ਕਿਸਾਨਾਂ ਨੇ ਸੂਬੇ ਭਰ 'ਚ ਰੇਲਵੇ ਲਾਈਨਾਂ ਕੀਤੀਆਂ ਬਲਾਕ, ਸਰਕਾਰ ਵਿਰੁੱਧ ਨਾਅਰੇਬਾਜ਼ੀ

author img

By

Published : Sep 22, 2022, 2:05 PM IST

Updated : Sep 22, 2022, 2:38 PM IST

Farmer protest against Punjab Government

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਅੱਜ ਪੰਜਾਬ ਭਰ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਰੋਕ ਦਿੱਤੀ ਗਈ ਹੈ।

ਮਾਨਸਾ/ ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ। ਮਾਨਸਾ ਵਿਖੇ ਵੀ ਕਿਸਾਨਾਂ ਨੇ ਦਿੱਲੀ ਫਿਰੋਜਪੁਰ ਰੇਲਵੇ ਲਾਈਨ ਬੰਦ ਕੀਤੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਹਰ ਦਿਨ ਕਿਸਾਨ ਵਿਰੋਧੀ ਫੈਸਲੇ ਕਰ ਰਹੀ ਹੈ ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ, ਜ਼ਿਲ੍ਹਾ ਬਠਿੰਡਾ ਵਿੱਚ ਵੀ ਮੌੜ ਮੰਡੀ ਅਤੇ ਭੁੱਚੋ ਮੰਡੀ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਰੇਲ ਟਰੈਕਾਂ 'ਤੇ ਧਰਨੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।




ਕਿਸਾਨਾਂ ਨੇ ਸੂਬੇ ਭਰ 'ਚ ਰੇਲਵੇ ਲਾਈਨਾਂ ਕੀਤੀਆਂ ਬਲਾਕ






ਮਾਨਸਾ 'ਚ ਕਿਸਾਨਾਂ
ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਪਰਾਲੀ ਫੂਕਣ ਵਾਲੇ ਕਿਸਾਨਾਂ ਖਿਲਾਫ਼ ਜੰਗ ਲੜੀ ਜਾਵੇਗੀ। ਇਸ ਤੋ ਇਲਾਵਾ ਜੇਕਰ ਕੋਈ ਵੀ ਕਿਸਾਨ ਆਪਣੇ ਖੇਤ ਵਿੱਚ ਮਿੱਟੀ ਚੁੱਕਦਾ ਹੈ, ਤਾਂ ਕਾਰਵਾਈ ਹੋਵੇਗੀ। ਪਿਛਲੇ ਸਾਲ ਨਰਮੇ ਖ਼ਰਾਬੇ ਦੇ ਮੁਆਵਜੇ ਤੋਂ ਵਾਝੇ ਕੁਝ ਕਿਸਾਨ ਵੀ ਰਹਿੰਦੇ ਹਨ ਤੇ ਮਜਦੂਰਾਂ ਨੂੰ ਇੱਕ ਅੱਠਨੀ ਵੀ ਨਹੀ ਦਿੱਤੀ ਗਈ। ਇਸ ਵਾਰ ਫਿਰ ਨਰਮੇ ਅਤੇ ਗੁਆਰੇ ਦੀ ਫ਼ਸਲ ਮਰ ਗਈ ਅਜੇ ਤੱਕ ਗਿਰਦਾਵਰੀਆ ਨਹੀਂ ਹੋਈਆ। ਕਿਸਾਨਾਂ ਉਪਰ ਖੇਤ ਵਿਚੋਂ ਮਿੱਟੀ ਚੁੱਕਣ ਤੇ ਮਾਮਲੇ ਦਰਜ ਕਰ ਦਿੱਤੇ ਹਨ। ਪਾਣੀ ਗੰਧਲਾ ਕੀਤਾ ਜਾ ਰਿਹਾ ਹੈ। ਉੱਥੇ ਹੀ, ਫਿਰੋਜਪੁਰ ਜਿਲ੍ਹੇ ਵਿੱਚ ਇੱਕ ਸ਼ਰਾਬ ਦੀ ਫੈਕਟਰੀ ਲੱਗੀ ਹੈ। ਉਸ ਦੇ ਖਿਲਾਫ਼ ਮਹੀਨਾ ਹੋ ਗਿਆ ਹੈ ਮੋਰਚਾ ਲੱਗੇ ਨੂੰ, ਜਿਸ ਨੂੰ ਉਠਾਉਣ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿ ਜਿਹੜਾ ਵੀ ਤਬਕਾ ਆਪਣੀਆਂ ਮੰਗਾਂ ਦੇ ਲਈ ਜਾਂਦਾ ਹੈ, ਬੇਸ਼ੱਕ ਉਹ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਚਾਹੇ ਮੀਤ ਹੇਅਰ ਦੀ ਕੋਠੀ ਉਥੇ ਡਾਂਗਾ ਵਰਾਈਆ ਜਾਦੀਆਂ ਹਨ ਅਤੇ ਕੱਲ ਵੀ ਲੜਕੇ ਲੜਕੀਆਂ ਨੂੰ ਕੁੱਟਿਆ ਗਿਆ ਹੈ ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਦਾ ਇਹ ਰੋਸ ਪ੍ਰਦਰਸ਼ਨ ਜਾਰੀ ਹੈ।





ਕਿਸਾਨਾਂ ਨੇ ਸੂਬੇ ਭਰ 'ਚ ਰੇਲਵੇ ਲਾਈਨਾਂ ਕੀਤੀਆਂ ਬਲਾਕ






ਬਠਿੰਡਾ ਵਿੱਚ ਰੋਸ :
ਜ਼ਿਲ੍ਹਾ ਬਠਿੰਡਾ ਵਿੱਚ ਵੀ ਮੌੜ ਮੰਡੀ ਅਤੇ ਭੁੱਚੋ ਮੰਡੀ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਰੇਲਾਂ ਤੇ ਧਰਨੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੌੜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਿਲ੍ਹਾ ਆਗੂਆਂ ਨਾਲ ਖਾਸ ਗੱਲਬਾਤ ਕੀਤੀ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਖਿਲਾਫ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਸ਼ਕ ਪੰਜਾਬ ਵਿਚ 12 ਤੋਂ 3 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪਰ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਅਤੇ ਭੁੱਚੋ ਵਿਚ ਧਰਨਾ ਲਗਾਤਾਰ ਜਾਰੀ ਰਹੇਗਾ, ਕਿਉਂਕਿ ਕਿਸਾਨਾਂ ਤੇ ਆਪ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਸ਼ਹਿ 'ਤੇ ਮਾਈਨਿੰਗ ਦੇ ਝੂਠੇ ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਜਦੋਂ ਤੱਕ ਰੱਦ ਨਹੀਂ ਹੁੰਦੇ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜਨਮ ਦਿਨ ਮੌਕੇ ਬਰਨਾਲਾ ਵਿਖੇ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਰਕਾਰ ਖਿਲਾਫ਼ ਭਾਜਪਾ ਦਾ ਹੱਲਾ ਬੋਲ: ਪੁਲਿਸ ਵਲੋਂ ਮਾਰੀਆਂ ਪਾਣੀਆਂ ਦੀਆਂ ਬੁਛਾੜਾਂ, ਹਿਰਾਸਤ 'ਚ ਭਾਜਪਾਈ

Last Updated :Sep 22, 2022, 2:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.