ETV Bharat / city

ਜਗਮੀਤ ਸਿੰਘ ਬਰਾੜ ਨੂੰ ਪਾਰਟੀ ਚੋਂ ਕੱਢਣ ਦੀ ਮੰਗ, ਪਾਰਟੀ ਵਰਕਰਾਂ ਨੇ ਲਾਏ ਇਹ ਗੰਭੀਰ ਇਲਜ਼ਾਮ

author img

By

Published : Aug 10, 2022, 4:22 PM IST

Akali workers, Jagmeet Singh Brar, akali dal party
ਜਗਮੀਤ ਸਿੰਘ ਬਰਾੜ ਨੂੰ ਪਾਰਟੀ ਚੋਂ ਕੱਢਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ’ਚ ਇੱਕ ਵਾਰ ਤੋਂ ਬਗਾਵਤੀ ਸੁਰ ਦੇਖਣ ਨੂੰ ਮਿਲਣ ਲੱਗੇ ਹਨ। ਦੱਸ ਦਈਏ ਕਿ ਹਲਕਾ ਮੌੜ ਤੋਂ ਵਿਧਾਨਸਭਾ ਚੋਣ ਲੜ ਚੁੱਕੇ ਜਗਮੀਤ ਸਿੰਘ ਬਰਾੜ ਦੇ ਖਿਲਾਫ ਪਾਰਟੀ ਵਰਕਰਾਂ ਵੱਲੋਂ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ।

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਬਸਪਾ ਦੇ ਚੋਣ ਨਿਸ਼ਾਨ ਤੇ ਚੋਣ ਲੜ ਚੁੱਕੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਖਿਲਾਫ ਹੁਣ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਇਸੇ ਦੇ ਚੱਲਦੇ ਬਠਿੰਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਗਮੀਤ ਸਿੰਘ ਬਰਾੜ ਅਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਗਏ।

ਵਰਕਰਾਂ ਨੇ ਜਗਮੀਤ ਬਰਾੜ ਨੂੰ ਪਾਰਟੀ ਚੋਂ ਕੱਢਣ ਦੀ ਮੰਗ: ਇਸ ਦੌਰਾਨ ਹਲਕਾ ਮੌੜ ਨਾਲ ਸਬੰਧਤ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ (Expel of Jagmeet Singh Brar from the party) ਜਗਮੀਤ ਸਿੰਘ ਬਰਾੜ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਲਈ ਹੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕਰਦੇ ਹਨ।

ਜਗਮੀਤ ਸਿੰਘ ਬਰਾੜ ਨੂੰ ਪਾਰਟੀ ਚੋਂ ਕੱਢਣ ਦੀ ਮੰਗ

'ਪਾਰਟੀ ਪ੍ਰਧਾਨ ਚੁੱਕਣ ਸਖਤ ਐਕਸ਼ਨ': ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਬਰਾੜ ਵੱਲੋਂ ਲਗਾਤਾਰ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਕਮਜ਼ੋਰ ਹੋਵੇਗਾ। ਹਾਸ਼ੀਏ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਬੰਧੀ ਹੋਰ ਵਰਕਰਾਂ ਨੇ ਬੋਲਦਿਆਂ ਕਿਹਾ ਕਿ ਪਾਰਟੀ ਵਿੱਚ ਉਤਰਾਅ ਚੜਾਅ ਆਉਂਦੇ ਜਾਂਦੇ ਰਹਿੰਦੇ ਹਨ ਪਰ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਨਹੀਂ ਕਿ ਉਹ ਪਾਰਟੀ ਨੂੰ ਕਮਜ਼ੋਰ ਕਰੇ ਅਤੇ ਨਾ ਹੀ ਅਕਾਲੀ ਦਲ ਇਸ ਨੂੰ ਬਰਦਾਸ਼ਤ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਚਾਹੀਦਾ ਹੈ ਕਿ ਪਾਰਟੀ ਖ਼ਿਲਾਫ਼ ਚੱਲਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਤਾਂ ਜੋ ਪਾਰਟੀ ਵਿਚਲੇ ਬਗ਼ਾਵਤ ਨੂੰ ਰੋਕਿਆ ਜਾ ਸਕੇ।


ਇਹ ਵੀ ਪੜੋ: ਜਨਮਦਿਨ ਹੀ ਬਣਿਆ ਜ਼ਿੰਦਗੀ ਦਾ ਆਖਰੀ ਦਿਨ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.