ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਅਪੀਲ

author img

By

Published : Sep 25, 2021, 5:00 PM IST

ਸਤਾਈ ਸਤੰਬਰ ਦੇ ਬੰਦ ਨੂੰ ਲੈ ਕੇ ਕਿਸਾਨਾਂ ਨੂੰ ਦਿੱਤਾ ਹੋਕਾ

ਬਠਿੰਡਾ ਸ਼ਹਿਰ ਅਤੇ ਗੋਨਿਆਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ।

ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ ਦਸ ਮਹੀਨਿਆਂ ਤੋਂ ਰੋਸ ਵਜੋਂ ਪ੍ਰਦਰਸ਼ਨ ਕਰਦੇ ਬੈਠੇ ਹਨ। ਇਸ ਵਿਚਾਲੇ ਕਿਸਾਨਾਂ ਦੀ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ, ਪਰ ਸਰਕਾਰ ਦਾ ਕਹਿਣਾ ਕਿ ਕਾਨੂੰਨ ਰੱਦ ਨਹੀਂ ਹੋਣਗੇ।

ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਇਸ ਸੱਦੇ ਨੂੰ ਸਫ਼ਲ ਕਰਨ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਹੋਕਾ ਦਿੱਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਵਲੋਂ ਲੋਕਾਂ ਨੂੰ ਇਸ ਬੰਦ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਇਸ ਦੇ ਚੱਲਦਿਆਂ ਬਠਿੰਡਾ ਸ਼ਹਿਰ ਅਤੇ ਗੋਨਿਆਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਦੇਸ਼ਾਂ ਤੋਂ ਬਾਅਦ ਹਰ ਵਰਗ ਦਾ ਸਹਿਯੋਗ ਲੈ ਕੇ ਹੀ ਇਸ ਬੰਦ ਨੂੰ ਸਫਲ ਬਣਾਇਆ ਜਾਵੇਗਾ।

ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਅਪੀਲ

ਇਹ ਵੀ ਪੜ੍ਹੋ:ਪੰਜਾਬ ਵਿੱਚ ਮੁਫ਼ਤ ਰੇਤੇ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਕੈਬਨਿਟ ਮੀਟਿੰਗ ਦਾ ਰਿਕਾਰਡ ਤਲਬ

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮਜਬੂਰਨ ਉਹ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਹੋਕਾ ਦੇ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ 'ਤੇ ਬੋਲਦਿਆਂ ਕਿਹਾ ਕਿ ਨਾ ਤਾਂ ਪਹਿਲੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਪ੍ਰਤੀ ਜਿੰਮੇਵਾਰੀ ਲੈਂਦਿਆਂ ਕੋਈ ਠੋਸ ਕਦਮ ਚੁੱਕਿਆ ਗਿਆ ਅਤੇ ਨਾ ਹੀ ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਕੋਈ ਉਮੀਦ ਹੈ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?

ETV Bharat Logo

Copyright © 2024 Ushodaya Enterprises Pvt. Ltd., All Rights Reserved.