ਬਠਿੰਡਾ: ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਨੇ ਵੀਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਸਿਵਲ ਸਰਜਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਫੀਮੇਲ ਯੂਨੀਅਨ ਨੇ ਸਿਹਤ ਮੰਤਰੀ ਤੋਂ ਇਲਾਵਾ ਪੰਜਾਬ ਸਰਕਾਰ ਵਿਰੁੱਧ ਪ੍ਰਦਸ਼ਨ ਕੀਤਾ ਗਿਆ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਠੇਕੇ 'ਤੇ ਕੰਮ ਕਰ ਰਹੀਆਂ ਮਲਟੀਪਰਪਜ਼ ਵਰਕਰ ਨੂੰ ਪੱਕਾ ਕਰਨਾ ਹੈ।
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਠੇਕੇ 'ਤੇ ਕੰਮ ਕਰਦੀਆਂ ਸਮੂਹ ਹੈਲਥ ਵਰਕਰ ਫੀਮੇਲ ਨੂੰ ਉਨ੍ਹਾਂ ਦੇ ਕੰਮ ਮੁਤਾਬਕ ਤਨਖ਼ਾਹ ਮਿਲਣੀ ਚਾਹੀਦੀ ਹੈ। ਯੂਨੀਅਨ ਦੇ ਹੋਰ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਕਈ ਵਾਰ ਉਨ੍ਹਾਂ ਦੇ ਨਾਲ ਮੀਟਿੰਗ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਵਿਭਾਗ ਹੈਲਥ ਵਰਕਰਾਂ ਦਾ ਈ.ਪੀ.ਐੱਫ. ਫੰਡ ਜਮ੍ਹਾ ਕਰਵਾਇਆ ਜਾਵੇ।
ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਆਉਂਣ ਵਾਲੇ ਟਾਈਮ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।