ ਭਾਰਤ ਵਾਪਸ ਆ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦਾ ਪੰਜਾਬ ਸਰਕਾਰ ਦਾ ਡੈਲੀਗੇਸ਼ਨ ਜਾਂ ਪੰਜਾਬ ਦਾ ਮੁੱਖ ਮੰਤਰੀ ਖੁਦ ਦਿੱਲੀ ਏਅਰਪੋਰਟ ’ਤੇ ਪਹੁੰਚੇ। ਪਰ ਸ਼ਾਇਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੁੱਧ ਦੀਆਂ ਧਾਰਾਂ ਕੱਢਣ ਤੋਂ ਇਲਾਵਾ ਕੋਈ ਕੰਮ ਨਹੀਂ ਸ਼ਾਇਦ।

ਦੂਜੇ ਪਾਸੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਮੇਸ਼ਾਂ ਹੀ ਦਿੱਲੀ ਤੋਂ ਆਈਆਂ ਹਕੂਮਤਾਂ ਪੰਜਾਬ ਤੇ ਰਾਜ ਕਰਨਾ ਚਾਹੁੰਦੀਆਂ ਹਨ ਅਤੇ ਪੰਜਾਬ ਨੂੰ ਦਬਾਉਣਾ ਚਾਹੁੰਦੇ ਹਨ ਜੋ ਕਿ ਅਜਿਹਾ ਕਦੇ ਵੀ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਕੁਝ ਦਿੱਲੀ ਤੋਂ ਆਏ ਲੋਕ ਪੰਜਾਬ ਦੇ ਲੋਕਾਂ ਦੀਆਂ ਦਸਤਾਰਾਂ ਉਤਰਵਾ ਕੇ ਉਨ੍ਹਾਂ ਨੂੰ ਟੋਪੀਆਂ ਪਾਉਣ ਦੀ ਕੋਸ਼ਿਸ਼ ਕਰਨਗੀਆਂ ਪਰ ਅਜਿਹਾ ਨਾ ਤਾਂ ਕਿਸੇ ਪੰਜਾਬੀ ਨੂੰ ਮਨਜ਼ੂਰ ਹੋਵੇਗਾ ਨਾ ਹੀ ਸਾਡੇ ਗੁਰੂ ਸਾਹਿਬਾਨਾਂ ਨੂੰ ਮਨਜ਼ੂਰ ਹੋਵੇਗਾ।

ਅਰਵਿੰਦ ਕੇਜਰੀਵਾਲ ਉੱਤੇ ਵਾਰ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾ ਹੀ ਸਿੱਖ ਵਿਰੋਧੀ ਰਿਹਾ ਹੈ ਅਤੇ ਇਸੇ ਦੀ ਹੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਉਨ੍ਹਾਂ ਦੀ ਰਿਹਾਈ ਵਾਲੀ ਫਾਈਲ ’ਤੇ ਸਾਈਨ ਨਹੀਂ ਕਰ ਰਿਹਾ ਇਸ ਤੋਂ ਸਾਫ਼ ਕਲੀਅਰ ਹੁੰਦਾ ਕਿ ਅੱਜ ਤੱਕ ਦਿੱਲੀ ਦੇ ਵਿੱਚ ਉਸ ਵੱਲੋਂ ਕੋਈ ਵੀ ਸਿੱਖ ਨੂੰ ਮੰਤਰੀ ਨਹੀਂ ਬਣਾਇਆ ਗਿਆ ਇਸ ਲਈ ਸਾਬਤ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਹਨ।

ਇਹ ਵੀ ਪੜੋ: PUNJAB ELECTION RESULT 2022: 16ਵੀਂ ਪੰਜਾਬ ਵਿਧਾਨ ਸਭਾ ਲਈ ਚੋਣ ਨਤੀਜੇ ਭਲਕੇ, ਜਾਣੋ ਕੀ ਕਿਵੇਂ ਹੋਈ ਸਿਆਸਤ ?

ETV Bharat Logo

Copyright © 2024 Ushodaya Enterprises Pvt. Ltd., All Rights Reserved.