ETV Bharat / city

ਯੂਕਰੇਨ ਜੰਗ ਕਾਰਨ ਪਰਤੇ ਮੈਡੀਕਲ ਵਿਦਿਆਰਥੀ ਕੇਂਦਰ ਸਰਕਾਰ ਦੇ ਨਵੇਂ ਫਰਮਾਨ ਤੋਂ ਨਾਖੁਸ਼

author img

By

Published : Sep 7, 2022, 6:40 PM IST

Updated : Sep 7, 2022, 7:17 PM IST

ਰੂਸ ਅਤੇ ਯੂਕਰੇਨ ਵਿਚਕਾਰ ਲੱਗੀ ਜੰਗ ਤੋਂ ਬਾਅਦ ਵਿਦੇਸ਼ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਹੁਣ ਆਪਣਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਜਿਨ੍ਹਾਂ ਯੂਕਰੇਨ ਵਿੱਚ ਰਹਿ ਕੇ ਪੜ੍ਹਾਈ ਸ਼ੁਰੂ ਕੀਤੀ ਹੈ, ਉਨ੍ਹਾਂ ਨੂੰ ਹੁਣ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਦੂਜੇ ਦੇਸ਼ਾਂ ਵਿੱਚ ਜਾ ਕੇ ਮੈਡੀਕਲ ਪੜ੍ਹਾਈ ਕੰਪਲੀਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦੂਜੇ ਪਾਸੇ, ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਇਸ ਨਾਲ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਝਲਣੀ ਪਵੇਗੀ।

Ukraine Russia War
Etv Bhaਯੂਕਰੇਨ ਜੰਗ ਕਾਰਨ ਪਰਤੇ ਮੈਡੀਕਲ ਵਿਦਿਆਰਥੀ ਕੇਂਦਰ ਸਰਕਾਰ ਦੇ ਨਵੇਂ ਫਰਮਾਨ ਤੋਂ ਨਾਖੁਸ਼rat

ਬਠਿੰਡਾ: ਰੂਸ ਅਤੇ ਯੂਕਰੇਨ ਵਿਚਕਾਰ ਲੱਗੀ ਜੰਗ ਤੋਂ ਬਾਅਦ ਵਿਦੇਸ਼ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਹੁਣ ਆਪਣਾ ਭਵਿੱਖ ਧੁੰਦਲਾ ਹੁੰਦਾ ਨਜ਼ਰ ਆ ਰਿਹਾ ਹੈ। ਭਾਵੇਂ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਹੋਰ ਦੇਸ਼ ਵਿੱਚ ਪੜ੍ਹਾਈ ਕਰਨ ਦੀ ਇਜਾਜ਼ਤ (National Medical Commission new decree) ਦੇ ਦਿੱਤੀ ਗਈ ਹੈ, ਪਰ ਇਨ੍ਹਾਂ ਵਿਦਿਆਰਥੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਪੜ੍ਹਾਈ ਭਾਰਤ ਵਿੱਚ ਹੀ ਕੰਪਲੀਟ ਕਰਵਾਈ ਜਾਵੇ।



ਬਠਿੰਡਾ ਦੇ ਰਹਿਣ ਵਾਲੇ ਕਰਮਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਐੱਮਬੀਬੀਐੱਸ ਵਿਚ ਦੋ ਸਾਲ ਦਾ ਸਮਾਂ ਬਾਕੀ ਸੀ ਅਤੇ ਚਾਰ ਸਾਲ ਉਸ ਵੱਲੋਂ ਯੂਕਰੇਨ ਵਿਖੇ ਰਹਿ ਕੇ ਆਪਣੀ ਪੜ੍ਹਾਈ ਕੰਪਲੀਟ ਕੀਤੀ ਗਈ ਸੀ, ਪਰ ਇਸ ਜੰਗ ਤੋਂ ਬਾਅਦ ਉਹ ਆਪਣੇ ਦੇਸ਼ ਪਰਤ ਆਏ ਸਨ। ਕਰੀਬ ਛੇ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਅਤੇ ਨਾ ਹੀ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਉਨ੍ਹਾਂ ਦੇ ਭਵਿੱਖ ਸਬੰਧੀ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।



ਯੂਕਰੇਨ ਜੰਗ ਕਾਰਨ ਪਰਤੇ ਮੈਡੀਕਲ ਵਿਦਿਆਰਥੀ ਕੇਂਦਰ ਸਰਕਾਰ ਦੇ ਨਵੇਂ ਫਰਮਾਨ ਤੋਂ ਨਾਖੁਸ਼




ਪਿਛਲੇ ਦਿਨੀਂ ਹੁਣ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਦੂਜੇ ਦੇਸ਼ਾਂ ਵਿੱਚ ਜਾ ਕੇ ਮੈਡੀਕਲ ਪੜ੍ਹਾਈ ਕੰਪਲੀਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਉਸ ਨਾਲ ਉਨ੍ਹਾਂ ਨੂੰ ਦੋਹਰੀ ਮਾਰ ਝੱਲਣੀ ਪਵੇਗੀ, ਕਿਉਂਕਿ ਨਵੀਂ ਜਗ੍ਹਾ ਜਾ ਕੇ ਉਨ੍ਹਾਂ ਨੂੰ ਜਿੱਥੇ ਉੱਥੋਂ ਦੀ ਭਾਸ਼ਾ ਸਿੱਖਣੀ ਪਵੇਗੀ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ ਦੋਹਰਾ ਖ਼ਰਚਾ ਕਰਨਾ ਪਵੇਗਾ ਅਤੇ ਯੂਨੀਵਰਸਿਟੀ ਤੋਂ ਇਸ ਦੀ ਇਜਾਜ਼ਤ ਲੈਣੀ ਪਵੇਗੀ ਜਿਸ ਨਾਲ ਜਿੱਥੇ ਉਨ੍ਹਾਂ ਦਾ ਆਰਥਿਕ ਬੋਝ ਵਧੇਗਾ, ਉੱਥੇ ਹੀ ਮਾਨਸਿਕ ਤੌਰ 'ਤੇ ਵੱਡੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪਵੇਗਾ।




ਯੂਕਰੇਨ ਜੰਗ ਕਾਰਨ ਪਰਤੇ ਮੈਡੀਕਲ ਵਿਦਿਆਰਥੀ ਕੇਂਦਰ ਸਰਕਾਰ ਦੇ ਨਵੇਂ ਫਰਮਾਨ ਤੋਂ ਨਾਖੁਸ਼





ਬੱਚਿਆਂ ਨੇ ਇੰਡੀਅਨ ਮੈਡੀਕਲ ਕਮਿਸ਼ਨ ਤੋਂ ਮੰਗ (Bathinda Medical students from ukraine) ਕੀਤੀ ਕਿ ਜੇਕਰ ਇਹ ਇਜਾਜ਼ਤ ਉਨ੍ਹਾਂ ਨੂੰ ਭਾਰਤ ਵਿੱਚ ਰਹਿ ਕੇ ਆਨਲਾਈਨ ਪੜ੍ਹਾਈ ਕਰਨ ਦੀ ਦਿੱਤੀ ਜਾਂਦੀ, ਤਾਂ ਇਸ ਨਾਲ ਉਨ੍ਹਾਂ ਦਾ ਪੈਸਾ ਅਤੇ ਸਮਾਂ ਦੋਨੋਂ ਹੀ ਬਚਦੇ ਅਤੇ ਉਹ ਆਪਣੇ ਦੇਸ਼ ਲਈ ਕੰਮ ਕਰ ਸਕਦੇ ਸਨ। ਪਰ, ਅਜਿਹਾ ਕੋਈ ਵੀ ਉਪਰਾਲਾ ਕੇਂਦਰ ਸਰਕਾਰ ਅਤੇ ਇੰਡੀਅਨ ਨੈਸ਼ਨਲ ਕਮਿਸ਼ਨ ਵੱਲੋਂ ਨਹੀਂ ਕੀਤਾ ਗਿਆ।




ਕਰਮਵੀਰ ਦੇ ਪਿਤਾ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਬੱਚੇ ਦਾ ਭਵਿੱਖ ਧੁੰਦਲਾ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਕਿਸੇ ਹੋਰ ਦੇਸ਼ ਵਿਚ ਪੜਾਈ ਕਰਵਾਉਣ ਲਈ, ਉਨ੍ਹਾਂ ਨੂੰ ਜਿੱਥੇ ਫਿਰ ਤੋਂ ਸਾਰੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਉੱਥੇ ਹੀ ਉਸ ਦੇਸ਼ ਲਈ ਵੀਜ਼ਾ ਅਤੇ ਫੀਸਾਂ ਦਾ ਪ੍ਰਬੰਧ ਵੀ ਵੱਖਰੇ ਤੌਰ 'ਤੇ ਕਰਨਾ ਪਵੇਗਾ। ਇਸ ਨਾਲ ਜਿੱਥੇ ਉਨ੍ਹਾਂ ਦਾ ਖ਼ਰਚਾ ਦੁੱਗਣਾ ਹੋ ਜਾਵੇਗਾ। ਉਥੇ ਹੀ ਉਨ੍ਹਾਂ ਨੂੰ ਵੱਡੀ ਮਾਨਸਿਕ ਪ੍ਰੇਸ਼ਾਨੀਆਂ ਵਿੱਚੋਂ ਲੰਘਣਾ ਪਵੇਗਾ।

ਇਹ ਵੀ ਪੜ੍ਹੋ: ਅਦਾਲਤ ਵੱਲੋਂ ਫ਼ਰੀਦਕੋਟ ਰਿਆਸਤ ਦੀ ਜਾਇਦਾਦ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼

Last Updated :Sep 7, 2022, 7:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.