ETV Bharat / city

ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ...

author img

By

Published : Mar 14, 2022, 7:50 AM IST

ਸਿੱਖ ਧਰਮ ਮੁਤਾਬਕ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਹੈ। ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਤੋਂ ਨਵਾਂ ਵਰ੍ਹਾਂ ਸ਼ੁਰੂ ਹੁੰਦਾ ਹੈ।

Nanakshahi calendar
Nanakshahi calendar

ਚੰਡੀਗੜ੍ਹ: ਸਿੱਖ ਪੰਰਪਰਾ ਮੁਤਾਬਕ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਹੈ। ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਤੋਂ ਨਵਾਂ ਵਰ੍ਹਾਂ ਸ਼ੁਰੂ ਹੁੰਦਾ ਹੈ। ਇਸ ਮੌਕੇ ਜਿੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਰੱਖੇ ਗਏ, ਉੱਥੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਕੈਲੰਡਰ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।

Nanakshahi calendar
ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਨੀਵਾਰ ਨੂੰ ਨਾਨਕਸ਼ਾਹੀ ਸੰਮਤ 554, ਸਾਲ 2022-23 ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੀ ਹਾਜ਼ਰ ਸਨ।

ਕੈਲੰਡਰ ਜਾਰੀ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਦਾ ਨਾਨਕ ਸ਼ਾਹੀ ਕੈਲੰਡਰ ਪਹਿਲੀ ਸ਼ਤਾਬਦੀ ਦੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦਾ ਹੈ। ਕੁਝ ਦਿਨ ਪਹਿਲਾਂ ਜਦੋਂ ਉਹ ਪਾਕਿਸਤਾਨ ਦੇ ਦੌਰੇ 'ਤੇ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਸਾਕੇ ਦੀ ਯਾਦਗਾਰ ਸਬੰਧੀ ਉਥੋਂ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਸੀ।

Nanakshahi calendar
ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ

ਇਸ ਨੂੰ ਮਹੱਤਵਪੂਰਨ ਸਮਰਥਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਇਤਿਹਾਸਕ ਦਿਨ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦਾ ਕੰਮ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਰੋਡ ਸ਼ੋਅ ਦੌਰਾਨ ਬੋਲੇ ਕੇਜਰੀਵਾਲ, "ਪੰਜਾਬੀਓ ਤੁਸੀਂ ਕਮਾਲ ਕਰ ਦਿੱਤਾ, ਹੁਣ ਰੰਗਲਾ ਪੰਜਾਬ ਬਣਾਵਾਂਗੇ"

ETV Bharat Logo

Copyright © 2024 Ushodaya Enterprises Pvt. Ltd., All Rights Reserved.