ਸੀਐਮ ਮਾਨ ਪਰਿਵਾਰ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

author img

By

Published : Sep 2, 2022, 5:20 PM IST

Updated : Sep 2, 2022, 8:00 PM IST

ਸੀਐਮ ਮਾਨ ਪਰਿਵਾਰ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਤੋਂ ਬਾਅਦ ਸੀਐੱਮ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।

ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਬਠਿੰਡਾ ਦੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਮਾਤਾ ਮੌਜੂਦ ਰਹੇ। ਇਨ੍ਹਾਂ ਦੇ ਨਾਲ ਹੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਵੀ ਨਤਮਸਤਕ ਹੋਏ।

ਇਸ ਤੋਂ ਪਹਿਲਾਂ ਮੁੱਖਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਵਿਚਲੇ ਰਾਮਾਮੰਡੀ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਰਿਫਾਇਨਰੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਆਖੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚ ਲਗਾਏ ਜਾ ਰਹੇ ਨਵੇਂ ਪ੍ਰਾਜੈਕਟ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਸੀ।

ਸੀਐਮ ਮਾਨ ਪਰਿਵਾਰ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਉਪਰੰਤ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ ਗਿਆ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਰਾਜ ਖ਼ਤਮ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਚੱਲਦੇ ਆਟਾ ਦਾਲ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਸ਼ਹੀਦ ਹੋਏ ਜਵਾਨਾਂ ਨੂੰ ਇੱਕ ਕਰੋੜ ਰੁਪਿਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਵਿਰੋਧੀ ਹਾਲੇ ਵੀ ਬੋਲਦੇ ਹਨ ਤਾਂ ਉਹਨਾਂ ਨੂੰ ਬੋਲੀ ਜਾਣ ਦਿਓ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੁਣ ਮੁਫ਼ਤ ਬਿਜਲੀ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਸਬੰਧੀ ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ।

ਇਹ ਵੀ ਪੜੋ: ਤਰਨਤਾਰਨ ਚਰਚ ਬੇਅਦਬੀ ਕਾਂਡ ਨੂੰ ਲੈਕੇ SIT ਦਾ ਗਠਨ, ਤਿੰਨ ਮੈਂਬਰੀ ਕਮੇਟੀ ਕਰੇਗੀ ਜਾਂਚ

Last Updated :Sep 2, 2022, 8:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.